ਚੰਡੀਗੜ੍ਹ — ਪੰਜਾਬ ਵਿਧਾਨ ਸਭਾ 'ਚ ਹੋਏ ਹੰਗਾਮੇ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਮਨਪ੍ਰੀਤ ਬਾਦਲ 'ਤੇ ਤਿੱਖੇ ਹਮਲੇ ਕਰਦੇ ਸਮੇਂ ਦੋਗਲੀ ਬੋਲੀ ਦੀ ਵਰਤੋਂ ਕੀਤੀ ਗਈ। ਜਿਥੇ ਇਕ ਪਾਸੇ ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਲਾਅ ਦਾ ਵਿਦਿਆਰਥੀ ਸੀ ਉਨ੍ਹਾਂ ਨੂੰ ਵਿੱਤ ਮੰਤਰਾਲੇ ਬਾਰੇ ਕੁਝ ਨਹੀਂ ਪਤਾ ਤੇ ਜੇ ਮਨਪ੍ਰੀਤ ਨੂੰ ਇਸ ਮਾਮਲੇ 'ਚ ਕੋਈ ਵੀ ਸਲਾਹ ਚਾਹੀਦੀ ਹੋਵੇ ਤਾਂ ਉਹ ਕਿਸੇ ਸਮੇਂ ਵੀ ਉਨ੍ਹਾਂ ਨੂੰ ਫੋਨ ਕਰ ਸਕਦੇ ਹਨ। ਉਥੇ ਹੀ ਦੂਜੇ ਪਾਸੇ ਉਨ੍ਹਾਂ ਕਿਹਾ ਕਿ ਮਨਪ੍ਰੀਤ ਪਹਿਲਾਂ ਵੀ ਵਿੱਤ ਮੰਤਰੀ ਦੇ ਤੌਰ 'ਤੇ ਇਸ ਮੰਤਰਾਲੇ ਦਾ ਕੰਮ ਕਰ ਚੁੱਕਾ ਹੈ ਤੇ ਉਸ ਨੂੰ ਸਭ ਪਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਸਰਕਾਰ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਹ ਸਰਕਾਰ ਸਕੀਮਾਂ ਦੇਣ ਦਾ ਝੂਠਾ ਵਾਅਦਾ ਕਰ ਕੇ ਸੱਤਾ 'ਚ ਆਈ ਹੈ ਤੇ ਹੁਣ ਆਪਣੇ ਵਾਅਦਿਆਂ ਤੋਂ ਭੱਜਣ ਲਈ ਬਹਾਨੇ ਲੱਭ ਰਹੀ ਹੈ।
ਸਰਕਾਰੀ ਹੁਕਮਾਂ ਦੇ ਬਾਵਜੂਦ ਫਰਜ਼ੀ ਟਰੈਵਲ ਏਜੰਟ ਬਿਨਾਂ ਰਜਿਸਟ੍ਰੇਸ਼ਨ ਦੇ ਰਹੇ ਹਨ ਵਿਦੇਸ਼ ਭੇਜਣ ਦਾ ਝਾਂਸਾ
NEXT STORY