ਸੁਖਬੀਰ ਉੱਪ ਮੁੱਖ ਮੰਤਰੀ ਦੀ ਕੁਰਸੀ ਲੈ ਗਏ ਨਾਲ !

You Are HerePunjab
Friday, March 17, 2017-7:25 AM

ਲੁਧਿਆਣਾ(ਮੁੱਲਾਂਪੁਰੀ)-ਅੱਜ ਚੰਡੀਗੜ੍ਹ ਦੇ ਰਾਜ ਭਵਨ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਾਜਪੋਸ਼ੀ ਤੇ ਸਹੁੰ ਚੁੱਕ ਸਮਾਗਮ ਹੋਇਆ। ਇਸ ਸਮਾਗਮ ਵਿਚ ਭਾਵੇਂ 9 ਦੇ ਕਰੀਬ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਨੇ ਸਹੁੰ ਚੁੱਕੀ ਪਰ ਅੱਜ ਸਮਾਗਮ ਵਿਚ ਪਹਿਲਾਂ ਇਹ ਚਰਚਾ ਸੀ ਕਿ ਮੁੱਖ ਮੰਤਰੀ ਤੋਂ ਬਾਅਦ ਉੱਪ ਮੁੱਖ ਮੰਤਰੀ ਦੀ ਕੁਰਸੀ ਨਵਜੋਤ ਸਿੰਘ ਸਿੱਧੂ ਨੂੰ ਮਿਲੇਗੀ ਪਰ ਸ. ਸਿੱਧੂ ਨੂੰ ਕੈਬਨਿਟ ਰੈਂਕ ਹੀ ਦਿੱਤਾ ਗਿਆ। ਅੱਜ ਸਮਾਗਮ ਵਿਚ ਪੁੱਜੇ ਕਾਂਗਰਸੀ ਨੇਤਾ ਦੇ ਹੋਰ ਆਗੂ ਇਹ ਗੱਲ ਕਰ ਰਹੇ ਸਨ ਕਿ ਪਿਛਲੇ 10 ਸਾਲਾਂ ਤੋਂ ਉੱਪ ਮੁੱਖ ਮੰਤਰੀ ਦੀ ਕੁਰਸੀ 'ਤੇ ਕਾਬਜ਼ ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਦੀ ਕੁਰਸੀ ਆਪਣੇ ਨਾਲ ਹੀ ਲੈ ਗਏ ਹਨ, ਕਿਉਂਕਿ ਕਾਂਗਰਸ ਦੇ ਰਾਜ ਮੌਕੇ ਇਹ ਕੁਰਸੀ ਕਿਸੇ ਨੂੰ ਨਸੀਬ ਨਹੀਂ ਹੋਈ। ਅੱਜ ਸਹੁੰ ਚੁੱਕ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਹੁੰ ਚੁੱਕਣ ਤੋਂ ਬਾਅਦ ਸੁਰੱਖਿਆ ਛਤਰੀ ਤੇ ਗੱਡੀ ਲੈਣ ਤੋਂ ਨਾਂਹ ਕਰ ਦਿੱਤੀ ਤੇ ਕਿਹਾ ਕਿ ਉਹ ਆਮ ਵਿਅਕਤੀ ਵਾਂਗ ਮੰਤਰੀ ਅਹੁਦੇ 'ਤੇ ਰਹਿੰਦੇ ਹੋਏ ਸੇਵਾ ਨਿਭਾਉਣਗੇ। ਅੱਜ ਦੇ ਸਮਾਗਮ ਵਿਚ ਵੱਡੀ ਗਿਣਤੀ 'ਚ ਪੁਰਾਣੇ ਅਕਾਲੀ ਤੇ ਅੱਜ ਕੱਲ ਬਣੇ ਕਾਂਗਰਸੀ ਆਗੂਆਂ ਦੀ ਗਿਣਤੀ ਜ਼ਿਆਦਾ ਦਿਖਾਈ ਦੇ ਰਹੀ ਸੀ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.