ਬਠਿੰਡਾ : ਬੀਤੇ ਦਿਨੀਂ ਫਾਜ਼ਿਲਕਾ ਵਿਖੇ ਚੋਣ ਪ੍ਰਚਾਰ ਦੌਰਾਨ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਕਾਫਲੇ 'ਤੇ ਹੋਏ ਹਮਲੇ ਨੂੰ ਲੈ ਕੇ ਉਨ੍ਹਾਂ ਦੀ ਕੇਂਦਰੀ ਮੰਤਰੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਵੱਡਾ ਖੁਲਾਸਾ ਕੀਤਾ ਹੈ। ਸ੍ਰੀ ਮੁਕਤਸਰ ਸਾਹਿਬ ਪੁੱਜੀ ਕੇਂਦਰੀ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ 'ਤੇ ਕੋਈ ਹਮਲਾ ਨਹੀਂ ਹੋਇਆ, ਜਿਸ ਸਮੇਂ ਇਹ ਘਟਨਾ ਹੋਈ ਉਸ ਸਮੇਂ ਸੁਖਬੀਰ ਘਟਨਾ ਵਾਲੀ ਜਗ੍ਹਾ ਤੋਂ ਜਾ ਚੁੱਕੇ ਸਨ ਅਤੇ ਉਨ੍ਹਾਂ ਦੇ ਜਾਣ ਤੋਂ ਬਾਅਦ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ ਸੀ ਅਤੇ ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ, ਜਿਸ ਨੂੰ ਹਮਲੇ ਦਾ ਨਾਂ ਦੇ ਦਿੱਤਾ ਗਿਆ। ਉਨ੍ਹਾਂ ਆਮ ਆਦਮੀ ਪਾਰਟੀ 'ਤੇ ਲੋਕਾਂ ਨੂੰ ਭੜਕਾਉਣ ਦੇ ਦੋਸ਼ ਲਗਾਏ ਹਨ।
ਬੀਤੇ ਦੋ ਦਿਨਾਂ ਤੋਂ ਭੱਖ ਰਹੇ ਇਸ ਮੁੱਦੇ 'ਤੇ ਬੀਬੀ ਬਾਦਲ ਨੇ ਪਰਿਵਾਰ ਤੋਂ ਵੱਖਰਾ ਬਿਆਨ ਦੇ ਕੇ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ। ਦੂਜੇ ਪਾਸੇ ਆਮ ਆਦਮੀ ਪਾਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਵੀ ਆਪਣੀਆਂ ਰੈਲੀਆਂ 'ਚ ਬਾਦਲ ਪਰਿਵਾਰ ਦੇ ਦੋਸ਼ਾਂ ਨੂੰ ਝੂਠਾ ਦੱਸ ਰਹੇ ਹਨ।
ਆਰਥਿਕ ਤੰਗੀ ਦੇ ਚਲਦੇ ਮਜ਼ਦੂਰ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
NEXT STORY