ਨਵੀਂ ਦਿੱਲੀ\ਚੰਡੀਗੜ੍ਹ (ਕਮਲ ਕਾਂਸਲ) : ਦਿੱਲੀ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਖਿਲਾਫ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਿਧਾਇਕਾਂ ਤੇ ਵਰਕਰਾਂ 'ਤੇ ਪੁਲਸ ਨੇ ਪਾਣੀ ਦੀਆਂ ਵਾਛੜਾਂ ਛੱਡੀਆਂ ਹਨ। ਸੁਖਪਾਲ ਖਹਿਰਾ ਨੂੰ ਫਾਜ਼ਿਲਕਾ ਅਦਾਲਤ ਵੱਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਵਿਧਾਇਕ ਇਥੇ ਪ੍ਰਦਰਸ਼ਨ ਕਰ ਰਹੇ ਸਨ ਜਿਸ ਤੋਂ ਬਾਅਦ ਉਹ ਅਰਵਿੰਦ ਕੇਜਰੀਵਾਲ ਦੇ ਘਰ ਦਾ ਘਿਰਾਓ ਕਰਨ ਲਈ ਵਧੇ। ਪੁਲਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਦੋਂ ਉਹ ਨਾ ਰੁਕੇ ਤਾਂ ਪੁਲਸ ਨੇ ਉਨ੍ਹਾਂ 'ਤੇ ਪਾਣੀਆਂ ਦੀਆਂ ਵਾਛੜਾਂ ਛੱਡ ਦਿੱਤੀਆਂ। ਖਹਿਰਾ ਮਾਮਲੇ 'ਤੇ ਅਰਵਿੰਦ ਕੇਜਰੀਵਾਲ ਦੀ ਚੁੱਪੀ 'ਤੇ ਅਕਾਲੀ ਵਿਧਾਇਕਾਂ ਨੇ ਸਵਾਲ ਖੜ੍ਹੇ ਕੀਤੇ ਹਨ ਅਤੇ ਨਾਲ ਹੀ ਖਹਿਰਾ ਨੂੰ ਪਾਰਟੀ 'ਚੋਂ ਬਰਖਾਸਤ ਕਰਨ ਦੀ ਮੰਗ ਕੀਤੀ।
ਮੋਟਰਸਾਇਕਲ ਚੋਰ ਗਿਰੋਹ ਦੇ ਤਿੰਨ ਮੈਂਬਰਾਂ 'ਤੇ ਪਰਚਾ ਦਰਜ, ਇਕ ਕਾਬੂ
NEXT STORY