ਗੁਰਦਾਸਪੁਰ (ਗੁਰਪ੍ਰੀਤ ਚਾਵਲਾ) : ਕੰਵਲਪ੍ਰੀਤ ਸਿੰਘ ਕਾਕੀ ਨੇ ਖੁਦ ਪਾਰਟੀ ਨਹੀਂ ਛੱਡੀ ਸਗੋਂ ਉਨ੍ਹਾਂ ਤੋਂ ਪਾਰਟੀ ਦੀਆਂ ਜ਼ਿੰਮੇਵਾਰੀਆਂ ਅਕਾਲੀਆਂ ਨਾਲ ਸਟੇਜ ਸਾਂਝੀ ਕਰਨ ਤੋਂ ਬਾਅਦ ਵਾਪਸ ਲੈ ਲਈਆਂ ਸਨ। ਇਹ ਕਹਿਣਾ ਹੈ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦਾ। ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਤੇ ਬੀ. ਸੀ ਵਿੰਗ ਦੇ ਸਾਬਕਾ ਪੰਜਾਬ ਪ੍ਰਧਾਨ ਵੱਲੋਂ ਹਮਾਇਤੀਆਂ ਸਮੇਤ ਪਾਰਟੀ ਛੱਡਣ 'ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ।ਖਹਿਰਾ ਨੇ ਕਿਹਾ ਕਿ ਇਨ੍ਹਾਂ ਦੇ ਪਾਰਟੀ ਛੱਡ ਕੇ ਜਾਣ ਨਾਲ ਨਾ ਤਾਂ ਜ਼ਿਮਨੀ ਚੋਣ 'ਤੇ ਕੋਈ ਅਸਰ ਹੋਣਾ ਹੈ ਅਤੇ ਨਾ ਹੀ ਪਾਰਟੀ ਨੂੰ ਕੋਈ ਫਰਕ ਪਵੇਗਾ।
ਦੱਸ ਦੇਈਏ ਕਿ ਇਨ੍ਹਾਂ ਵਰਕਰਾਂ ਨੇ ਪਾਰਟੀ 'ਤੇ ਇਹ ਦੋਸ਼ ਲਗਾਏ ਸਨ ਕਿ ਪਾਰਟੀ ਲੋੜ ਪੈਣ 'ਤੇ ਵਰਕਰਾਂ ਦਾ ਸਾਥ ਨਹੀਂ ਦਿੰਦੀ ਅਤੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਗੁਰਦਾਸਪੁਰ ਜ਼ਿਮਨੀ ਚੋਣ ਦਾ ਉਮੀਦਵਾਰ ਵੀ ਉਨ੍ਹਾਂ ਦੀ ਪਸੰਦ ਦਾ ਨਹੀਂ ਹੈ, ਜਿਸ ਕਾਰਨ ਉਨ੍ਹਾਂ ਪਾਰਟੀ ਛੱਡੀ ਹੈ।
ਐਮਾਂ ਪਿੰਡ ਦੇ ਖੇਤਾਂ ਚੋਂ ਮਿਲੇ 27 ਕੈਨ ਅਲਕੋਹਲ
NEXT STORY