'ਕੈਪਟਨ' ਮਨਾਲੀ ਛੱਡ ਪੰਜਾਬ ਦੇ ਪਾਣੀਆਂ ਦੀ ਚਿੰਤਾ ਕਰਨ : ਖਹਿਰਾ (ਵੀਡੀਓ)

05/22/2018 7:12:33 PM

ਕਪੂਰਥਲਾ (ਮੀਨੂੰ ਓਬਰਾਏ) : ਪੰਜਾਬ ਦੇ ਪਾਣੀਆਂ ਲਈ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਗੇ ਆਏ ਹਨ। ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ 'ਆਪ' ਵਿਧਾਇਕਾਂ ਦਾ ਵਫਦ 23 ਮਈ ਨੂੰ ਦਿੱਲੀ 'ਚ ਐਨ.ਜੀ.ਟੀ. ਦੇ ਚੇਅਰਮੈਨ ਨੂੰ ਮਿਲੇਗਾ ਤਾਂ ਕਿ ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ਨੂੰ ਬਚਾਉਣ ਲਈ ਸਖ਼ਤ ਕਦਮ ਚੁੱਕੇ ਜਾ ਸਕਣ। ਜਿੱਥੇ ਖਹਿਰਾ ਖੁਦ ਪਾਣੀਆਂ ਨੂੰ ਬਚਾਉਣ ਲਈ ਅੱਗੇ ਆ ਰਹੇ ਹਨ, ਉਥੇ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਿਆ ਹੈ। ਖਹਿਰਾ ਨੇ ਕਿਹਾ ਕਿ ਕੈਪਟਨ ਨੂੰ ਇਸ ਸਮੇਂ ਮਨਾਲੀ ਛੱਡ ਕੇ ਪੰਜਾਬ 'ਚ ਗੰਦੇ ਹੋ ਰਹੇ ਪਾਣੀਆਂ ਤੇ ਹੋਰ ਮੁੱਦਿਆਂ 'ਤੇ ਚਿੰਤਾ ਜ਼ਾਹਿਰ ਕਰਨੀ ਚਾਹੀਦੀ ਹੈ। 
ਇਸ ਤੋਂ ਇਲਾਵਾ ਖਹਿਰਾ ਨੇ ਕੈਪਟਨ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਦੇ ਕੀਤੇ ਦਾਅਵੇ 'ਤੇ ਵੀ ਸ਼ਬਦੀ ਵਾਰ ਕੀਤਾ। ਦੱਸ ਦੇਈਏ ਕਿ ਪਿਛਲੇ ਦਿਨੀਂ ਚੱਢਾ ਸ਼ੂਗਰ ਮਿੱਲ ਵੱਲੋਂ ਬਿਆਸ ਦਰਿਆ 'ਚ ਵੱਡੀ ਮਾਤਰਾ 'ਚ ਸੀਰਾ ਸੁੱਟਿਆ ਗਿਆ ਸੀ, ਜਿਸ ਕਾਰਨ ਲੱਖਾਂ ਮੱਛੀਆਂ ਦੀ ਮੌਤ ਹੋ ਗਈ ਸੀ, ਜਿਸ ਦੀ ਜਾਂਚ ਵਿਭਾਗ ਵਲੋਂ ਕੀਤੀ ਜਾ ਰਹੀ ਹੈ।


Related News