ਪਠਾਨਕੋਟ (ਦੀਪਕ) : ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ 'ਚ ਮਿਲੀ ਬੰਪਰ ਜਿੱਤ ਤੋਂ ਬਾਅਦ ਸੁਨੀਲ ਜਾਖੜ ਨੇ ਗੁਰਦਾਸਪੁਰ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਜਿੱਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਾਂਗਰਸ ਦੀ ਅਗਾਂਹ ਵਧੂ ਪਾਲਿਸੀ ਨੂੰ ਗੁਰਦਾਸਪੁਰ ਦੀ ਜਨਤਾ ਨੇ ਵੋਟ ਪਾਈ ਹੈ ਜਿਸ ਲਈ ਉਹ ਲੋਕਾਂ ਦੇ ਤਹਿ ਦਿਲੋਂ ਸ਼ੁੱਕਰਗੁਜ਼ਾਰ ਹਨ। ਜਾਖੜ ਨੇ ਕਿਹਾ ਕਿ ਕਾਂਗਰਸ ਲੋਕਾਂ ਨਾਲ ਕੀਤਾ ਗਿਆ ਇਕ-ਇਕ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਛੇ ਮਹੀਨੇ ਪਹਿਲਾਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਵਲੋਂ ਕਾਂਗਰਸ 'ਤੇ ਦਿਖਾਇਆ ਗਿਆ ਭਰੋਸਾ ਹੁਣ ਤਕ ਬਰਕਰਾਰ ਹੈ ਜਿਸ ਲਈ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ।
ਅੱਗੇ ਬੋਲਦੇ ਹੋਏ ਜਾਖੜ ਨੇ ਕਿਹਾ ਕਿ ਲੋਕਾਂ ਵਿਚ ਕੇਂਦਰ ਦੀ ਭਾਜਪਾ ਖਿਲਾਫ ਬਹੁੱਤ ਗੁੱਸਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ ਹੈ ਜਿਸ ਕਰਕੇ ਲੋਕਾਂ ਦਾ ਗੁੱਸਾ ਭਾਜਪਾ ਖਿਲਾਫ ਫੁੱਟਿਆ ਹੈ। ਜਾਖੜ ਨੇ ਕਿਹਾ ਕਿ ਕਾਂਗਰਸ ਦੀ ਇਸ ਵੱਡੀ ਜਿੱਤ ਨੇ ਅਕਾਲੀ-ਭਾਜਪਾ ਗਠਜੋੜ ਨੂੰ ਖੇਰੂੰ-ਖੇਰੂੰ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੀ ਹਾਰ ਭਾਜਪਾ ਨੂੰ ਮਿਲੀ ਹੈ ਇਸ ਲਈ ਅਕਾਲੀ ਦਲ ਜ਼ਿੰਮੇਵਾਰ ਹੈ।
ਆਮ ਆਦਮੀ ਪਾਰਟੀ 'ਤੇ ਹਮਲਾ ਕਰਦੇ ਹੋਏ ਜਾਖੜ ਨੇ ਕਿਹਾ ਕਿ ਜਨਤਾ ਵਿਚ 'ਆਪ' ਦੀ ਪੋਲ ਪਹਿਲਾਂ ਹੀ ਖੁੱਲ੍ਹ ਚੁੱਕੀ ਸੀ ਜਿਸ ਕਾਰਨ ਲੋਕਾਂ ਨੇ 'ਆਪ' ਨੂੰ ਵੋਟ ਨਹੀਂ ਕੀਤੀ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜੂਰੀਆ ਤਾਂ ਆਪਣੀ ਜ਼ਮਾਨਤ ਵੀ ਨਹੀਂ ਬਚਾਅ ਸਕੇ।
ਕੈਂਟਰ 'ਚੋਂ ਅਲਕੋਹਲ ਕੱਢ ਕੇ ਵੇਚ ਰਹੇ 2 ਗ੍ਰਿਫਤਾਰ, 1 ਫਰਾਰ
NEXT STORY