ਨਾਭਾ (ਜੈਨ) : ਸਥਾਨਕ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ (ਜੰਗਲਾਤ ਵਿਭਾਗ) ਸਾਧੂ ਸਿੰਘ ਧਰਮਸੌਤ ਨੇ ਸੋਮਵਾਰ ਨੂੰ ਇਥੇ ਦਾਅਵਾ ਕੀਤਾ ਕਿ ਗੁਰਦਾਸਪੁਰ ਜ਼ਿਮਨੀ ਚੋਣ ਵਿਚ ਸੁਨੀਲ ਜਾਖੜ ਦੀ ਹੋਈ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮੋਦੀ ਦੀਆਂ ਨੀਤੀਆਂ ਦਾ ਵਿਰੋਧ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨੀਤੀਆਂ ਦਾ ਸਮਰਥਨ ਕਰ ਰਹੇ ਹਨ। ਲੰਮੇ ਸਮੇਂ ਤੋਂ ਬਾਅਦ ਕਾਂਗਰਸ ਨੇ ਭਾਜਪਾ ਦੇ ਗੜ੍ਹ ਵਾਲੇ ਗੁਰਦਾਸਪੁਰ ਹਲਕੇ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ ਹੈ ਜੋ 2019 ਦੀਆਂ ਲੋਕ ਸਭਾ ਆਮ ਚੋਣਾਂ ਲਈ ਚੰਗੀ ਸ਼ੁਰੂਆਤ ਹੈ। ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਧਰਮਸੌਤ ਨੇ ਕਿਹਾ ਕਿ ਹੁਣ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਵੀ ਕਾਂਗਰਸ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਲੋਕਲ ਬਾਡੀਜ਼ ਚੋਣਾਂ ਵਿਚ ਵੀ ਇੰਕਾ ਦੀ ਜਿੱਤ ਹੋਈ ਜੋ ਲੋਕਾਂ ਦਾ ਮੋਦੀ ਖਿਲਾਫ ਫਤਵਾ ਹੈ।
ਇਕ ਸਵਾਲ ਦੇ ਜਵਾਬ ਵਿਚ ਧਰਮਸੌਤ ਨੇ ਕਿਹਾ ਕਿ ਸੁਖਬੀਰ ਬਾਦਲ ਜਿਥੇ ਗੱਪੀ ਹੈ, ਉਥੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਹਵਾ ਨਿਕਲ ਗਈ ਹੈ। ਹੁਣ ਉਨ੍ਹਾਂ ਨੂੰ ਆਪਣੇ ਦੀਮਾਗ ਦੀਆਂ ਮਸ਼ੀਨਾਂ ਦਾ ਇਲਾਜ ਕਰਵਾ ਲੈਣਾ ਚਾਹੀਦਾ ਹੈ ਕਿਉਂਕਿ ਜਦੋਂ 'ਆਪ' ਜਿੱਤ ਪ੍ਰਾਪਤ ਕਰਦੀ ਹੈ ਤਾਂ ਕਹਿੰਦੇ ਨੇ ਮਸ਼ੀਨਾਂ ਠੀਕ ਹਨ ਜਦੋਂ ਖੁੱਦ ਹਾਰ ਜਾਂਦੇ ਨੇ ਤਾਂ ਕਹਿ ਦਿੰਦੇ ਨੇ ਵੋਟਰ ਮਸ਼ੀਨਾਂ ਖਰਾਬ ਹਨ।
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ
NEXT STORY