ਅੰਮ੍ਰਿਤਸਰ— ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਸੋਮਵਾਰ ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨ ਦਿੱਤੇ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲਾ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ ਦੇ ਮਾਮਲੇ 'ਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਹਿੰਦੂ ਆਗੂਆਂ ਦੇ ਕਤਲ 'ਤੇ ਭਾਜਪਾ ਮੰਥਨ ਕਰੇਗੀ। ਉਨ੍ਹਾਂ ਨੇ ਕਾਹ ਕਿ ਪੰਜਾਬ 'ਚ ਦਿਨ-ਬ-ਦਿਨ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸ਼ਰੇਆਮ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲਾ ਪ੍ਰਧਾਨ ਵਿਪਨ ਸ਼ਰਮਾ ਨੂੰ 2 ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਘਟਨਾ ਦੇ ਨਾਲ ਲੋਕਾਂ 'ਚ ਦਹਿਸ਼ਤ ਪਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਆਏ ਦਿਨ ਦਿਨ ਪੰਜਾਬ 'ਚ ਸ਼ਰੇਆਮ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਜੋਤੀ, ਕਾਲੀਆ ਤੇ ਭਗਤ ਦਾ ਬਿਆਨ ਹਾਸੋਹੀਣਾ, ਮੰਨੋ 900 ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ : ਰਾਜਿੰਦਰ ਬੇਰੀ
NEXT STORY