ਅਧਿਆਪਕਾਂ ਨੂੰ 6 ਮਹੀਨਿਆਂ ਤੋਂ ਤਨਖਾਹਾਂ ਨਹੀਂ, ਔਖਾ ਹੋਇਆ ਗੁਜ਼ਾਰਾ

You Are HerePunjab
Saturday, February 18, 2017-12:32 AM

ਫਿਰੋਜ਼ਪੁਰ(ਪਰਮਜੀਤ)- ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਵਿਖੇ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਇਹ ਅਧਿਆਪਕ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬਹੁਤ ਹੀ ਘੱਟ ਤਨਖਾਹ 'ਤੇ ਸੇਵਾ ਨਿਭਾ ਰਹੇ ਹਨ ਪਰ ਆਪਣੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ 'ਚ ਨਿਯਮਤ ਕਰਵਾਉਣ ਲਈ 419 ਦਿਨਾਂ ਦੀ ਭੁੱਖ ਹੜਤਾਲ ਚੰਡੀਗੜ੍ਹ ਮੋਹਾਲੀ ਵਿਖੇ ਚਲਾਈ ਗਈ ਪਰ ਰੈਗੂਲਰ ਦੀ ਮੰਗ ਨੂੰ ਬੂਰ ਨਹੀਂ ਪਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਅਨੇਕਾਂ ਵਾਰ ਮਿਲਿਆ ਗਿਆ ਪਰ ਉਨ੍ਹਾਂ ਨੇ ਟਾਲਮਟੋਲ ਕਰਦਿਆਂ ਚੋਣ ਜ਼ਾਬਤੇ ਤੋਂ ਬਾਅਦ ਰੈਗੂਲਰ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਰੈਗੂਲਰ ਤਾਂ ਕੀ ਕਰਨਾ ਸੀ, ਪਿਛਲੇ 6 ਮਹੀਨਿਆਂ ਦੀਆਂ ਤਨਖਾਹਾਂ ਵੀ ਰੋਕੀਆਂ ਹੋਈਆਂ ਹਨ, ਜਿਸ ਕਰ ਕੇ ਘਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੋਣ ਦੇ ਨਾਲ-ਨਾਲ ਆਰਥਿਕ ਤੌਰ 'ਤੇ ਪ੍ਰੇਸ਼ਾਨ ਮਾਂ-ਪਿਓ ਦੀਆਂ ਦਵਾਈਆਂ ਵਾਸਤੇ ਵੀ ਪੈਸੇ ਨਹੀਂ ਹਨ। ਇਸ ਤੋਂ ਇਲਾਵਾ ਦੁਕਾਨਦਾਰਾਂ ਨੇ ਵੀ ਉਧਾਰ ਸਾਮਾਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮੌਕੇ ਅਸ਼ੋਕ ਕੁਮਾਰ, ਅਮਰੀਕ ਸਿੰਘ, ਹਰਜਿੰਦਰ ਸਿੰਘ, ਸੁਰਜੀਤ ਸਿੰਘ, ਅਨਵਰ, ਗੁਰਜਿੰਦਰ ਸਿੰਘ, ਹਰਪ੍ਰੀਤ ਕੌਰ, ਧਰਮਿੰਦਰ ਕੌਰ, ਕਸ਼ਮੀਰ ਸਿੰਘ, ਸ਼ਿੰਦਰਪਾਲ ਤੇ ਗੁਰਜੰਟ ਸਿੰਘ ਤੋਂ ਇਲਾਵਾ ਕਈ ਹੋਰ ਆਗੂ ਵੀ ਮੌਜੂਦ ਸਨ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.