ਸੁਰਸਿੰਘ/ਭਿੱਖੀਵਿੰਡ(ਗੁਰਪ੍ਰੀਤ ਢਿੱਲੋਂ)-ਸਥਾਨਕ ਅੰਮ੍ਰਿਤਸਰ ਰੋਡ 'ਤੇ ਅੱਜ ਸਵੇਰੇ ਹੋਏ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਿਸ ਨੂੰ ਸਥਾਨਕ ਸੀ. ਐੱਚ. ਸੀ. ਵਿਖੇ ਲਿਆਂਦਾ ਗਿਆ, ਜਿਥੋਂ ਉਸ ਨੂੰ ਤਰਨਤਾਰਨ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਉਕਤ ਨੌਜਵਾਨ ਸੁਰਸਿੰਘ ਤੋਂ ਝਬਾਲ ਵੱਲ ਜਾ ਰਿਹਾ ਸੀ ਕਿ ਗੁਰਦੁਆਰਾ ਲੱਖੀਆਣਾ ਸਾਹਿਬ ਨਜ਼ਦੀਕ ਇਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਤੇ ਉਸ ਨੂੰ 108 ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਸੁਰਸਿੰਘ ਵਜੋਂ ਹੋਈ ਹੈ। ਪੁਲਸ ਚੌਕੀ ਦੇ ਮੁੱਖ ਮੁਨਸ਼ੀ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਰਿਪੋਰਟ ਦਰਜ ਕਰ ਲਈ ਗਈ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਬਾਦਲ ਨੇ ਮੰਗਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ
NEXT STORY