ਕਪੂਰਥਲਾ, (ਮਲਹੋਤਰਾ)- ਇਕ ਨੌਜਵਾਨ ਨੂੰ ਉਸਦੇ ਪਰਿਵਾਰ ਵਲੋਂ ਕਥਿਤ ਜ਼ਹਿਰੀਲੀ ਵਸਤੂ ਖਾਣ ਨਾਲ ਹਾਲਾਤ ਵਿਗੜਣ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। ਡਿਊਟੀ 'ਤੇ ਤਾਇਨਾਤ ਡਾਕਟਰ ਨੇ ਮਰੀਜ਼ ਦੀ ਹਾਲਤ ਨੂੰ ਚਿੰਤਾਜਨਕ ਦੱਸਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ੇਰੇ ਇਲਾਜ ਅਰੁਣ ਪੁੱਤਰ ਗੋਰਾ ਨਿਵਾਸੀ ਜਲੌਖਾਨਾ ਦੇ ਭਰਾ ਨੇ ਦੱਸਿਆ ਕਿ ਅਰੁਨ ਦੀ ਅੱਜ ਅਚਾਨਕ ਹਾਲਤ ਵਿਗੜ ਗਈ ਤੇ ਉਲਟੀਆਂ ਕਰਨ ਲੱਗਾ। ਉਸਨੇ ਦੱਸਿਆ ਕਿ ਉਸਦਾ ਭਰਾ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਹੈ, ਜਿਸਦੇ ਚਲਦੇ ਉਸਨੇ ਕਥਿਤ ਤੌਰ 'ਤੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ।
ਪੁਲਸ ਨੂੰ ਉਲਝਾਉਂਦੇ ਰਹੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਬੱਚੇ
NEXT STORY