ਕਪੂਰਥਲਾ(ਮਲਹੋਤਰਾ)-ਬੰਦ ਪਈ ਕੋਠੀ ਦੇ ਤਾਲੇ ਤੋੜ ਕੇ ਅਣਪਛਾਤੇ ਚੋਰਾਂ ਵਲੋਂ ਸੋਨੇ ਦੇ ਗਹਿਣੇ, ਹਜ਼ਾਰ ਰੁਪਏ ਦੀ ਨਕਦੀ ਤੇ ਕੀਮਤੀ ਸਾਮਾਨ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀ ਥਾਣਾ ਸਿਟੀ ਪੁਲਸ ਟੀਮ ਨੇ ਜਾਂਚ-ਪੜਤਾਲ ਕਰਕੇ ਚੋਰਾਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਸ਼ੇਰਗੜ੍ਹ ਵਾਸੀ ਹਰਮੇਲ ਸਿੰਘ ਪੁੱਤਰ ਜਸਪਾਲ ਸਿੰਘ ਨੇ ਦੱਸਿਆ ਉਹ ਪਿਛਲੇ ਤਿੰਨ ਦਿਨਾਂ ਤੋਂ ਪਰਿਵਾਰ ਸਮੇਤ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਕਿਸੇ ਸਮਾਗਮ 'ਚ ਭਾਗ ਲੈਣ ਲਈ ਗਏ ਸਨ। ਅੱਜ ਜਦੋਂ ਉਹ ਵਾਪਸ ਆਏ ਤਾਂ ਘਰ ਦੇ ਮੇਨਗੇਟ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਕਮਰੇ 'ਚ ਪਿਆ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਚੋਰ ਕਮਰੇ 'ਚ ਪਈ ਅਲਮਾਰੀ ਨੂੰ ਤੋੜ ਕੇ ਉਸ 'ਚ ਪਏ ਸੋਨੇ ਦੇ ਲੱਖਾਂ ਰੁਪਏ ਦੇ ਗਹਿਣੇ, 8 ਹਜ਼ਾਰ ਨਕਦ, ਬਾਬਾ ਜੀ ਦੀ ਗੋਲਕ 'ਚੋਂ 1500 ਨਕਦ, ਹੋਮਥੇਟਰ ਤੇ ਹੋਰ ਕੀਮਤੀ ਸਾਮਾਨ ਵੀ ਨਾਲ ਲੈ ਗਏ। ਉਨ੍ਹਾਂ ਨੇ ਦੱਸਿਆ ਕਿ ਚੋਰਾਂ ਨੇ ਘਰ 'ਚ ਦਾਖਲ ਹੋਣ ਤੋਂ ਪਹਿਲਾਂ ਨਾਲ ਲੱਗਦੇ ਘਰਾਂ ਦੇ ਦਰਵਾਜ਼ਿਆਂ ਨੂੰ ਬਾਹਰੋਂ ਬੰਦ ਕਰ ਦਿੱਤਾ ਤਾਂ ਜੋ ਕੋਈ ਵੀ ਆਪਣੇ ਘਰ ਤੋਂ ਬਾਹਰ ਨਾ ਆ ਸਕੇ। ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਐੱਸ. ਐੱਚ. ਓ. ਨੇ ਇਲਾਕੇ ਦੀ ਛਾਣਬੀਨ ਕਰਨੀ ਸ਼ੁਰੂ ਕਰ ਦਿੱਤੀ।
ਹਫਤੇ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ, ਖਾਲੀ ਬਾਲਟੀਆਂ ਫੜ ਕੇ ਕੀਤਾ ਰੋਸ ਮੁਜ਼ਾਹਰਾ
NEXT STORY