ਕਪੂਰਥਲਾ(ਭੂਸ਼ਣ)— ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜ਼ਿਲਾ ਭਰ 'ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਟ੍ਰੈਫਿਕ ਪੁਲਸ ਕਪੂਰਥਲਾ ਨੇ ਸ਼ੁੱਕਰਵਾਰ ਨੂੰ ਚਲਾਈ ਗਈ ਮੁਹਿੰਮ ਦੌਰਾਨ ਜਿੱਥੇ 100 ਦੇ ਕਰੀਬ ਦੋ-ਪਹੀਆ ਵਾਹਨਾਂ ਦੇ ਚਲਾਨ ਕੱਟੇ, ਉਥੇ ਹੀ ਕਈ ਵਾਹਨਾਂ ਨੂੰ ਇੰਪਾਊਂਡ ਵੀ ਕੀਤਾ ਗਿਆ। ਜਾਣਕਾਰੀ ਅਨੁਸਾਰ ਦੀਵਾਲੀ ਨੂੰ ਲੈ ਕੇ ਪੂਰੇ ਜ਼ਿਲੇ 'ਚ ਵਿਸ਼ੇਸ਼ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੀ ਲੜੀ 'ਚ ਟ੍ਰੈਫਿਕ ਪੁਲਸ ਕਪੂਰਥਲਾ ਦੇ ਇੰਚਾਰਜ ਦਰਸ਼ਨ ਲਾਲ ਸ਼ਰਮਾ ਦੀ ਅਗਵਾਈ 'ਚ ਟ੍ਰੈਫਿਕ ਪੁਲਸ ਦੀਆਂ ਵਿਸ਼ੇਸ਼ ਟੀਮਾਂ ਨੇ ਡੀ. ਸੀ. ਚੌਕ, ਕਰਤਾਰਪੁਰ ਰੋਡ, ਜਲੰਧਰ ਰੋਡ, ਸੁਲਤਾਨਪੁਰ ਲੋਧੀ ਮਾਰਗ ਅਤੇ ਨਕੋਦਰ ਮਾਰਗ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਂਦੇ ਹੋਏ, ਜਿੱਥੇ ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਵਾਹਨ ਸਵਾਰਾਂ ਦੇ ਨਾਮ ਅਤੇ ਪਤੇ ਨੋਟ ਕੀਤੇ, ਉਥੇ ਹੀ ਬਿਨਾਂ ਕਾਗਜ਼ਾਤ ਦੇ ਚੱਲਣ ਵਾਲੇ 100 ਵਾਹਨਾਂ ਦੇ ਚਲਾਨ ਵੀ ਕੱਟੇ। ਇਸ ਪੂਰੀ ਕਾਰਵਾਈ ਦੌਰਾਨ ਕਈ ਚਾਰ-ਪਹੀਆ ਵਾਹਨਾਂ ਨੂੰ ਇੰਪਾਊਂਡ ਵੀ ਕੀਤਾ ਗਿਆ।
ਪਟਿਆਲਾ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ, ਅੰਤਰਰਾਜੀ ਗਿਰੋਹ ਦੇ ਸੱਤ ਮੈਂਬਰ ਮਾਰੂ ਹਥਿਆਰਾਂ ਸਮੇਤ ਗ੍ਰਿਫਤਾਰ (ਤਸਵੀਰਾਂ)
NEXT STORY