ਕਪੂਰਥਲਾ, (ਭੂਸ਼ਣ)- ਸ਼ਹਿਰ ਤੇ ਆਸ-ਪਾਸ ਦੇ ਖੇਤਰਾਂ 'ਚ ਔਰਤਾਂ ਤਂੋ ਸੋਨੇ ਦੀਆਂ ਚੇਨੀਆਂ ਖੋਹਣ ਵਾਲੇ ਇਕ ਗੈਂਗ ਦਾ ਪਰਦਾਫਾਸ਼ ਕਰਦੇ ਹੋਏ ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਇਕ ਲੁੱਟੀ ਗਈ ਸੋਨੇ ਦੀ ਚੇਨ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਬਰਾਮਦ ਮੋਟਰਸਾਈਕਲ ਜਿਥੇ ਜਲੰਧਰ ਦੇ ਮਕਸੂਦਾਂ ਖੇਤਰ ਨਾਲ ਬਰਾਮਦ ਕੀਤਾ ਗਿਆ ਸੀ, ਉਥੇ ਹੀ ਸੋਨੇ ਦੀ ਚੇਨ ਸ਼ਹਿਰ ਦੇ ਕਾਂਜਲੀ ਖੇਤਰ ਤੋਂ ਬਰਾਮਦ ਕੀਤੀ ਗਈ ਸੀ । ਜਾਣਕਾਰੀ ਅਨੁਸਾਰ ਜ਼ਿਲਾ ਭਰ ਵਿਚ ਚਲਾਈ ਜਾ ਰਹੀ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਦੇ ਤਹਿਤ ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰਜੀਤ ਸਿੰਘ ਨੇ ਮਾਲ ਰੋਡ ਖੇਤਰ ਵਿਚ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਕ ਵਿਸ਼ੇਸ਼ ਮੁਖਬਰ ਖਾਸ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਸ਼ਾਲੀਮਾਰ ਬਾਗ ਖੇਤਰ ਵਿਚ 2 ਸ਼ੱਕੀ ਨੌਜਵਾਨ ਬੈਠੇ ਹਨ ਜੋ ਕਿ ਔਰਤਾਂ ਨਾਲ ਸੋਨੇ ਦੀ ਚੇਨ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ 'ਚ ਹਨ। ਜਿਸ 'ਤੇ ਸਿਟੀ ਪੁਲਸ ਨੇ ਜਦੋਂ ਮੌਕੇ 'ਤੇ ਛਾਪਾਮਾਰੀ ਕਰਨ ਤਾਂ ਦੋਵੇਂ ਮੁਲਜ਼ਮਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ ਹੈ।
ਪੁੱਛਗਿਛ ਦੌਰਾਨ ਦੋਵੇਂ ਮੁਲਜ਼ਮਾਂ ਨੇ ਆਪਣੇ ਨਾਮ ਮਨਦੀਪ ਸਿੰਘ ਪੁੱਤਰ ਮਾਨ ਸਿੰਘ ਵਾਸੀ ਆਨੰਦ ਨਗਰ ਮਕਸੂਦਾਂ ਜਲੰਧਰ ਤੇ ਵਿਜੈ ਕੁਮਾਰ ਪੁੱਤਰ ਕੌਸ਼ਲ ਸਿੰਘ ਵਾਸੀ ਸੂਰਾਨੁਸੀ ਜਲੰਧਰ ਦੱਸਿਆ। ਪੁੱਛਗਿਛ ਦੌਰਾਨ ਖੁਲਾਸਾ ਕੀਤਾ ਕਿ ਬਰਾਮਦ ਮੋਟਰਸਾਈਕਲ ਉਨ੍ਹਾਂ ਨੇ ਜਲੰਧਰ ਦੇ ਮਕਸੂਦਾਂ ਖੇਤਰ ਨਾਲ ਬਰਾਮਦ ਕੀਤਾ ਸੀ। ਮੁਲਜ਼ਮਾਂ ਦੀ ਤਲਾਸ਼ੀ ਦੇ ਦੌਰਾਨ ਸੋਨੇ ਦੀ ਚੇਨ ਬਰਾਮਦ ਹੋਈ। ਮੁਲਜ਼ਮਾਂ ਨੇ ਦੱਸਿਆ ਕਿ ਬਰਾਮਦ ਸੋਨੇ ਦੀ ਚੇਨ ਕਾਂਜਲੀ ਮਾਰਗ 'ਤੇ 2 ਸਕੂਟਰ ਸਵਾਰ ਔਰਤਾਂ ਤੋਂ ਖੋਹੀ ਸੀ। ਮੁਲਜ਼ਮਾਂ ਤੋਂ ਪੁੱਛਗਿਛ ਦਾ ਦੌਰ ਜਾਰੀ ਹੈ ।
ਭ੍ਰਿਸ਼ਟਾਚਾਰ ਦਾ ਵੀਡੀਓ ਵਾਇਰਲ ਹੁੰਦਿਆਂ ਹੀ ਮੁੱਖ ਮੰਤਰੀ ਨੇ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਬਰਖਾਸਤ ਕੀਤਾ
NEXT STORY