ਬਠਿੰਡਾ — ਇਥੋਂ ਦੇ ਰਾਮਪੁਰਾ ਪਿੰਡ ਨੇੜੇ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੂੰ ਨਗਨ ਸਥਿਤੀ 'ਚ ਗੱਡੀ ਹੇਠ ਕੁੱਚਲ ਦਿੱਤਾ ਗਿਆ। ਸੂਤਰਾਂ ਮੁਤਾਬਕ ਮ੍ਰਿਤਕ ਵਿਅਕਤੀ ਦੇ ਰਾਮਪੁਰਾ ਵਾਸੀ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਇਸ ਕਤਲ ਪਿੱਛੇ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਹੱਥ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਮੰਡੀ ਖੁਰਦ ਵਜੋਂ ਹੋਈ ਹੈ। ਪੁਲਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ।
ਪਹਿਲੀ ਹੀ ਫਸਲ 'ਚ ਨਿਕਲੀ ਐਕਸ਼ਨ ਪਲਾਨ ਦੀ ਹਵਾ
NEXT STORY