ਚੰਡੀਗੜ੍ਹ (ਭੁੱਲਰ) : ਬਾਦਲ ਸਰਕਾਰ ਦੇ ਕਾਰਜਕਾਲ 'ਚ ਹੋਏ ਭ੍ਰਿਸ਼ਟਾਚਾਰ ਦੀਆਂ ਪਰਤਾਂ ਹੁਣ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਇਸਦੀਆਂ ਜੜ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਤਕ ਫੈਲੀਆਂ ਹੋਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਬਾਦਲ ਦੇ ਪਿੰਡ 'ਚ ਕਰੋੜਾਂ ਰੁਪਏ ਨਾਲ ਸਥਾਪਿਤ ਕੀਤਾ ਗਿਆ ਸੀਵਰੇਜ ਸਿਸਟਮ ਹੀ ਬੈਠ ਚੁੱਕਾ ਹੈ।
ਇਸਦੀ ਪੁਸ਼ਟੀ ਕਰਦਿਆਂ ਰਾਜ ਦੇ ਪੇਂਡੂ ਤੇ ਜਲ ਸਪਲਾਈ ਤੇ ਸੀਵਰੇਜ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਇਸਦੇ ਬਾਰੇ ਉਨ੍ਹਾਂ ਨੂੰ ਪੂਰੀ ਜਾਣਕਾਰੀ ਮਿਲ ਚੁੱਕੀ ਹੈ, ਉਹ ਸਾਰੇ ਤੱਥਾਂ ਦਾ ਜਾਇਜ਼ਾ ਲੈਣ ਲਈ ਜਲਦ ਹੀ ਪਿੰਡ ਬਾਦਲ ਜਾਣਗੇ। ਇਸ ਮਾਮਲੇ ਦੀ ਪੂਰੀ ਪੜਤਾਲ ਕਰਵਾ ਕੇ ਸੰਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰ ਕੇ ਕਾਰਵਾਈ ਕੀਤੀ ਜਾਏਗੀ।
7 ਮਹੀਨਿਆਂ ਤੋਂ ਲਾਪਤਾ ਹੋਈ ਲੜਕੀ ਪੁੱਜੀ ਘਰ, ਸੁਣਾਈ ਭਰਾਵਾਂ ਵੱਲੋਂ ਕੀਤੀ ਗਈ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਸ਼ਰਮਨਾਕ ਕਰਤੂਤ
NEXT STORY