ਫਾਜ਼ਿਲਕਾ/ਜਲਾਲਾਬਾਦ (ਸੇਤੀਆ) : ਫਾਜ਼ਿਲਕਾ ਜ਼ਿਲੇ ਵਿਚ ਹਾੜੀ ਦੇ ਸੀਜ਼ਨ ਦੌਰਾਨ 7 ਲੱਖ 74 ਹਜ਼ਾਰ 600 ਮੀਟਰਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ। ਕਣਕ ਦੀ ਖਰੀਦ ਲਈ ਜ਼ਿਲੇ ਵਿਚ 93 ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਅਪ੍ਰੈਲ ਤੋਂ ਮੰਡੀਆਂ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ। ਇਸ ਸੀਜ਼ਨ ਦੌਰਾਨ ਮੰਡੀਆਂ ਵਿਚ 6 ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ। ਜਿਸ ਵਿਚ ਐਫ਼.ਸੀ.ਆਈ, ਪਨਗ੍ਰੇਨ, ਮਾਰਕਫੈਡ, ਪਨਸਪ, ਸਟੇਟ ਵੇਅਰ ਹਾਊਸ ਅਤੇ ਪੰਜਾਬ ਐਗਰੋ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਮੰਡੀ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਫੜਾਂ ਦੀ ਸਾਫ਼-ਸਫ਼ਾਈ, ਬਿਜਲੀ, ਛਾਂ, ਲੇਬਰ, ਲਿਫ਼ਟਿੰਗ ਅਤੇ ਬਾਰਦਾਨੇ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖਰੀਦੀ ਗਈ ਕਣਕ ਦੀ ਲਿਫ਼ਟਿੰਗ 72 ਘੰਟਿਆਂ ਵਿਚ ਯਕੀਨੀ ਬਣਾਈ ਜਾਵੇ।
ਸੁਣੋ ਟ੍ਰੈਫਿਕ ਪੁਲਸ ਦੇ ਸਟਿੰਗ ਮਾਮਲੇ 'ਤੇ ਕੀ ਬੋਲੇ ਮਨਪ੍ਰੀਤ ਬਾਦਲ! (ਵੀਡੀਓ)
NEXT STORY