ਕਪੂਰਥਲਾ, (ਮਲਹੋਤਰਾ)- ਆਪਣੀ ਪਤਨੀ ਤੇ ਦੋ ਬੱਚਿਆਂ ਦੇ ਨਾਲ ਮੋਟਰਸਾਈਕਲ 'ਤੇ ਕਪੂਰਥਲਾ ਤੋਂ ਵਾਪਸ ਆਪਣੇ ਪਿੰਡ ਆ ਰਹੇ ਇਕ ਵਿਅਕਤੀ ਦਾ ਮੋਟਰਸਾਈਕਲ ਸਲਿੱਪ ਹੋ ਕੇ ਦੁਰਘਟਨਾ ਹੋਣ ਨਾਲ ਚਾਰਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪਿੰਡ ਮੰਗਾ ਰੋਡਾ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਗਗਨਦੀਪ ਕੌਰ, ਲੜਕੀ ਜਸਪ੍ਰੀਤ ਕੌਰ ਤੇ ਅੰਮ੍ਰਿਤਪਾਲ ਸਿੰਘ ਦੇ ਨਾਲ ਮੋਟਰਸਾਈਕਲ 'ਤੇ ਕਪੂਰਥਲਾ 'ਚ ਆਪਣਾ ਕੰਮ ਖਤਮ ਕਰਕੇ ਵਾਪਸ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਸ਼ੇਖੂਪੁਰ ਦੇ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚਿਆ ਤਾਂ ਉਸਦਾ ਮੋਟਰਸਾਈਕਲ ਅਚਾਨਕ ਸਲਿੱਪ ਹੋ ਕੇ ਦੁਰਘਟਨਾਗ੍ਰਸਤ ਹੋ ਗਿਆ, ਜਿਸ ਨਾਲ ਉਸਦਾ ਪਰਿਵਾਰ ਤੇ ਉਹ ਡਿੱਗ ਕੇ ਜ਼ਖਮੀ ਹੋ ਗਿਆ।
ਪੀਣ ਯੋਗ ਨਹੀਂ ਹੈ ਸਰਹਿੰਦ ਨਹਿਰ ਦਾ ਪਾਣੀ
NEXT STORY