ਲੌਂਗੋਵਾਲ (ਵਿਜੇ) : ਇਥੋਂ ਦੇ ਇਕ ਨੇੜਲੇ ਪਿੰਡ ਨਿਵਾਸੀ ਇਕ ਵਿਅਕਤੀ ਨੇ ਆਪਣੀ ਪਤਨੀ ਦੇ ਚਾਲ-ਚੱਲਣ ਦੇ ਸ਼ੱਕ ਨੂੰ ਲੈ ਕੇ ਆਤਮਹੱਤਿਆ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਦੇ ਅਧਾਰ 'ਤੇ ਥਾਣਾ ਲੌਂਗੋਵਾਲ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਖਿਲਾਫ ਕੇਸ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਲੌਂਗੋਵਾਲ ਦੇ ਐਸ.ਐਚ.ਓ. ਤੇਜਪਾਲ ਸਿੰਘ ਅਤੇ ਤਫਤੀਸ਼ੀ ਅਫਸਰ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਪੁੱਤਰ ਮੇਹਰ ਸਿੰਘ ਨੇ ਥਾਣਾ ਲੌਂਗੋਵਾਲ ਵਿਖੇ ਦਰਜ ਕਰਵਾਏ ਬਿਆਨਾਂ ਵਿਚ ਦੋਸ਼ ਲਗਾਇਆ ਕਿ ਉਸ ਦੇ ਭਰਾ ਬਲਵੀਰ ਸਿੰਘ ਦਾ ਵਿਆਹ ਕਰੀਬ 15 ਸਾਲ ਪਹਿਲਾਂ ਮਨਪ੍ਰੀਤ ਕੌਰ ਪੁੱਤਰੀ ਨਛੱਤਰ ਸਿੰਘ ਨਾਲ ਹੋਈ ਸੀ। ਇਸ ਦੇ ਚੱਲਦਿਆਂ ਇਨ੍ਹਾਂ ਦੇ ਦੋ ਬੱਚੇ ਵੀ ਹਨ।
ਪੀੜਤ ਨੇ ਅਪਣੇ ਬਿਆਨਾਂ ਵਿਚ ਆਪਣੀ ਭਰਜਾਈ 'ਤੇ ਦੋਸ਼ ਲਗਾਉਦਿਆਂ ਕਿਹਾ ਕਿ ਉਸ ਦੀ ਭਰਜਾਈ ਦਾ ਚਾਲ-ਚੱਲਣ ਠੀਕ ਨਹੀਂ ਸੀ। ਜਿਸ ਕਾਰਨ ਉਸ ਦਾ ਭਰਾ ਆਪਣੀ ਪਤਨੀ ਨੂੰ ਰੋਕਦਾ ਸੀ, ਇਸ ਕਾਰਨ ਦੋਵਾਂ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਤਣਾਅ ਚੱਲਦਾ ਆ ਰਿਹਾ ਸੀ। ਪਤਨੀ ਦੇ ਚਾਲ-ਚੱਲਣ ਨੂੰ ਲੈ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੇ ਭਰਾ ਨੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਉਪਰੋਕਤ ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਖਿਲਾਫ ਥਾਣਾ ਲੌਂਗੋਵਾਲ ਵਿਖੇਂ ਕੇਸ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਖਤਰਨਾਕ ਗੈਂਗਸਟਰ ਨੂੰ ਪੁਲਸ ਹਿਰਾਸਤ 'ਚੋਂ ਭਜਾਉਣ ਵਾਲਾ ਗਿਰੋਹ ਗ੍ਰਿਫਤਾਰ, ਹੋਣਗੇ ਵੱਡੇ ਖੁਲਾਸੇ
NEXT STORY