ਭੀਖੀ (ਤਾਇਲ) : ਸਥਾਨਕ ਸ਼ਹਿਰ ਦੇ ਬੱਸ ਸਟੈਂਡ ਨੇੜੇ ਬੈਂਕ ਵਾਲੀ ਗਲੀ ਵਿਚ ਇਕ ਵਿਅਕਤੀ ਵਲੋਂ ਇਕ ਔਰਤ ਨੂੰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਲਿਆ ਗਿਆ। ਜਾਣਕਾਰੀ ਅਨੁਸਾਰ ਪਿੰਡ ਖੀਵਾ ਕਲਾਂ ਦੀ ਵਸਨੀਕ ਪਰਮਜੀਤ ਕੌਰ ਉਰਫ ਪੰਮੀ (40) ਪਤਨੀ ਬਲਵੀਰ ਸਿੰਘ ਸ਼ਹਿਰ ਵਿਚ ਦਵਾਈ ਲੈਣ ਲਈ ਆਈ ਹੋਈ ਸੀ ਕਿ ਪਿੰਡ ਖੀਵਾ ਕਲਾਂ ਦਾ ਹੀ ਬਲਤੇਜ ਸਿੰਘ ਉਰਫ ਤੇਜੂ ਉਸਦਾ ਪਿੱਛਾ ਕਰ ਰਿਹਾ ਸੀ। ਬੱਸ ਸਟੈਂਡ ਨੇੜੇ ਵਾਲੀ ਗਲੀ ਵਿਚ ਬੈਂਕ ਕੋਲ ਉਸਦੀ ਬਲਤੇਜ ਸਿੰਘ ਨਾਲ ਕਿਸੇ ਗੱਲ 'ਤੇ ਤਕਰਾਰ ਹੋ ਗਈ ਅਤੇ ਦੇਖਦੇ-ਦੇਖਦੇ ਬਲਤੇਜ ਨੇ ਪਰਮਜੀਤ ਕੌਰ ਨੂੰ ਰਿਵਾਲਵਰ ਨਾਲ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਮਾਰ ਮੁਕਾਇਆ ਅਤੇ ਬਾਅਦ ਵਿਚ ਆਪਣੇ ਆਪ ਨੂੰ ਗੋਲੀ ਮਾਰ ਕੇ ਖਤਮ ਕਰ ਲਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਭੀਖੀ ਪੁਲਸ ਤੋਂ ਇਲਾਵਾ ਐੱਸ.ਐੱਸ.ਪੀ. ਮਾਨਸਾ ਪਰਮਬੀਰ ਸਿੰਘ ਪਰਮਾਰ ਅਤੇ ਡੀ.ਐੱਸ.ਪੀ. ਜਸਮੀਤ ਸਿੰਘ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਭੀਖੀ ਪੁਲਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ। ਘਟਨਾ ਵਾਲੀ ਜਗ੍ਹਾ 'ਤੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਮੌਕੇ 'ਤੇ ਪਹੁੰਚੇ ਮ੍ਰਿਤਕ ਪਰਮਜੀਤ ਕੌਰ ਦੇ ਜੇਠ ਜਸਵੀਰ ਸਿੰਘ ਅਤੇ ਬਾਕੀ ਪਰਿਵਾਰ ਨੇ ਇਸ ਘਟਨਾ ਲਈ ਸ਼ਰੇਆਮ ਭੀਖੀ ਥਾਣੇ ਦੇ ਮੁਖੀ ਨੂੰ ਜ਼ਿੰਮੇਵਾਰ ਠਹਿਰਾਇਆ। ਮ੍ਰਿਤਕਾ ਦੇ ਜੇਠ ਜਸਵੀਰ ਸਿੰਘ ਨੇ ਥਾਣਾ ਮੁਖੀ 'ਤੇ ਦੋਸ਼ ਲਾÀੁਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕਰੀਬ ਤਿੰਨ ਮਹੀਨੇ ਪਹਿਲਾਂ ਇਸ ਮਾਮਲੇ ਸੰਬੰਧੀ ਪੁਲਸ ਨੂੰ ਜਾਣੂੰ ਕਰਵਾਇਆ ਗਿਆ ਸੀ ਪਰ ਥਾਣਾ ਮੁਖੀ ਵੱਲੋਂ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਜਿਸ ਦੇ ਸਿੱਟੇ ਵਜੋਂ ਇਹ ਘਟਨਾ ਵਾਪਰੀ ਹੈ।
ਉੱਧਰ ਥਾਣਾ ਮੁਖੀ ਪ੍ਰਤਾਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਦੱਸਿਆ ਕਿ ਮ੍ਰਿਤਕ ਬਲਤੇਜ ਸਿੰਘ ਖਿਲਾਫ ਕਾਫੀ ਸਮਾਂ ਪਹਿਲਾਂ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਗਈ ਸੀ। ਇਸ ਕਤਲ ਕਾਂਡ ਪਿੱਛੇ ਕੀ ਕਾਰਨ ਹਨ ਇਸ ਗੱਲ ਦਾ ਖੁਲਾਸਾ ਜਾਂਚ ਤੋਂ ਬਾਅਦ ਹੀ ਹੋ ਸਕੇਗਾ। ਫਿਲਹਾਲ ਭੀਖੀ ਪਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉੱਧਰ ਸ਼ਹਿਰ ਅੰਦਰ ਹੋਏ ਇਸ ਦੂਹਰੇ ਕਤਲ ਕਾਂਡ ਨਾਲ ਲੋਕਾਂ ਵਿਚ ਸਹਿਮ ਦਾ ਮਹੌਲ ਹੈ।
ਪਠਾਨਕੋਟ 'ਚ ਡੋਗਰਾ ਬਟਾਲੀਅਨ ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
NEXT STORY