ਚੰਡੀਗੜ੍ਹ/ਮੋਹਾਲੀ (ਬਿਊਰੋ,ਨਿਆਮੀਆਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ 'ਪੰਜਾਬ ਸਟਾਰਟਅਪ ਐਂਡ ਇੰਟਰਪ੍ਰਨਿਓਰਸ਼ਿਪ ਡਿਵੈੱਲਪਮੈਂਟ ਪਾਲਿਸੀ 2017' ਦੇ ਖਰੜੇ ਤੋਂ ਪਰਦਾ ਉਠਾਉਣ ਮੌਕੇ ਆਪਣਾ ਬਿਜ਼ਨੈੱਸ ਸ਼ੁਰੂ ਕਰਨ ਵਾਲੀਆਂ ਔਰਤਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦੀ ਵਚਨਬੱਧਤਾ ਦੁਹਰਾਈ ਹੈ। ਪ੍ਰੋਗਰਾਮ ਦੇ ਉਦਘਾਟਨੀ ਭਾਸ਼ਣ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਉਦਮਾਂ ਪ੍ਰਤੀ ਮਹਿਲਾਵਾਂ ਵਚਨਬੱਧਤਾ ਦੇ ਮਾਮਲੇ 'ਚ ਜ਼ਿਆਦਾ ਸਮਰਪਿਤ ਹਨ ਅਤੇ ਉਨ੍ਹਾਂ ਦੀ ਸਰਕਾਰ ਮਹਿਲਾਵਾਂ ਨੂੰ ਹਰ ਸੰਭਵ ਸਹੂਲਤਾਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਖਰੜਾ ਨੀਤੀ ਦੇ ਸਬੰਧ ਵਿਚ ਸੁਝਾਵਾਂ ਅਤੇ ਫੀਡਬੈਕ ਦੇਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗਪਤੀਆਂ ਲਈ ਸੂਬੇ ਨੂੰ ਮੁਕਾਬਲੇਬਾਜ਼ੀ ਵਾਲਾ ਬਣਾਉਣ ਵਾਸਤੇ ਆਪਣਾ ਧਿਆਨ ਦੇ ਰਹੀ ਹੈ। ਇਹ ਖਰੜਾ ਨੀਤੀ ਅਤੇ ਇਸ ਤੋਂ ਪਹਿਲਾਂ ਲਿਆਂਦੀ ਗਈ ਸਨਅਤੀ ਨੀਤੀ ਸੂਬੇ ਦੇ ਸਨਅਤੀ ਵਿਕਾਸ ਵਿਚ ਸਹੂਲਤਾਂ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗ ਦੇ ਵਾਸਤੇ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਉਣ ਲਈ ਦਰਾਂ ਨਿਰਧਾਰਿਤ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਦੇ ਸਸ਼ਕਤੀਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਉਨ੍ਹਾਂ ਦੀ ਫੈਸਲਾ ਲੈਣ ਵਿਚ ਸ਼ਮੂਲੀਅਤ
ਵਧਾਈ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਨੇ 5 ਔਰਤਾਂ ਸਣੇ 6 ਉਦਮੀਆਂ ਦਾ ਸਨਮਾਨ ਵੀ ਕੀਤਾ।
ਸੁਖਪਾਲ ਸਿੰਘ ਖਹਿਰਾ ਦੇ ਮਾਮਲੇ
ਸਬੰਧੀ ਸੀ. ਬੀ. ਆਈ. ਜਾਂਚ ਦੀ ਮੰਗ ਸਬੰਧੀ ਪੁੱਛੇ ਗਏ ਪ੍ਰਸ਼ਨ ਦੇ ਉਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਨਿਰੋਲ ਕਾਨੂੰਨੀ ਮਾਮਲਾ ਹੈ ਇਸ ਲਈ ਉਹ ਇਸ 'ਤੇ ਕੋਈ ਟਿੱਪਣੀ ਨਹੀਂ ਕਰ ਸਕਦੇ। ਬ੍ਰਿਟਿਸ਼ ਨਾਗਰਿਕ ਜੱਗੀ ਜੌਹਲ 'ਤੇ ਪੁਲਸ ਹਿਰਾਸਤ ਦੌਰਾਨ ਕੀਤੇ ਜਾ ਰਹੇ ਤਸ਼ੱਦਦ ਸਬੰਧੀ ਬ੍ਰਿਟਿਸ਼ ਹਾਈ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ ਕੀਤੀ ਗਈ ਤਾੜਨਾ ਸਬੰਧੀ ਉਨ੍ਹਾਂ ਕਿਹਾ ਕਿ ਜੌਹਲ 'ਤੇ ਕੋਈ ਤਸ਼ੱਦਦ ਨਹੀਂ ਕੀਤਾ ਜਾ ਰਿਹਾ ਤੇ ਕਾਨੂੰਨ ਅਨੁਸਾਰ ਹੀ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਦੌਰਾਨ ਫਿੱਕੀ ਦੇ ਖੇਤਰੀ ਚੇਅਰਮੈਨ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਚੇਅਰਮੈਨ ਗੁਪਤਾ ਨੇ ਸਮੁੱਚੇ ਸਮਾਜਿਕ ਅਤੇ ਸਨਅਤੀ ਵਿਕਾਸ ਵਿਚ ਮਹਿਲਾਵਾਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਗਲਾ ਪ੍ਰਧਾਨ ਹੋਵੇਗਾ ਕੌਣ?
NEXT STORY