ਟਾਂਡਾ(ਮੋਮੀ)— ਨਗਰ-ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਸ਼ੁੱਕਰਵਾਰ ਸਰਕਾਰੀ ਹਸਪਤਾਲ ਚੌਕ ਟਾਂਡਾ ਮਟਕਾ ਤੋੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਲਾਕ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ 'ਚ ਇਕੱਤਰ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਸੰਜੀਦਗੀ ਨਾਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਨੇ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਖਤਮ ਕੀਤੀ ਜਾਵੇ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰ ਦੇਣਗੇ। ਇਸ ਰੋਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਤਰਸੇਮ ਲਾਲ, ਜਤਿੰਦਰ ਕੁਮਾਰ ਕਾਲਾ, ਦੀਪਕ, ਪਰਮਜੀਤ ਰਾਣੀ, ਜਸਪਾਲ ਸਿੰਘ, ਸੋਨੂੰ ਟਾਂਡਾ, ਸ਼ੀਤਲ ਕੁਮਾਰ ਆਦਿ ਹਾਜ਼ਰ ਸਨ।
ਸਕੂਲ ਦੇ ਵਟਸਐਪ ਗਰੁੱਪ ਵਿਚ ਅਸ਼ਲੀਲ ਫੋਟੋ ਪਾਉਣ 'ਤੇ ਮਾਮਲਾ ਦਰਜ
NEXT STORY