ਅੰਮ੍ਰਿਤਸਰ (ਪ੍ਰਵੀਨ ਪੁਰੀ) : ਪੰਜ ਪਿਆਰਿਆਂ ਨੇ ਸਰਬੱਤ ਖਾਲਸਾ ਧਿਰ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਬਣਾਉਣ ਦੇ ਸਮਰਥਨ ਦਾ ਐਲਾਨ ਕੀਤਾ ਹੈ। ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਖਾਲਸਾ, ਭਾਈ ਮੇਜਰ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਭਾਈ ਤਰਲੋਕ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਅਜੋਕੇ ਹਾਲਾਤ 'ਚ ਸਿੱਖ ਕੌਮ ਆਪਸੀ ਫੁੱਟ, ਹੰਕਾਰ ਤੇ ਖੁਦਗਰਜ਼ੀ ਦਾ ਸ਼ਿਕਾਰ ਹੋ ਚੁੱਕੀ ਹੈ।
ਮੌਜੂਦਾ ਸਿੱਖ ਰਾਜਸੀ ਅਤੇ ਧਾਰਮਿਕ ਲੀਡਰਸ਼ਿਪ ਕੌਮ ਨੂੰ ਗੁੰਮਰਾਹ ਕਰ ਕੇ ਸਿਰਫ ਆਪਣੇ ਨਿੱਜੀ ਸਵਾਰਥਾਂ ਲਈ ਕਾਰਜ਼ਸੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ 'ਚ ਵਰਲਡ ਸਿੱਖ ਪਾਰਲੀਮੈਂਟ ਦਾ ਗਠਨ ਕਰਨਾ ਦੂਰਅੰਦੇਸ਼ੀ ਵਾਲਾ ਮਾਮਲਾ ਹੈ।
ਮਾਨਸਾ ਪੁਲਸ ਪ੍ਰਸ਼ਾਸਨ ਨੇ ਤਿੰਨ ਥਾਣਾ ਮੁੱਖੀ ਦੇ ਕੀਤੇ ਤਬਾਦਲੇ
NEXT STORY