ਪਟਿਆਲਾ (ਬਲਜਿੰਦਰ) : ਭਾਦਸੋਂ ਰੋਡ 'ਤੇ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਭੁਪਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਦਿੱਤੁਪੁਰ ਜੱਟਾਂ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਉਸ ਦੇ ਚਾਚੇ ਦਾ ਲੜਕਾ ਗੁਰਤੇਜ ਸਿੰਘ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਆਲੋਵਾਲ ਦੇ ਗੁਰਦੁਆਰਾ ਸਾਹਿਬ ਦੇ ਕੋਲ ਜਾ ਰਿਹਾ ਸੀ ਤਾਂ ਉਥੇ ਇਕ ਤੇਜ਼ ਰਫਤਾਰ ਵਾਹਨ ਚਾਲਕ ਨੇ ਉਸ ਦੇ ਮੋਟਰਸਾਈਕਲ ਵਿਚ ਆਪਣਾ ਵਾਹਨਾ ਮਾਰਿਆ।
ਇਸ ਹਾਦਸੇ ਵਿਚ ਗੁਰਤੇਜ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ ਖਿਲਾਫ 279, 304 ਏ ਅਤੇ 427 ਆਈ.ਪੀ.ਸੀ. ਦੇ ਤਹਿਤ ਕੇਸ ਦਰਜ ਕਰਕੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਫਾਇਰ ਸੇਫਟੀ ਹਫਤਾ ਦੌਰਾਨ ਦਿੱਤੀਆਂ ਜਾਣਗੀਆਂ ਅਹਿਮ ਜਾਣਕਾਰੀਆਂ: ਫਾਇਰ ਅਫਸਰ
NEXT STORY