ਜਲਾਲਾਬਾਦ (ਗੁਲਸ਼ਨ) : ਵਿਆਹ ਦਾ ਝਾਂਸਾ ਦੇ ਕੇ ਇਕ ਲੜਕੀ ਦਾ 7 ਮਹੀਨੇ ਤੱਕ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਸ ਨੇ ਪਿੰਡ ਝੁੱਗੇ ਜਵਾਹਰ ਸਿੰਘ ਵਾਲਾ ਨਿਵਾਸੀ ਅਮਨਦੀਪ ਸਿੰਘ ਨਾਮਕ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਲੜਕੀ ਨੇ ਦੱਸਿਆ ਕਿ ਕਥਿਤ ਦੋਸ਼ੀ ਨਾਲ ਉਸਦੇ ਪ੍ਰੇਮ ਸਬੰਧ ਸਨ। ਦੋਸ਼ੀ ਉਸਨੂੰ ਵਿਆਹ ਦਾ ਲਗਾਤਾਰ ਝਾਂਸਾ ਦਿੰਦਾ ਰਿਹਾ ਅਤੇ ਉਸ ਦਾ ਕਰੀਬ 6-7 ਮਹੀਨੇ ਤੱਕ ਸ਼ਰੀਰਕ ਸ਼ੋਸ਼ਣ ਕਰਦਾ ਰਿਹਾ।
ਵਿਆਹ ਬਾਰੇ ਵਾਰ-ਵਾਰ ਗੱਲ ਕਰਨ 'ਤੇ ਦੋਸ਼ੀ ਵੱਲੋਂ ਟਾਲਮਟੋਲ ਕੀਤਾ ਜਾਣ ਲੱਗਾ ਜਿਸ ਤੋਂ ਬਾਅਦ ਉਸਨੇ ਥਾਣਾ ਸਦਰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਸਦਰ ਦੇ ਸਹਾਇਕ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕਰਨ ਤੋਂ ਬਾਅਦ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ, ਜਦਕਿ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।
ਗੁਰਦੁਆਰਾ ਸ੍ਰੀ ਗਿਆਨ ਗੋਦੜੀ ਦੇ ਨਿਰਮਾਣ ਨੂੰ ਲੈ ਕੇ ਕੀਤਾ ਜਾਵੇਗਾ ਕਮੇਟੀ ਦਾ ਗਠਨ
NEXT STORY