ਲਹਿਰਾਗਾਗਾ (ਜਿੰਦਲ, ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਿੰਡ ਕੋਟੜਾ ਲਹਿਲ ਵਿਖੇ ਮੰਗਾਂ ਨੂੰ ਲੈ ਕੇ ਬਲਾਕ ਪ੍ਰਧਾਨ ਬਹਾਲ ਢੀਂਡਸਾ ਦੀ ਅਗਵਾਈ ਵਿਚ ਰੈਲੀ ਕੀਤੀ, ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਅਤੇ ਜ਼ਿਲਾ ਸਕੱਤਰ ਜਨਕ ਸਿੰਘ ਭੁਟਾਲ ਨੇ ਜਥੇਬੰਦੀ ਦੇ ਸੰਵਿਧਾਨ 'ਤੇ ਚਾਨਣਾ ਪਾਇਆ ਅਤੇ ਡਾ. ਸੁਆਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਰਜ਼ੇ ਦੇ ਭਾਰ ਹੇਠਾਂ ਦੱਬ ਕੇ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਵਿਧਾਨ ਸਭਾ ਚੋਣਾਂ ਵਿਚ ਹਰ ਸਿਆਸੀ ਪਾਰਟੀ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਕਹੀ ਹੈ ਪਰ ਕਿਸੇ ਵੀ ਪਾਰਟੀ ਨੇ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਕਰਨਾ, ਜਿਸ ਲਈ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਹੀ ਅਖਤਿਆਰ ਕਰਨਾ ਪਵੇਗਾ ਤਾਂ ਹੀ ਇਸ ਮਸਲੇ ਦਾ ਕੋਈ ਠੋਸ ਹੱਲ ਹੋ ਸਕੇਗਾ।
ਪਿੰਡ ਇਕਾਈ ਦੀ ਚੋਣ
ਇਸ ਮੌਕੇ ਪਿੰਡ ਦੀ ਇਕਾਈ ਦੀ ਵੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਕਰਨੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ, ਖਜ਼ਾਨਚੀ ਗੁਰਚਰਨ ਸਿੰਘ, ਜਨਰਲ ਸਕੱਤਰ ਰਛਪਾਲ ਸਿੰਘ, ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਅਤੇ ਕਮੇਟੀ ਮੈਂਬਰ ਸੰਗਤ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ ਆਦਿ ਚੁਣੇ ਗਏ । ਇਸ ਮੌਕੇ ਜਥੇਬੰਦੀ ਦੇ ਦਰਸ਼ਨ ਚੰਗਾਲੀਵਾਲਾ, ਜਸਵਿੰਦਰ ਸੰਗਤਪੁਰਾ, ਧਰਮਿੰਦਰ ਭਾਈ ਕਿ ਪਿਸ਼ੋਰ ਨੇ ਵੀ ਆਪਣੇ ਵਿਚਾਰ ਰੱਖੇ ।
ਜ਼ਮੀਨ ਦੀ ਨਿਸ਼ਾਨਦੇਹੀ ਕਰਨ ਪੁੱਜੇ ਅਧਿਕਾਰੀ ਬੇਰੰਗ ਪਰਤੇ
NEXT STORY