ਨਵੀਂ ਦਿੱਲੀ— ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਸੋਮਵਾਰ ਨੂੰ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਇਸ ਦੀ ਅਧਿਕਾਰਕ ਪੁਸ਼ਟੀ ਵੀ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਕਰ ਦਿੱਤੀ ਹੈ। ਦੋਵਾਂ ਨੇ ਇਟਲੀ ਦੇ ਟਸਕਨੀ 'ਚ ਆਪਣੇ ਪਰਿਵਾਰ ਦੇ ਮੈਂਬਰਾਂ ਤੇ ਕਰੀਬੀ ਦੋਸਤਾਂ ਦੀ ਮੌਜੂਦਗੀ 'ਚ ਇਕ ਨਿਜੀ ਸਮਾਹੋਰ 'ਚ ਵਿਆਹ ਕਰਵਾਇਆ।
ਦੋਵਾਂ ਦੇ ਵਿਆਹ ਦੀ ਖਬਰ ਆਉਣ ਤੋਂ ਬਾਅਦ ਸੋਸ਼ਲ ਮੀਡੀਆ 'ਚ ਵਧਾਈਆਂ ਦਾ ਹੜ੍ਹ ਆ ਗਿਆ। ਭਾਰਤੀ ਟੀਮ ਦੇ ਸਪਿਨ ਗੇਂਦਬਾਜ਼ ਹਰਭਜਨ ਸਿੰਘ ਨੇ ਨਵੀਂ ਜੋੜੀ ਨੂੰ ਵਿਆਹ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ 'ਜੁਗ-ਜੁਗ ਜੀਵੇ ਉਹ ਸੋਹਣੀ ਜੋੜੀ, ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ, ਰੱਬ ਹਮੇਸ਼ਾ ਖੁਸ਼ ਰੱਖੇ।
ਸਚਿਨ ਨੇ ਲਿਖਿਆ ਮੋਦੀ ਨੂੰ ਪੱਤਰ
NEXT STORY