Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:01:17 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • 550th birth anniversary News
  • Jalandhar
  • ਜਿਥੇ ਬਾਬਾ ਪੈਰੁ ਧਰੈ ਪੂਜਾ ਆਸਣੁ ਥਾਪਣਿ ਸੋਆ

550TH BIRTH ANNIVERSARY News Punjabi(550ਵਾਂ ਪ੍ਰਕਾਸ਼ ਪੁਰਬ)

ਜਿਥੇ ਬਾਬਾ ਪੈਰੁ ਧਰੈ ਪੂਜਾ ਆਸਣੁ ਥਾਪਣਿ ਸੋਆ

  • Updated: 11 Aug, 2019 09:21 AM
Jalandhar
bhai gurdas ji guru nanak dev ji
  • Share
    • Facebook
    • Tumblr
    • Linkedin
    • Twitter
  • Comment

ਭਾਈ ਗੁਰਦਾਸ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਾਨ ਨੂੰ ਸਮਾਜ ਅੰਦਰ ਫੈਲੇ ਹਨ੍ਹੇਰ ਗਰਦੀ ਅਤੇ ਮੁਕੰਮਲ ਅੰਧਕਾਰ ਦੇ ਯੁੱਗ ਅੰਦਰ ਇਕ ਸ਼ਕਤੀਸ਼ਾਲੀ ਸੂਰਜ ਦੇ ਪ੍ਰਕਾਸ਼ ਵਾਂਗ ਚਿੱਤਰਦੇ ਹਨ। ਨਿਰਸੰਦੇਹ! ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਰਤੀ ਸਮਾਜ ਦੇ ਮਾਧਿਅਮ ਰਾਹੀਂ ਸਾਰੇ ਸੰਸਾਰ ਨੂੰ ਨਵੀਂ ਰੋਸ਼ਨੀ ਨਾਲ ਜਗਮਗਾ ਦਿੱਤਾ। ਭਾਈ ਗੁਰਦਾਸ ਜੀ ਇਸ ਰੋਸ਼ਨੀ ਨੂੰ “ਨਿਰਮਲ ਪੰਥ'' ਦਾ ਨਾਮ ਦਿੰਦੇ ਹਨ ਅਤੇ ਇਸ ਵਰਤਾਰੇ ਬਾਰੇ ਇਉਂ ਲਿਖਦੇ ਹਨ :
ਸਤਿਗੁਰ ਨਾਨਕ ਪਰਗਟਿਆ ਮਿਟੀ ਧੁੰਦ ਜਗੁ ਚਾਨਣੁ ਹੋਆ।

ਜਿਉਂ ਕਰ ਸੂਰਜ ਨਿਕਲਿਆ ਤਾਰੇ ਛਿਪੇ ਅੰਧੇਰ ਪਲੋਆ।
ਸਿੰਘ ਬੁਕੇ ਮਿਰਗਾਬਲੀ ਭੰਨੀ ਜਾਇ ਨ ਧੀਰ ਧਰੋਆ।
ਜਿਥੇ ਬਾਬਾ ਪੈਰੁ ਧਰੈ ਪੂਜਾ ਆਸਣੁ ਥਾਪਣਿ ਸੋਆ।
ਮਾਰਿਆ ਸਿਕਾ ਜਗਤਿ ਵਿਚਿ ਨਾਨਕ ਨਿਰਮਲ ਪੰਥ ਚਲਾਇਆ।


ਭਾਈ ਗੁਰਦਾਸ ਜੀ ਹੋਰ ਕਹਿੰਦੇ ਹਨ ਕਿ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਫੈਲੇ ਅੰਧਕਾਰ ਨੂੰ ਮਿਟਾ ਕੇ ਸਾਰੇ ਭਰਮ-ਭੁਲੇਖੇ ਖਤਮ ਕਰ ਦਿੱਤੇ ਅਤੇ ਇਕੋ ਪਾਰਬ੍ਰਹਮ ਬਾਰੇ ਸਹੀ ਜਾਣਕਾਰੀ ਸੰਸਾਰ ਨੂੰ ਦਿੱਤੀ ਉਥੇ ਚਾਰ ਵਰਣਾਂ ਵਿਚ ਵੰਡੀ ਭਾਰਤੀ ਜਨਤਾ ਨੂੰ ਇਕੋ ਥਾਂ ਇਕੱਤਰ ਕਰ ਕੇ ਬਾਦਸ਼ਾਹ ਅਤੇ ਗੁਲਾਮ, ਰਾਜਾ ਅਤੇ ਪਰਜਾ ਅਤੇ ਊਚ-ਨੀਚ ਵਿਚਲਾ ਪਾੜਾ ਮਿਟਾ ਦਿੱਤਾ। ਇਹ ਉਪਦੇਸ਼ ਰੰਗਾਂ, ਨਸਲਾਂ, ਧਰਮਾਂ ਵਿਚ ਵੰਡੇ ਵਿਸ਼ਵ ਦੇ ਹਰ ਮਨੁੱਖ ਮਾਤਰ ਲਈ ਸੀ। ਭਾਈ ਸਾਹਿਬ ਲਿਖਦੇ ਹਨ :

ਪਾਰਬ੍ਰਹਮ ਪੂਰਨ ਬ੍ਰਹਮ ਕਲਿਯੁਗ ਅੰਦਰ ਇਕ ਦਿਖਾਇਆ।
ਚਾਰੇ ਪੈਰ ਧਰਮ ਦੇ ਚਾਰ ਵਰਣ ਇਕ ਵਰਣ ਕਰਾਇਆ।
ਰਾਣਾ ਰੰਕ ਬਰਾਬਰੀ ਪੈਰੀਂ ਪੈਣਾ ਜਗਿ ਵਰਤਾਇਆ।


ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੇ ਬ੍ਰਹਿਮੰਡ ਨੂੰ ਆਪਣੇ ਕਲਾਵੇ ਵਿਚ ਲਿਆ ਅਤੇ ਸਾਰੀ ਲੋਕਾਈ ਦੀ ਕਲਿਆਣਤਾ ਲਈ ਉਪਦੇਸ਼ ਕੀਤਾ। ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਨੇ ਵਿਸ਼ਵ ਨੂੰ ਇਕ ਮੁਕੰਮਲ ਫਲਸਫਾ ਦਿੱਤਾ ਜਿਸ ਦਾ ਉਦੇਸ਼ ਮਨੁੱਖ ਦੀ ਸੰਪੂਰਨ ਕਾਇਆ ਕਲਪ ਕਰਨਾ ਅਤੇ ਸਮਾਜਿਕ, ਧਾਰਮਿਕ, ਰਾਜਨੀਤਕ ਅਤੇ ਆਰਥਿਕ ਖੇਤਰ ਵਿਚ ਸਰਵਪੱਖੀ ਮੁਕੰਮਲ ਇਨਕਲਾਬ ਲਿਆਉਣਾ ਸੀ। ਗੁਰੂ ਜੀ ਨੇ ਜਿਥੇ ਭਾਰਤੀ ਸਮਾਜ ਦੀ ਸਰਬਪੱਖੀ ਖੋਜ ਕਰ ਕੇ ਇਸ ਵਿਚ ਆਏ ਨਿਘਾਰ ਦੇ ਕਾਰਨ ਅਤੇ ਉਨ੍ਹਾਂ ਦਾ ਸਾਰਥਕ ਹੱਲ ਦੱਸਿਆ ਹੈ, ਉਥੇ ਪਾਰਬ੍ਰਹਮ-ਪਰਮੇਸ਼ਰ ਦੀ ਬੇਅੰਤਤਾ ਅਤੇ ਅਨੰਤਤਾ ਅਤੇ ਕਾਦਰ ਦੀ ਕੁਦਰਤ ਦੀ ਵਿਸ਼ਾਲਤਾ, ਬਹੁਰੰਗੀ ਅਤੇ ਬਹੁਭਾਂਤੀ ਭਿੰਨਤਾ ਅਤੇ ਸਾਰੇ ਜਗਤ ਦੀ ਹੋਂਦ-ਹਸਤੀ, ਆਰੰਭ ਅਤੇ ਵਿਕਾਸ, ਨਿਘਰੇ ਹਾਲਾਤ ਅਤੇ ਉਨ੍ਹਾਂ ਦੇ ਯੋਗ ਹੱਲ ਵੀ ਸਪੱਸ਼ਟ ਰੂਪ ਵਿਚ ਦੱਸੇ ਹਨ। ਸਮੇਂ ਦੇ ਸਾਧਨਾਂ ਨੂੰ ਧਿਆਨ ਵਿਚ ਰਖਦੇ ਹੋਏ ਵੇਖੀਏ ਤਾਂ ਅਸਚਰਜਤਾ ਹੁੰਦੀ ਹੈ ਕਿ ਉਨ੍ਹਾਂ ਨੇ ਬਹੁਤ ਦੂਰ-ਦੂਰ ਤਕ ਜਾ ਕੇ ਆਪਣੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ। ਉਨ੍ਹਾਂ ਦੀ ਵਿਚਾਰਧਾਰਾ ਇੰਨੀ ਸ਼ਕਤੀਸ਼ਾਲੀ ਸੀ ਕਿ ਇਹ ਤਿੰਨ ਸਦੀਆਂ ਤੋਂ ਵੀ ਵੱਧ ਸਮਾਂ ਨਿਰੰਤਰ ਵਿਕਾਸਸ਼ੀਲ ਤੇ ਸੰਘਰਸ਼ਸ਼ੀਲ ਰਹੀ ਹੈ। ਸਮੇਂ ਤੇ ਸਥਾਨ ਕਰ ਕੇ ਕਿਸੇ ਵੀ ਹੋਰ ਗੁਰੂ ਪੀਰ ਪੈਗੰਬਰ ਦਾ ਇਤਿਹਾਸ ਇੰਨਾਂ ਵਿਸ਼ਾਲ ਅਤੇ ਸੰਘਰਸ਼ਪੂਰਨ ਨਹੀਂ ਹੈ। ਭਾਈ ਗੁਰਦਾਸ ਜੀ ਜਦੋਂ ਗੁਰੂ ਜੀ ਵਲੋਂ ਅਰੰਭੇ ਸੰਘਰਸ਼ ਦੇ ਮਹਾਨ ਮਨੋਰਥ ਦਾ ਵਰਨਣ ਕਰਦੇ ਹਨ ਤਾਂ ਉਹ ਬਹੁਤ ਠੀਕ ਲਿਖਦੇ ਹਨ :

ਬਾਬਾ ਦੇਖੈ ਧਿਆਨ ਧਰਿ ਜਲਤੀ ਸਭਿ ਪ੍ਰਿਥਵੀ ਦਿਸਿ ਆਈ।
ਬਾਝਹੁ ਗੁਰੂ ਗੁਬਾਰ ਹੈ, ਹੈ ਹੈ ਕਰਦੀ ਸੁਣੀ ਲੁਕਾਈ।
ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ।
ਚੜ੍ਹਿਆ ਸੋਧਣਿ ਧਰਤਿ ਲੁਕਾਈ। (ਭਾ.ਗੁ.)


ਗੁਰੂ ਨਾਨਕ ਦੇਵ ਜੀ ਦਾ ਜਨਮ ਵਿਸਾਖ ਸੁਦੀ ੩, ਸੰਮਤ ੧੫੨੬ (15 ਅਪ੍ਰੈਲ, 1469 ਈ:) ਨੂੰ ਪਿਤਾ ਮਹਿਤਾ ਕਾਲੂ ਜੀ ਤਥਾ ਕਲਿਆਣ ਚੰਦ ਜੀ ਦੇ ਗ੍ਰਹਿ ਅਤੇ ਮਾਤਾ ਤ੍ਰਿਪਤਾ ਜੀ ਦੀ ਕੁੱਖੋਂ ਰਾਏ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ ਪੱਛਮੀ ਪਾਕਿਸਤਾਨ) ਵਿਖੇ ਹੋਇਆ। ਗੁਰੂ ਜੀ ਨੇ ਲੀਰੋ-ਲੀਰ ਹੋਏ-ਹੋਏ ਸੰਸਾਰ ਨੂੰ ਇਕ ਕਰਤੇ ਦੀ ਰਚਨਾ ਦੱਸਦਿਆਂ ਮਨੁੱਖੀ ਬਰਾਬਰੀ ਦੀ ਨੀਂਹ ਰੱਖੀ। ਉਨ੍ਹਾਂ ਦੀ ਵਿਚਾਰਧਾਰਾ ਦੀ ਬੁਨਿਆਦ ਕਿਰਤ ਕਰਨੀ, ਵੰਡ ਛਕਣਾ ਅਤੇ ਨਾਮ ਜਪਣਾ, ਪਰਮਾਤਮਾ ਦੀ ਸਰਬ-ਵਿਆਪਕਤਾ, ਰੱਬੀ ਏਕਤਾ, ਸਹਿਹੋਂਦ ਅਤੇ ਸਦਭਾਵਨਾ, ਮਾਨਵੀ ਕਦਰਾਂ-ਕੀਮਤਾਂ ਅਤੇ ਮਨੁੱਖੀ ਬਰਾਬਰੀ, ਸੇਵਾ ਅਤੇ ਸਿਮਰਨ ਦੇ ਸੁਨਹਿਰੀ ਸਿਧਾਂਤਾਂ 'ਤੇ ਆਧਾਰਤ ਹੈ। ਭਾਰਤੀ ਧਰਮ ਦਰਸ਼ਨ ਦਾ ਵਿਕਾਸ ਵੱਖ-ਵੱਖ ਵਿਚਾਰਧਾਰਾਵਾਂ ਦੇ ਰਿਸ਼ੀਆਂ ਮੁਨੀਆਂ, ਸਾਧਕਾਂ, ਆਚਾਰੀਆਂ ਤੇ ਭਗਤੀ ਲਹਿਰਾਂ ਰਾਹੀਂ ਹੋਇਆ ਹੈ।ਅਕਾਲ-ਪੁਰਖ ਦੇ ਮਨੋਕਲਪਿਤ ਅਨੇਕ ਸਰੂਪਾਂ ਦੀ ਬਹੁ ਪ੍ਰਕਾਰੀ ਪੂਜਾ-ਅਰਚਨਾ, ਅਨੇਕ ਪ੍ਰਕਾਰ ਦੀ ਸਾਧਨਾ, ਭੇਖਾਂ ਅਤੇ ਸਿਧਾਂਤਕ ਵਾਦ-ਵਿਵਾਦ ਨੇ ਧਰਮ ਦੀ ਗੁੱਥੀ ਇੰਨੀ ਗੁੰਝਲਦਾਰ ਕਰ ਦਿੱਤੀ ਸੀ ਕਿ ਸਾਧਾਰਨ ਮਨੁੱਖ ਲਈ ਧਰਮ ਨੂੰ ਸਮਝਣਾ ਅਸੰਭਵ ਹੋ ਗਿਆ ਸੀ। ਇਕ ਸਾਧਾਰਨ ਵਿਅਕਤੀ ਲਈ ਧਰਮ ਸਿਰਫ ਕਰਮ-ਕਾਂਡ, ਵਿਖਾਵਾ ਅਤੇ ਧਾਰਮਿਕ ਚਿੰਨ੍ਹਾਂ ਤਕ ਹੀ ਸੀਮਤ ਨਹੀਂ ਰਹਿ ਗਿਆ ਸੀ ਸਗੋਂ ਧਰਮ ਇਕ ਗਰੀਬ, ਕਿਰਤੀ ਅਤੇ ਗ੍ਰਹਿਸਥੀ ਦੇ ਸ਼ੋਸ਼ਣ ਦਾ ਹੀ ਇਕ ਸਾਧਨ ਬਣ ਗਿਆ ਸੀ। ਸਮਾਜਿਕ ਤੌਰ 'ਤੇ ਹਿੰਦੁਸਤਾਨ ਦੇ ਲੋਕ ਜਾਤ-ਪਾਤ, ਊਚ-ਨੀਚ ਅਤੇ ਛੂਤ-ਛਾਤ ਦੇ ਭੇਦ-ਭਾਵ ਦੇ ਵਿਚਾਰਾਂ ਵਿਚ ਗ੍ਰਸੇ ਹੋਏ ਸਨ ਅਤੇ ਸਮਾਜ ਤਥਾ ਸੰਸਾਰ ਦੇ ਲੋਕਾਂ ਦੇ ਵੱਖ-ਵੱਖ ਧਰਮਾਂ ਕਾਰਨ ਰੱਬ ਵੀ ਵੱਖੋ-ਵੱਖਰਾ ਹੀ ਸੀ। ਹਰ ਇਕ ਦਾ ਆਪਣਾ ਰੱਬ ਵੱਡਾ ਅਤੇ ਸੱਚਾ ਪਰੰਤੂ ਦੂਜੇ ਫਿਰਕੇ ਜਾਂ ਧਰਮ ਵਾਲਿਆਂ ਦਾ ਰੱਬ ਛੋਟਾ ਅਤੇ ਕੱਚਾ ਹੀ ਸਮਝਿਆ ਜਾਂਦਾ ਸੀ। ਇਸ ਤਰ੍ਹਾਂ ਸੰਸਾਰ ਨੇ ਰੱਬੀ ਏਕਤਾ ਵੀ ਲੀਰੋ-ਲੀਰ ਕਰ ਦਿੱਤੀ। ਭਾਰਤ ਅੰਦਰ ਵੀ ਪਰਮਾਤਮਾ ਅਤੇ ਸਮਾਜ ਦੋਵੇਂ ਲੀਰੋ-ਲੀਰ ਹੋਏ-ਪਏ ਸਨ। ਇਸ ਤੋਂ ਇਲਾਵਾ ਇਸਲਾਮੀ ਰਾਜ ਨੇ ਹਾਲਾਤ ਹੋਰ ਵੀ ਵਿਗਾੜ ਦਿੱਤੇ ਸਨ। ਸਾਰੇ ਸਮਾਜ ਵਿਚ ਪਾਖੰਡੀ ਤੇ ਦੰਭੀ ਲੋਕਾਂ ਦਾ ਬੋਲ-ਬਾਲਾ ਸੀ ਅਤੇ ਪੁਜਾਰੀਵਾਦ ਭਾਰੂ ਸੀ “ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੇ£ ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ£'' (੫੬੩) ਵਾਲੀ ਅਵਸਥਾ ਬਣੀ ਹੋਈ ਸੀ। ਗੁਰੂ ਨਾਨਕ ਦੇਵ ਜੀ ਨੇ ਆਪ ਆਪਣੀ ਬਾਣੀ ਵਿਚ ਵੀ ਉਸ ਵੇਲੇ ਦੇ ਹਾਲਾਤ ਦਾ ਵਰਣਨ ਕੀਤਾ ਹੈ। ਉਨ੍ਹਾਂ ਨੇ ਦਸਿਆ ਹੈ ਕਿ ਕਾਜੀ, ਬ੍ਰਾਹਮਣ ਤੇ ਜੋਗੀ ਤਿੰਨੇ ਵਰਗ ਸਮਾਜ ਤੇ ਹਾਵੀ ਸਨ ਅਤੇ ਲੋਕਾਂ ਨੂੰ ਭਰਮ ਜਾਲ ਵਿਚ ਫਸਾ ਕੇ ਲੁੱਟ-ਖਸੁੱਟ ਕਰ ਰਹੇ ਸਨ। ਇਸਦੇ ਨਾਲ ਹੀ ਹਾਕਮ ਸ਼੍ਰੇਣੀ ਅਤੇ ਉਨ੍ਹਾਂ ਦੇ ਅਹਿਲਕਾਰ ਅਤੇ ਅਧਿਕਾਰੀ ਵੀ ਲੋਕ ਹਿੱਤਾਂ ਦਾ ਖਿਆਲ ਰਖਣ ਦੀ ਬਜਾਏ ਲੋਕਾਂ ਦੀ ਲੁੱਟ-ਖਸੁੱਟ, ਜ਼ੁਲਮ ਅਤੇ ਤਸ਼ੱਦਦ ਕਰ ਰਹੀ ਸੀ। ਗੁਰੂ ਜੀ ਨੇ ਫੁਰਮਾਇਆ ਹੈ।

ਕਾਦੀ ਕੂੜੁ ਬੋਲ ਮਲਿ ਖਾਇ। ਬ੍ਰਾਹਮਣੁ ਨਾਵੈ ਜੀਆ ਘਾਇ।
ਜੋਗੀ ਜੁਗਤਿ ਨ ਜਾਣੈ ਅੰਧੁ। ਤੀਨੇ ਓਜਾੜੇ ਕਾ ਬੰਧੁ। (੬੬੨)
ਰਾਜੇ ਸੀਹ ਮੁਕਦਮ ਕੁੱਤੇ £ ਜਾਇ ਜਗਾਇਨਿ ਬੈਠੇ ਸੁਤੇ ।
ਚਾਕਰ ਨਹਦਾ ਪਾਇਨਿ ਘਾਉ £ ਰਤੁ ਪਿਤੁ ਕੁਤਿਹੋ ਚਟਿ ਜਾਹੁ । (੧੨੮੮)


ਗੁਰੂ ਨਾਨਕ ਦੇਵ ਜੀ ਨੇ ਜਿੰਨੀ ਵਿਸ਼ਾਲਤਾ, ਡੂੰਘਾਈ ਤੇ ਦਲੇਰੀ ਨਾਲ ਮਨੁੱਖਤਾ ਨੂੰ ''ਸਚ ਧਰਮ'' ਦਾ ਗਿਆਨ ਕਰਵਾਇਆ ਹੈ ਉਸ ਤੋਂ ਨਿਰੰਕਾਰ ਨਾਲ ਉਨ੍ਹਾਂ ਦੀ ਅਭੇਦਤਾ ਦਾ ਪ੍ਰਤੱਖ ਪ੍ਰਮਾਣ ਮਿਲਦਾ ਹੈ। ਉਹ ਮੋਹ ਮਾਇਆ ਤੋਂ ਨਿਰਲੇਪ ਨਿਰੰਕਾਰ ਦਾ ਰੂਪ ਹੋ ਕੇ ਜਗਤ ਵਿਚ ਵਿਚਰੇ। ਇਸ ਬਾਰੇ ਭਾਈ ਗੁਰਦਾਸ ਜੀ, ਕੀਰਤ ਭੱਟ ਤੇ ਭਾਈ ਨੰਦ ਲਾਲ ਜੀ ਨੇ ਇਸ ਤਰ੍ਹਾਂ ਵਰਣਨ ਕੀਤਾ ਹੈ।

੧. ਫਿਰਿ ਬਾਬਾ ਗਿਆ ਬਗਦਾਦ ਨੋ ਬਾਹਰ ਜਾਇ ਕੀਆ ਅਸਥਾਨਾ।
ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ। (ਭਾ.ਗੁ.)
੨. ਆਪ ਨਾਰਾਇਣ ਕਲਾ ਧਾਰਿ ਜਗ ਮਹਿ ਪਰਵਰਿਯਉ।
ਨਿਰੰਕਾਰ ਆਕਾਰ ਜੋਤਿ ਜਗ ਮੰਡਲ ਕਰਿਯਉ। (੧੩੯੫)
੩. ਗੁਰੂ ਨਾਨਕ ਆਮਦ ਨਾਰਾਇਣ ਸਰੂਪ।
ਹੁਮਾਨਾ ਨਿਰੰਜਨ ਨਿਰੰਕਾਰ ਰੂਪ। (ਭਾਈ ਨੰਦ ਲਾਲ)


ਉਸ ਵੇਲੇ ਦੇ ਸਮਾਜ ਅਤੇ ਧਰਮ ਵਿਚ ਦਿਖਾਵੇ ਤੇ ਫਿਰਕਾਪ੍ਰਸਤੀ ਦਾ ਜ਼ੋਰ ਸੀ। ਮਨੁੱਖ ਜਾਤੀ ਵਿਚੋਂ ਮਾਨਵਤਾ ਦਾ ਅੰਸ਼ ਅਲੋਪ ਹੋ ਗਿਆ ਸੀ। ਗੁਰੂ ਜੀ ਨੇ ਸਭ ਤੋਂ ਪਹਿਲਾ ਸੰਦੇਸ਼ ਇਹ ਦਿੱਤਾ ਕਿ ਸਾਰੇ ਲੋਕ ਆਪਣੇ ਆਪ ਨੂੰ ਧਰਮਾਂ, ਵਰਨਾਂ ਜਾਂ ਜਾਤਾਂ ਵਿਚ ਵੰਡ ਕੇ ਵੇਖਣ ਦੀ ਥਾਂ ਇਕ ਪਿਤਾ-ਪਰਮਾਤਮਾ ਦੀ ਸੰਤਾਨ-ਮਾਨਵ-ਇਨਸਾਨ ਦੇ ਰੂਪ ਵਿਚ ਵੇਖਣ। ਇਸੇ ਲਈ ਹੀ ਸੁਲਤਾਨਪੁਰ ਲੋਧੀ ਵਿਚ ਉਨ੍ਹਾਂ ਨੇ ਬੁਲੰਦ ਅਵਾਜ਼ ਵਿਚ ਇਹ ਐਲਾਨ ਕੀਤਾ।

ਨਾ ਕੋ ਹਿੰਦੂ ਨਾ ਕੋ ਮੁਸਲਮਾਨ।

ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਰੱਬ ਬਾਰੇ ਇਉਂ ਕਿਹਾ, “ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ '' (੩੯੭) ਇਸ ਤਰ੍ਹਾਂ ਉਨ੍ਹਾਂ ਨੇ ਪਰਮਾਤਮਾ ਦੇ ਵੱਖਰੇ-ਵੱਖਰੇ ਸਰੂਪਾਂ ਤੇ ਸੰਕਲਪ ਦੇ ਟਾਕਰੇ ਤੇ ਇਕੋ ਸਰਬਵਿਆਪਕ ਸਤਿ, ਅਕਾਲ ਪੁਰਖ ਤੇ ਜੂਨੀ ਰਹਿਤ ਨਿਰਾਕਾਰ, ਨਿਰਭਉ, ਨਿਰਵੈਰ, ਕਾਲ ਰਹਿਤ, ਅਸ਼ੀਮ ਅਤੇ ਬ੍ਰਹਿਮੰਡ ਦੇ ਸਿਰਜਨਹਾਰ, “ਸਗਲ ਭਵਨ ਕਾ ਨਾਇਕ'', ਸਵੈ-ਪ੍ਰਕਾਸ਼ ਪਰਮਾਤਮਾ ਅਤੇ ਸਰਬ ਵਿਆਪਕ ਰੱਬ ਦੀ ਹੋਂਦ ਦਾ ਗਿਆਨ ਦਿੱਤਾ। ਵੱਖ ਵੱਖ ਪੂਜਾ ਅਸਥਾਨਾਂ ਨੂੰ ਮਹੱਤਵ ਦੇਣ ਦੀ ਥਾਂ ਸਾਰੇ ਜਗਤ ਨੂੰ ਪਰਮਾਤਮਾ ਦੀ ਕੋਠੜੀ ਕਿਹਾ ਹੈ। ਸਤਿਗੁਰੂ ਤਾਂ ਪਰਮਾਤਮਾ ਅੱਗੇ ਬੇਨਤੀ ਹੀ ਇਹ ਕਰਦੇ ਹਨ ਕਿ “ਸਾਨੂੰ ਇਹ ਸੋਝੀ ਬਖਸ਼ੋ ਕਿ ਸਭ ਦਾ ਸਿਰਜਨਹਾਰਾ ਅਤੇ ਪ੍ਰਿਤਪਾਲਕ ਇਕੋ ਅਕਾਲ ਪੁਰਖ ਹੈ ਅਤੇ ਉਹ ਸਾਨੂੰ ਵਿਸਰ ਨਾ ਜਾਇ'' ਫੁਰਮਾਨ ਹੈ :

ਗੁਰਾ ਇਕ ਦੇਹਿ ਬੁਝਾਈ।
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ। (ਜਪੁ ਜੀ ਸਾਹਿਬ)


ਪਰਮਾਤਮਾ ਦੇ ਸਬੰਧ ਵਿਚ ਗੁਰੂ ਜੀ ਨੇ ਅਵਤਾਰਵਾਦ, ਮੂਰਤੀ ਪੂਜਾ ਤੇ ਕਰਮ ਕਾਂਡ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਸਦੀ ਪੂਜਾ ਹਿਰਦੇ ਵਿਚ ਹੀ ਹੋ ਸਕਦੀ ਹੈ ਬਾਹਰੀ ਸਾਧਨਾਂ ਨਾਲ ਨਹੀਂ। ਮੂਲ-ਮੰਤਰ ਵਿਚ ਹੀ ਸਪਸ਼ਟ ਕਰਦਿਆਂ “ਸੈਭੰ'' ਲਿਖਿਆ ਹੈ ਅਤੇ “ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ£'' (੪੭੩) ਦਾ ਨਾਅਰਾ ਦਿੱਤਾ।

ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ। (੮੭੯)
ਤੇਰੀ ਮੂਰਤਿ ਏਕਾ ਬਹੁਤੁ ਰੂਪ £ ਕਿਸੁ ਪੂਜ ਚੜਾਵਉ ਦੇਉ ਧੂਪ (੧੧੬੮)


ਸਤਿਗੁਰੂ ਜੀ ਵਿਸ਼ਵ ਨੂੰ ਉਸ ਪਾਰਬ੍ਰਹਮ ਪਰਮੇਸ਼ਰ ਬਾਰੇ ਗਿਆਨ ਕਰਾਉਂਦੇ ਹਨ ਕਿ ਵਿਸ਼ਵ ਦੀ ਕੋਈ ਵੀ ਸ਼ਕਤੀ ਉਸ ਨੂੰ ਨਾ ਤਾਂ ਸਥਾਪਤ ਅਤੇ ਸਥਿਰ ਕਰ ਸਕਦੀ ਹੈ ਅਤੇ ਨਾ ਹੀ ਉਸ ਨੂੰ ਬਣਾ ਸਕਦੀ ਹੈ ਸਗੋਂ ਉਹ ਸਵੈ ਤੋਂ ਹੀ ਪ੍ਰਕਾਸ਼ਮਾਨ ਹੈ–ਹਰ ਜ਼ਰੇ ਵਿਚ ਸੁਭਾਇਮਾਨ ਹੈ। ਗੁਰ ਫੁਰਮਾਨ ਹੈ:-

ਥਾਪਿਆ ਨ ਜਾਇ ਕੀਤਾ ਨ ਹੋਇ£ ਆਪੇ ਆਪਿ ਨਿਰੰਜਨੁ ਸੋਇ। (ਜਪੁ ਜੀ ਸਾਹਿਬ)

ਗੁਰੂ ਜੀ ਸਪਸ਼ਟ ਕਰਦੇ ਹਨ ਕਿ ਉਹ ਪਰਮਾਤਮਾ ਸਰਬ ਗੁਣ ਸੰਪੰਨ ਹੈ ਅਤੇ ਸਾਰੇ ਚੰਗੇ-ਮਾੜੇ ਜੀਵਾਂ ਨੂੰ ਗੁਣ ਬਖਸ਼ਦਾ ਹੈ ਪਰੰਤੂ ਹੋਰ ਕੋਈ ਐਸੀ ਸ਼ਕਤੀ ਨਹੀਂ ਹੈ ਜੋ ਉਸ ਅਕਾਲ ਪੁਰਖ ਨੂੰ ਕੋਈ ਗੁਣ ਜਾਂ ਸ਼ਕਤੀ ਦੇ ਸਕੇ:-

ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ।
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ।(ਜਪੁ ਜੀ ਸਾਹਿਬ)

ਪ੍ਰੋ: ਕਿਰਪਾਲ ਸਿੰਘ ਬਡੂੰਗਰ,
- 9915805100

  • Bhai Gurdas Ji
  • Guru Nanak Dev Ji
  • ਭਾਈ ਗੁਰਦਾਸ ਜੀ
  • ਸ੍ਰੀ ਗੁਰੂ ਨਾਨਕ ਦੇਵ ਜੀ

ਚਿੱਤਰਕਾਰੀ ’ਚ ਗੁਰੂ ਨਾਨਕ ਵਿਰਾਸਤ-15

NEXT STORY

Stories You May Like

  • air travel becomes expensive due to diwali and chhath puja
    ਦੀਵਾਲੀ ਤੇ ਛਠ ਪੂਜਾ ਕਾਰਨ ਹਵਾਈ ਯਾਤਰਾ ਮਹਿੰਗੀ, ਉਡਾਣਾਂ ਦਾ ਕਿਰਾਇਆ ਹੋਇਆ ਦੁੱਗਣਾ
  • gautam gambhir visits mahakal temple
    IND vs WI ਮੈਚ ਤੋਂ ਪਹਿਲਾਂ ਗੌਤਮ ਗੰਭੀਰ ਪੁੱਜੇ ਮਹਾਕਾਲ ਮੰਦਰ, ਕੀਤੀ ਪੂਜਾ-ਅਰਚਨਾ
  • kolkata  durga puja  waste newspapers
    ਕੋਲਕਾਤਾ ਦੀ ਦੁਰਗਾ ਪੂਜਾ 'ਚ ਰੱਦੀ ਅਖ਼ਬਾਰਾਂ ਤੋਂ ਤਿਆਰ ਕੀਤਾ ਪੰਡਾਲ ਬਣਿਆ ਖਿੱਚ ਦਾ ਕੇਂਦਰ
  • durga puja  speeding truck  3 devotees
    ਵੱਡਾ ਹਾਦਸਾ : ਬੇਲਾਗਾਵੀ 'ਚ ਦੁਰਗਾ ਪੂਜਾ ਦੌਰਾਨ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, 3 ਸ਼ਰਧਾਲੂਆਂ ਦੀ ਮੌਤ
  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • security stepped up at 33 000 durga puja venues in bangladesh
    ਬੰਗਲਾਦੇਸ਼ ’ਚ 33,000 ਦੁਰਗਾ ਪੂਜਾ ਸਥਾਨਾਂ ਦੀ ਵਧਾਈ ਸੁਰੱਖਿਆ
  • bangladesh idols
    ਬੰਗਲਾਦੇਸ਼ 'ਚ ਤੋੜੀਆਂ ਗਈਆਂ ਦੁਰਗਾ ਪੂਜਾ ਲਈ ਬਣਾਈਆਂ 7 ਮੂਰਤੀਆਂ ! ਪੁਲਸ ਨੇ ਕਾਰਵਾਈ ਦਾ ਦਿਵਾਇਆ ਭਰੋਸਾ
  • five drown in river during shraddh ritual in jhansi
    UP ਦੇ ਝਾਂਸੀ ਤੋਂ ਮੰਦਭਾਗੀ ਖ਼ਬਰ ! ਸ਼ਰਾਧ ਦੀ ਪੂਜਾ ਦੌਰਾਨ ਨਦੀ 'ਚ ਰੜ੍ਹੇ 5 ਲੋਕ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • 550ਵਾਂ ਪ੍ਰਕਾਸ਼ ਪੁਰਬ ਦੀਆਂ ਖਬਰਾਂ
    • sri guru nanak dev ji  550th parkash purab
      ਪ੍ਰਕਾਸ਼ ਪੁਰਬ 'ਤੇ 13 ਲੱਖ ਤੋਂ ਵੱਧ ਸ਼ਰਧਾਲੂ ਗੁ. ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ
    • gurdaspur sri kartarpur sahib darshan
      4 ਦਿਨ 'ਚ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ 1463 ਸ਼ਰਧਾਲੂ
    • sri guru nanak dev ji 550th parkash purab
      550ਵੇਂ ਪ੍ਰਕਾਸ਼ ਪੁਰਬ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੌਮ ਦੇ ਨਾਂ ਦਾ ਸੰਦੇਸ਼
    • sri guru nanak dev ji 550th parkash purab
      ਸੰਗਤ ਲਈ ਸੁਲਤਾਨਪੁਰ ਲੋਧੀ 'ਚ ਲੱਗੇ ਏ. ਟੀ. ਐੱਮ. ਵਾਟਰ (ਵੀਡੀਓ)
    • sri guru nanak dev ji 550th parkash purab
      ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਗੁ. ਸ੍ਰੀ ਬੇਰ ਸਾਹਿਬ ਹੋਏ ਨਤਮਸਤਕ...
    • giani harpreet singh
      ਸ਼ਤਾਬਦੀਆਂ ਮੌਕੇ ਹੋਣ ਵਾਲੇ ਖਰਚ 'ਤੇ ਜਾਣੋ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ...
    • sri guru nanak dev ji 550th prakash purabh president
      ਦਸਤਾਰ ਸਜਾ ਕੇ ਗੁ. ਬੇਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ (ਵੀਡੀਓ)
    • sri guru nanak dev ji 550th prakash purab parkash singh badal
      ਭਾਸ਼ਣ ਦਿੰਦਿਆਂ ਬਾਦਲ ਭੁੱਲੇ ਜਥੇਦਾਰ ਦਾ ਨਾਂ
    • sri guru nanak dev ji  550th parkash purab
      ਲੌਂਗੋਵਾਲ ਦਾ ਐਲਾਨ, ਪੂਰਾ ਸਾਲ ਚੱਲਣਗੇ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ ਸਮਾਗਮ
    • sri guru nanak dev ji 550th parkash purab
      'ਬਾਬੇ ਨਾਨਕ' ਦੇ ਰੰਗ 'ਚ ਰੰਗੀਆਂ ਸੰਗਤਾਂ, ਦੇਖੋ ਪ੍ਰਕਾਸ਼ ਪੁਰਬ ਦੀ ਲਾਈਵ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +