Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:57:46 AM

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Jalandhar
  • ਖੇਤੀ ਵਿਭਿੰਨਤਾ ਲਈ ਕਈ ਗੁਣਾਂ ਲਾਹੇਵੰਦ ਹੈ ‘ਤੋਰੀਏ ਦੀ ਕਾਸ਼ਤ’, ਜਾਣੋ ਕਿਵੇਂ

AGRICULTURE News Punjabi(ਖੇਤੀਬਾੜੀ)

ਖੇਤੀ ਵਿਭਿੰਨਤਾ ਲਈ ਕਈ ਗੁਣਾਂ ਲਾਹੇਵੰਦ ਹੈ ‘ਤੋਰੀਏ ਦੀ ਕਾਸ਼ਤ’, ਜਾਣੋ ਕਿਵੇਂ

  • Edited By Rajwinder Kaur,
  • Updated: 21 Sep, 2020 03:40 PM
Jalandhar
agricultural diversification useful cultivation taroi
  • Share
    • Facebook
    • Tumblr
    • Linkedin
    • Twitter
  • Comment

ਵਿਵੇਕ ਕੁਮਾਰ ਅਤੇ ਵਜਿੰਦਰ ਪਾਲ
ਫ਼ਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ

ਤੋਰੀਆ ਸਿਆਲ ਰੁੱਤ ਦੀ ਇੱਕ ਛੇਤੀ ਪੱਕਣ ਵਾਲੀ ਤੇਲ ਬੀਜ ਫ਼ਸਲ ਹੈ, ਜੋ ਗਰਮ ਰੁੱਤ ਦੀ ਮੂੰਗੀ-ਤੋਰੀਆ-ਕਣਕ, ਸਾਉਣੀ ਰੁੱਤ ਦਾ ਚਾਰਾ-ਤੋਰੀਆ-ਕਣਕ/ਸੂਰਜਮੁਖੀ, ਸਾਉਣੀ ਰੁੱਤ ਦਾ ਚਾਰਾ-ਤੋਰੀਆ-ਕਮਾਦ-ਮੂਢਾ ਕਮਾਦ, ਝੋਨਾ/ਮੱਕੀ-ਤੋਰੀਆ-ਸੂਰਜਮੁਖੀ, ਗਰਮ ਰੁੱਤ ਦੀ ਮੂੰਗਫਲੀ-ਤੋਰੀਆ-ਕਣਕ, ਗਰਮ ਰੁੱਤ ਦੇ ਮਾਂਹ-ਤੋਰੀਆ, ਮੈਂਥਾ-ਤੋਰੀਆ ਅਤੇ ਸਾਉਣੀ ਰੁੱਤ ਦਾ ਚਾਰਾ/ਮੂੰਗਫ਼ਲੀ-ਤੋਰੀਆ+ਗੋਭੀ ਸਰ੍ਹੋਂ-ਗਰਮ ਰੁੱਤ ਦੀ ਮੂੰਗੀ ਆਦਿ ਫ਼ਸਲੀ ਚੱਕਰਾਂ ਲਈ ਢੁਕਵੀਂ ਹੈ। ਇਸ ਤੋਂ ਇਲਾਵਾ ਤੋਰੀਏ ਦੀ ਫ਼ਸਲ ਨੂੰ ਕਮਾਦ ਅਤੇ ਗੋਭੀ ਸਰ੍ਹੋਂ ਵਿੱਚ ਰਲਵੀਂ ਫ਼ਸਲ ਵਜੋਂ ਬੀਜਿਆ ਜਾ ਸਕਦਾ ਹੈ।

ਜ਼ਮੀਨ ਦੀ ਚੋਣ
ਤੋਰੀਏ ਦੀ ਕਾਸ਼ਤ ਚੰਗੇ ਜਲ ਨਿਕਾਸ ਵਾਲੀਆਂ, ਹਲਕੀਆਂ ਮੈਰਾ ਤੇ ਦਰਮਿਆਨੀਆਂ ਭਾਰੀਆਂ ਜ਼ਮੀਨਾਂ ਵਿੱਚ ਕੀਤੀ ਜਾ ਸਕਦੀ ਹੈ ਪਰ ਮੈਰਾ ਜ਼ਮੀਨ ਇਸ ਦੀ ਕਾਸ਼ਤ ਲਈ ਸਭ ਤੋਂ ਢੁਕਵੀਂ ਹੈ।

ਪੜ੍ਹੋ ਇਹ ਵੀ ਖਬਰ - ਕੀ ਹੈ ਖੇਤੀ ਆਰਡੀਨੈਂਸ? ਕਿਸਾਨ ਕਿਉਂ ਜਤਾ ਰਹੇ ਨੇ ਇਤਰਾਜ਼, ਜਾਣਨ ਲਈ ਪੜ੍ਹੋ ਇਹ ਖਬਰ

ਉਨਤ ਕਿਸਮਾਂ
ਪੰਜਾਬ ਵਿੱਚ ਤੋਰੀਏ ਦੀ ਕਾਸ਼ਤ ਲਈ ਟੀ.ਐੱਲ. 17 ਅਤੇ ਟੀ.ਐੱਲ. 15 ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ, ਜੋ ਬਹੁ-ਫ਼ਸਲੀ ਚੱਕਰ ਲਈ ਬਹੁਤ ਢੁਕਵੀਂਆਂ ਹਨ। ਇਹ ਕਿਸਮਾਂ ਪੱਕਣ ਲਈ 88-90 ਦਿਨ ਦਾ ਸਮਾਂ ਲੈਂਦੀਆਂ ਹਨ ਅਤੇ 4.5 ਤੋਂ 5.2 ਕੁਇੰਟਲ ਪ੍ਰਤੀ ਏਕੜ ਤੱਕ ਝਾੜ ਦਿੰਦੀਆਂ ਹਨ। ਇਨ੍ਹਾਂ ਕਿਸਮਾਂ ਦੇ ਬੀਜਾਂ ਵਿੱਚ 41-42 ਫੀਸਦੀ ਤੇਲ ਹੁੰਦਾ ਹੈ।

ਖੇਤ ਦੀ ਤਿਆਰੀ
ਫ਼ਸਲ ਦੇ ਵਧੀਆ ਜੰਮ ਲਈ ਖੇਤ ਦੀ ਚੰਗੀ ਤਿਆਰੀ ਬਹੁਤ ਜ਼ਰੂਰੀ ਹੈ। ਖੇਤ ਨੂੰ 2 ਤੋਂ 4 ਵਾਰ ਵਾਹੁਣਾ ਅਤੇ ਹਰ ਵਾਹੀ ਬਾਅਦ ਸੁਹਾਗਾ ਫੇਰਨਾ ਚਾਹੀਦਾ ਹੈ। ਬਿਜਾਈ ਸਮੇਂ ਖੇਤ ਵਧੀਆ ਵੱਤਰ ਹੋਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖਬਰ - ਮੋਟੀ ਕਮਾਈ ਕਰਨ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਦੇ ਕਰੋੜਾਂ ਰੁਪਏ ਦੱਬੀ ਬੈਠੀਆਂ ਪੰਜਾਬ ਦੀਆਂ ਖੰਡ ਮਿੱਲਾਂ

PunjabKesari

ਬਿਜਾਈ ਦਾ ਸਮਾਂ
ਨਿਰੋਲ ਫ਼ਸਲ ਲਈ ਸਾਰਾ ਸਤੰਬਰ ਮਹੀਨਾ ਤੋਰੀਏ ਦੀ ਬਿਜਾਈ ਲਈ ਢੁਕਵਾਂ ਹੈ। ਜੇਕਰ ਤੋਰੀਆ ਨੂੰ ਗੋਭੀ ਸਰ੍ਹੋਂ ਵਿੱਚ ਰਲਵੀਂ ਫ਼ਸਲ ਵਜੋਂ ਬੀਜਣਾ ਹੋਵੇ ਤਾਂ ਸਤੰਬਰ ਦਾ ਤੀਜਾ ਹਫ਼ਤਾ ਅਤੇ ਪਤਝੜ ਰੁੱਤ ਦੇ ਕਮਾਦ ਵਿਚ ਤੋਰੀਏ ਦੀ ਰਲਵੀਂ ਖੇਤੀ ਕਰਨ ਲਈ 20 ਸਤੰਬਰ ਤੋਂ ਅਖੀਰ ਸਤੰਬਰ ਤੱਕ ਦਾ ਸਮਾਂ ਸਭ ਤੋਂ ਢੁਕਵਾਂ ਹੈ।

ਬੀਜ ਦੀ ਮਾਤਰਾ ਅਤੇ ਬਿਜਾਈ ਦਾ ਢੰਗ
ਨਿਰੋਲ ਬੀਜਾਈ ਲਈ ਤੋਰੀਏ ਦਾ 1.5 ਕਿੱਲੋ ਬੀਜ ਪ੍ਰਤੀ ਏਕੜ ਵਰਤਣਾ ਚਾਹੀਦਾ ਹੈ। ਜ਼ਮੀਨ ਵਿੱਚ ਨਮੀ ਘੱਟ ਹੋਣ ਦੀ ਸੂਰਤ ਵਿੱਚ ਬਿਜਾਈ ਤੋਂ ਇੱਕ ਰਾਤ ਪਹਿਲਾਂ ਬੀਜ ਨੂੰ ਗਿੱਲੀ ਮਿੱਟੀ ਵਿੱਚ ਮਿਲਾ ਕੇ ਰੱਖਣਾ ਲਾਹੇਵੰਦ ਹੁੰਦਾ ਹੈ। ਤੋਰੀਏ ਦੀ ਬਿਜਾਈ ਡਰਿਲ ਜਾਂ ਪੋਰੇ ਨਾਲ ਕੀਤੀ ਜਾ ਸਕਦੀ ਹੈ। ਬਿਜਾਈ ਲਈ ਹੱਥ ਨਾਲ ਚੱਲਣ ਵਾਲੀ ਤੇਲਬੀਜ ਡਰਿੱਲ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਤੋਰੀਏ ਦੀ ਨਿਰੋਲ ਬਿਜਾਈ ਕਤਾਰਾਂ ਵਿਚਕਾਰ 30 ਸੈਂਟੀਮੀਟਰ ਦਾ ਫ਼ਾਸਲਾ ਰੱਖਦੇ ਹੋਏ 4-5 ਸੈਂਟੀਮੀਟਰ ਡੂੰਘਾਈ ਤੇ ਕਰਨੀ ਚਾਹੀਦੀ ਹੈ। ਬੂਟੇ ਤੋਂ ਬੂਟੇ ਦਾ ਫ਼ਾਸਲਾ 10 ਤੋਂ 15 ਸੈਂਟੀਮੀਟਰ ਰੱਖਣ ਲਈ ਬਿਜਾਈ ਤੋਂ ਤਿੰਨ ਹਫ਼ਤੇ ਬਾਅਦ ਫ਼ਸਲ ਨੂੰ ਵਿਰਲਾ ਕਰਨਾ ਜ਼ਰੂਰੀ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ - ਖੇਤੀ ਆਰਡੀਨੈਂਸਾਂ ਕਾਰਣ ਚਿੰਤਾ ’ਚ ਡੁੱਬੇ ਪੰਜਾਬ ਦੀਆਂ ਮੰਡੀਆਂ ’ਚ ਕੰਮ ਕਰਨ ਵਾਲੇ 3 ਲੱਖ ਮਜ਼ਦੂਰ

ਤੋਰੀਏ ਦੀ ਰਲਵੀਂ ਕਾਸ਼ਤ
ਵੱਧ ਮੁਨਾਫ਼ੇ ਲਈ ਤੋਰੀਆ ਅਤੇ ਗੋਭੀ ਸਰ੍ਹੋਂ ਜਾਂ ਪਤਝੜ ਰੁੱਤ ਦਾ ਕਮਾਦ ਅਤੇ ਤੋਰੀਆ ਦੀ ਰਲਵੀਂ ਖੇਤੀ ਕਰਨੀ ਚਾਹੀਦੀ ਹੈ। ਤੋਰੀਆ ਤੇ ਗੋਭੀ ਸਰ੍ਹੋਂ ਦੀ ਰਲਵੀਂ ਕਾਸ਼ਤ ਲਈ ਇਨ੍ਹਾਂ ਦੀ ਬਿਜਾਈ ਸਤੰਬਰ ਦੇ ਤੀਜੇ ਹਫ਼ਤੇ ਦੌਰਾਨ ਦੋਹਾਂ ਫ਼ਸਲਾਂ ਦਾ ਇੱਕ-ਇੱਕ ਕਿੱਲੋ ਬੀਜ ਵਰਤਦੇ ਹੋਏ 22.5 ਸੈਂਟੀਮੀਟਰ ਦੂਰੀ ਦੀਆਂ ਕਤਾਰਾਂ (ਇੱਕ ਕਤਾਰ ਤੋਰੀਆ ਅਤੇ ਦੂਜੀ ਗੋਭੀ ਸਰ੍ਹੋਂ) ਵਿੱਚ ਕੀਤੀ ਜਾ ਸਕਦੀ ਹੈ। ਇਸ ਦੇ ਵਿਕਲਪ ਵਜੋਂ ਤੋਰੀਏ ਦਾ ਛੱਟਾ ਦੇ ਕੇ ਗੋਭੀ ਸਰ੍ਹੋਂ ਨੂੰ 45 ਸੈਂਟੀਮੀਟਰ ਵਿੱਥ ਦੀਆਂ ਕਤਾਰਾਂ ਵਿੱਚ ਬੀਜਿਆ ਜਾ ਸਕਦਾ ਹੈ। ਇਸ ਤਰ੍ਹਾਂ ਤੋਰੀਆ ਦਸੰਬਰ ਦੇ ਅੱਧ ਤੱਕ ਵੱਢ ਲਿਆ ਜਾਂਦਾ ਹੈ ਅਤੇ ਗੋਭੀ ਸਰ੍ਹੋਂ ਅਖ਼ੀਰ ਮਾਰਚ ਤੱਕ ਖੇਤ ਵਿੱਚ ਰਹਿੰਦੀ ਹੈ। ਇਸ ਦਾ ਔਸਤ ਝਾੜ੍ਹ 12 ਕੁਇੰਟਲ ਪ੍ਰਤੀ ਏਕੜ (4 ਕੁਇੰਟਲ ਤੋਰੀਆ+8 ਕੁਇੰਟਲ ਗੋਭੀ ਸਰ੍ਹੋਂ) ਨਿੱਕਲ ਆਉਂਦਾ ਹੈ। ਇਸੇ ਤਰਾਂ ਪਤਝੜ ਰੁੱਤ ਦੇ ਕਮਾਦ ਅਤੇ ਤੋਰੀਏ ਦੀ ਰਲਵੀਂ ਖੇਤੀ ਕਰਨ ਲਈ ਕਮਾਦ ਦੀਆਂ ਦੋ ਕਤਾਰਾਂ ਵਿਚਕਾਰ ਤੋਰੀਏ ਦਾ ਇੱਕ ਕਿਲੋ ਬੀਜ ਵਰਤ ਕੇ 30 ਸੈਂਟੀਮੀਟਰ ਦੇ ਫ਼ਾਸਲੇ ਦੋ ਕਤਾਰਾਂ ਬੀਜਣੀਆਂ ਚਾਹੀਦੀਆਂ ਹਨ।  

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਸਾਰਾ ਦਿਨ ਥਕਾਵਟ ਤੇ ਕਮਜ਼ੋਰੀ ਹੁੰਦੀ ਹੈ ਮਹਿਸੂਸ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਖਾਦ ਪ੍ਰਬੰਧਨ
ਆਮ ਤੌਰ ’ਤੇ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ’ਤੇ ਹੀ ਕਰਨੀ ਚਾਹੀਦੀ ਹੈ। ਮਿੱਟੀ ਪਰਖ ਨਾ ਕਰਵਾਉਣ ਦੀ ਸੂਰਤ ਵਿੱਚ ਤੋਰੀਏ ਦੀ ਨਿਰੋਲ ਫ਼ਸਲ ਨੂੰ 55 ਕਿਲੋ ਯੂਰੀਆ ਅਤੇ 50 ਕਿਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ। ਫ਼ਾਸਫ਼ੋਰਸ ਲਈ ਸਿੰਗਲ ਸੁਪਰਫ਼ਾਸਫ਼ੇਟ ਖਾਦ ਨੂੰ ਪਹਿਲ ਦੇਣੀ ਚਾਹੀਦੀ ਹੈ। ਜੇ ਇਹ ਖਾਦ ਨਾ ਮਿਲੇ ਤਾਂ ਖਾਸ ਕਰਕੇ ਗੰਧਕ ਤੱਤ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ 80 ਕਿੱਲੋ ਜਿਪਸਮ ਜਾਂ 13 ਕਿੱਲੋ ਬੈਂਟੋਨਾਈਟ-ਸਲਫ਼ਰ ਪ੍ਰਤੀ ਏਕੜ ਅਤੇ ਫ਼ਾਸਫ਼ੋਰਸ ਤੱਤ ਦੀ ਪੂਰਤੀ ਲਈ 26 ਕਿੱਲੋ ਡੀ ਏ ਪੀ ਪ੍ਰਤੀ ਏਕੜ ਪਾਉਣੀ ਚਾਹੀਦੀ ਹੈ। ਸੇਂਜੂ ਹਾਲਤਾਂ ਵਿੱਚ ਤੋਰੀਏ ਨੂੰ ਸਾਰੀ ਖਾਦ (ਨਾਈਟ੍ਰੋਜਨ ਅਤੇ ਫ਼ਾਸਫ਼ੋਰਸ) ਬਿਜਾਈ ਸਮੇਂ ਪੋਰ ਦੇਣੀ ਚਾਹੀਦੀ ਹੈ। ਤੋਰੀਆ ਤੇ ਗੋਭੀ ਸਰ੍ਹੋਂ ਦੀ ਰਲਵੀਂ ਕਾਸ਼ਤ ਵਿੱਚ ਬਿਜਾਈ ਸਮੇਂ 55 ਕਿੱਲੋ ਯੂਰੀਆ ਅਤੇ 75 ਕਿੱਲੋ ਸੁਪਰਫ਼ਾਸਫ਼ੇਟ ਪ੍ਰਤੀ ਏਕੜ ਅਤੇ ਤੋਰੀਆ ਦੀ ਵਾਢੀ ਤੋਂ ਬਾਅਦ 65 ਕਿੱਲੋ ਯੂਰੀਆ ਪ੍ਰਤੀ ਏਕੜ ਸਿੰਚਾਈ ਨਾਲ ਪਾਉਣਾ ਚਾਹੀਦਾ ਹੈ। ਇਸੇ ਤਰਾਂ ਪਤਝੜ ਰੁੱਤ ਦੇ ਕਮਾਦ ਅਤੇ ਤੋਰੀਏ ਦੀ ਰਲਵੀਂ ਖੇਤੀ ਵਿੱਚ ਕਮਾਦ ਨੂੰ ਸਿਫ਼ਾਰਸ਼ ਕੀਤੀਆਂ ਖਾਦਾਂ ਤੋਂ ਇਲਾਵਾ 33 ਕਿਲੋ ਯੂਰੀਆ ਅਤੇ 32 ਕਿਲੋ ਸਿੰਗਲ ਸੁਪਰਫ਼ਾਸਫ਼ੇਟ ਹੋਰ ਪਾਉਣੀ ਚਾਹੀਦੀ ਹੈ।

ਨਦੀਨਾਂ ਦੀ ਰੋਕਥਾਮ
ਤੋਰੀਏ ਵਿੱਚ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ 3 ਹਫ਼ਤੇ ਪਿੱਛੋਂ ਇੱਕ ਗੋਡੀ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖਬਰ - ਧਨ ਦੀ ਪ੍ਰਾਪਤੀ ਤੇ ਜੀਵਨ ਦੀਆਂ ਮੁਸ਼ਕਲਾਂ ਤੋਂ ਛੁਟਕਾਰਾ ਪਾਉਣ ਲਈ ਐਤਵਾਰ ਨੂੰ ਕਰੋ ਇਹ ਉਪਾਅ

ਸਿੰਚਾਈ
ਜੇਕਰ ਤੋਰੀਏ ਦੀ ਬਿਜਾਈ ਭਰਵੀਂ ਰੌਣੀ ਤੋਂ ਬਾਅਦ ਕੀਤੀ ਜਾਵੇ ਤਾਂ ਫੁੱਲ ਪੈਣ ਸਮੇਂ ਫ਼ਸਲ ਨੂੰ ਲੋੜ ਅਨੁਸਾਰ ਇੱਕ ਸਿੰਚਾਈ ਦੀ ਕੀਤੀ ਜਾ ਸਕਦੀ ਹੈ।

ਫ਼ਸਲ ਦੀ ਕਟਾਈ ਤੇ ਗਹਾਈ
ਸਮੇਂ ਸਿਰ ਬੀਜੀ ਫ਼ਸਲ ਦਸੰਬਰ ਵਿੱਚ ਫਲੀਆਂ ਪੀਲੀਆਂ ਹੋ ਜਾਣ ’ਤੇ ਕੱਟਣ ਲਈ ਤਿਆਰ ਹੁੰਦੀ ਹੈ। ਫ਼ਸਲ ਨੂੰ ਕਿਰਨ ਤੋਂ ਬਚਾਉਣ ਲਈ ਕਟਾਈ ਸਵੇਰ ਦੇ ਸਮੇਂ, ਜਦੋਂ ਫ਼ਲੀਆਂ ਤ੍ਰੇਲ ਨਾਲ ਨਰਮ ਹੋਣ, ਕਰਨ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਕੱਟੀ ਹੋਈ ਫ਼ਸਲ ਗਾਹੁਣ ਤੋਂ 7-10 ਦਿਨ ਪਹਿਲਾਂ ਢੇਰ (ਕੁੰਨੂੰ) ਬਣਾ ਕੇ ਰੱਖਣੀ ਚਾਹੀਦੀ ਹੈ। ਗਹਾਈ ਲਈ ਕਿੱਲੀਆਂ ਵਾਲਾ ਕਣਕ ਦਾ ਥਰੈਸ਼ਰ ਕੁਝ ਤਬਦੀਲੀਆਂ ਕਰਕੇ ਵਰਤਿਆ ਜਾ ਸਕਦਾ ਹੈ।

ਵਿਵੇਕ ਕੁਮਾਰ
98556-03632

ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ
 

  • Agricultural diversification
  • useful
  • cultivation
  • taroi
  • ਖੇਤੀ ਵਿਭਿੰਨਤਾ
  • ਲਾਹੇਵੰਦ
  • ਤੋਰੀਏ
  • ਕਾਸ਼ਤ

ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

NEXT STORY

Stories You May Like

  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • betel leaf is a mine of virtues
    ਗੁਣਾਂ ਦੀ ਖਾਣ ਹੈ 'ਪਾਨ' ! ਜਾਣੋ ਇਸ ਨੂੰ ਖਾਣ ਦੇ ਹੈਰਾਨੀਜਨਕ ਫਾਇਦੇ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • how can financial investment be made for the prosperity of villages
    ਪਿੰਡਾਂ ਦੀ ਖੁਸ਼ਹਾਲੀ ਲਈ ਵਿੱਤੀ ਨਿਵੇਸ਼ ਕਿਵੇਂ ਹੋਵੇ?
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • office  back pain  job  treatment
    ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ ਕਰੀਏ ਇਲਾਜ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • sonalika crosses the figure of 1 lakh tractor sales in 6 months
      ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
    • icra cuts agriculture growth forecast due to weak monsoon
      ਇਕ੍ਰਾ ਨੇ ਕਮਜ਼ੋਰ ਮਾਨਸੂਨ ਕਾਰਨ ਖੇਤੀਬਾੜੀ ਵਿਕਾਸ ਦਰ ਦਾ ਅੰਦਾਜ਼ਾ ਘਟਾਇਆ
    • now fruits are also affected by inflation  apples will be more expensive
      ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ...
    • leh  barren land  saffron cultivation
      ਪਹਿਲੀ ਵਾਰ ਲੇਹ ਦੀ ਬੰਜਰ ਜ਼ਮੀਨ 'ਤੇ ਖਿੜੇਗੀ ਕੇਸਰ
    • msp on crops
      ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
    • 3 days milk supply shutdown
      3 ਦਿਨਾਂ ਲਈ ਬੰਦ ਦੁੱਧ ਦੀ ਸਪਲਾਈ, ਹਰਿਆਣਾ ਦੇ ਪਸ਼ੂ ਪਾਲਕਾਂ ਨੇ ਲਿਆ ਅਹਿਮ...
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • drought affected farmers input subsidy rs 2500
      ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +