ਅੱਜ ਕੋਰੋਨਾ ਵਾਇਰਸ ਲਾਗ ਦੇ ਸਮੇਂ ਅਸੀਂ ਇੱਕ ਬਹੁਤ ਹੀ ਬੁਰੇ ਦੌਰ ਵਿੱਚੋਂ ਨਿਕਲ ਰਹੇ ਹਾਂ। ਕੋਰੋਨਾ ਦਾ ਖ਼ਤਰਨਾਕ ਜੀਵਾਣੂ ਫੇਫੜਿਆਂ ਨੂੰ ਖਰਾਬ ਕਰ ਦਿੰਦਾ ਹੈ, ਜਿਸ ਕਰਕੇ ਮਨੁੱਖ ਸਿੱਧਾ ਮੌਤ ਦੇ ਮੂੰਹ ਵਿੱਚ ਜਾ ਡਿੱਗਦਾ ਹੈ। ਅਜਿਹੇ ਸਮੇਂ ਵਿੱਚ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ। ਅਸੀਂ ਜਾਣਦੇ ਹਾਂ ਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ। ਕਿਸਾਨ ਵੀਰ ਹਰ ਸਾਲ ਅਣਗਹਿਲੀ ਕਰਦੇ ਹਨ ਤੇ ਖੇਤਾਂ ਵਿੱਚ ਹੀ ਨਾੜ ਨੂੰ ਸਾੜ ਦਿੰਦੇ ਹਨ।
ਪੜ੍ਹੋ ਇਹ ਵੀ ਖਬਰ - ਅਕਤੂਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਅਜਿਹਾ ਕਰਨ ਨਾਲ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਨਾਲ ਪ੍ਰਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਦੇ ਹਾਲਾਤ ਹਰ ਸਾਲ ਇਸੇ ਸਮੇਂ ਬਣਦੇ ਹਨ। ਪ੍ਰਦੂਸ਼ਣ ਹੋਣ ’ਤੇ ਸਾਨੂੰ ਸਾਹ ਲੈਣ ਵਿੱਚ ਤਕਲੀਫ, ਦਮਾ, ਐਲਰਜੀ ਤੇ ਹੋਰ ਕਈ ਸੰਬੰਧਿਤ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਜਦੋਂ ਕੋਰੋਨਾ ਮੂੰਹ ਖੋਲ੍ਹੀ ਬੈਠਾ ਹੈ ਤਾਂ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਨਾੜ/ ਪਰਾਲੀ ਨੂੰ ਅੱਗ ਨਾ ਲਾਈਏ। ਸਾਹ ਲੈਣ ’ਚ ਹੋਣ ਵਾਲੀ ਕੋਈ ਵੀ ਤਕਲੀਫ਼ ਸਾਡੀ ਹਾਲਤ ਨੂੰ ਬਦ ਤੋਂ ਬਦਤਰ ਕਰ ਸਕਦੀ ਹੈ।
ਪੜ੍ਹੋ ਇਹ ਵੀ ਖਬਰ - Health Tips : ਖਾਣਾ ਖਾਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਕੰਮ, ਘਰੋਂ ਚਲੀ ਜਾਵੇਗੀ ਬਰਕਤ
ਦੂਜੇ ਪਾਸੇ ਸਰਕਾਰ ਨੇ ਕਿਸਾਨ ਵੀਰਾਂ ਨੂੰ ਕਈ ਤਰ੍ਹਾਂ ਦੇ ਬਦਲ ਦਿੱਤੇ ਹਨ, ਤਾਂਕਿ ਉਹ ਨਾੜ ਨੂੰ ਖੇਤਾਂ ਵਿੱਚ ਹੀ ਵਾਹ ਕੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵਧਾ ਸਕਦੇ ਹਨ। ਜੇ ਅਸੀਂ ਪਰਾਲੀ ਬਾਲਣ ਤੋਂ ਨਾ ਰੁਕੇ ਤਾਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਮਨੁੱਖੀ ਪੱਧਰ ’ਤੇ ਇਹ ਸਾਡਾ ਬੁਨਿਆਦੀ ਫਰਜ਼ ਹੈ ਕਿ ਅਸੀਂ ਆਪਣੇ ਆਲੇ ਦੁਆਲੇ, ਵਾਤਾਵਰਣ ਅਤੇ ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖੀਏ। ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਤਾਂ ਦੂਸ਼ਿਤ ਹੁੰਦਾ ਹੀ ਹੈ, ਨਾਲ ਹੀ ਅਸੀਂ ਹੋਰ ਵੀ ਕਈ ਤਰ੍ਹਾਂ ਦੇ ਨੁਕਸਾਨ ਕਰਵਾ ਲੈਂਦੇ ਹਾਂ ਜਿਵੇਂ ਨੇੜੇ ਦੀ ਫ਼ਸਲ ਨੂੰ ਅੱਗ ਲੱਗ ਜਾਣਾ।
ਪੜ੍ਹੋ ਇਹ ਵੀ ਖਬਰ - ਕੈਨੇਡਾ ਸਟੂਡੈਂਟ ਵੀਜ਼ਾ: ਕਿਸੇ ਵੀ ਬੈਚਲਰ ਡਿਗਰੀ ਤੋਂ ਬਾਅਦ ਕੀਤੀ ਜਾ ਸਕਦੀ ਹੈ ਐਮ.ਬੀ.ਏ.
ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਚਾਰ ਪੰਜ ਦਿਨ ਪਾਣੀ ਲਾ ਕੇ ਰੱਖਣ ’ਤੇ ਫਿਰ ਵਾਹ ਦੇਣ ਨਾਲ ਇੱਕ ਤਾਂ ਸਾਡੇ ਖੇਤ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਦੂਜੇ ਪਾਸੇ ਅਸੀਂ ਵਾਤਾਵਰਣ ਨੂੰ ਬਚਾਉਂਦੇ ਹਾਂ। ਅਸੀਂ ਇਹ ਯਾਦ ਰੱਖਣਾ ਹੈ ਕਿ ਇਸ ਵਾਤਾਵਰਣ ਦੇ ਗੰਧਲੇ ਹੋਣ ਦਾ ਨੁਕਸਾਨ ਸਾਨੂੰ ਅਤੇ ਸਾਡੇ ਪਰਿਵਾਰ ਨੂੰ ਵੀ ਹੁੰਦਾ ਹੈ। ਆਓ ਮਿਲ ਕੇ ਪ੍ਰਣ ਕਰੀਏ ਕਿ ਅਸੀਂ ਆਪਣੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ।
ਹਰਪ੍ਰੀਤ ਕੌਰ
ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ
ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
NEXT STORY