Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:21:02 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • New Delhi
  • ਕਿਸਾਨ ਅੰਦੋਲਨ : ਕਿਸਾਨਾਂ ਦਾ ਸਾਥ ਦੇਣ ਮੈਦਾਨ ’ਚ ਆ ਰਹੀਆਂ ਇਸਤਰੀਆਂ ਦੀ ਅਹਿਮ ਭੂਮਿਕਾ

AGRICULTURE News Punjabi(ਖੇਤੀਬਾੜੀ)

ਕਿਸਾਨ ਅੰਦੋਲਨ : ਕਿਸਾਨਾਂ ਦਾ ਸਾਥ ਦੇਣ ਮੈਦਾਨ ’ਚ ਆ ਰਹੀਆਂ ਇਸਤਰੀਆਂ ਦੀ ਅਹਿਮ ਭੂਮਿਕਾ

  • Edited By Rajwinder Kaur,
  • Updated: 06 Jan, 2021 05:11 PM
New Delhi
farmer movement maidan daughters sisters
  • Share
    • Facebook
    • Tumblr
    • Linkedin
    • Twitter
  • Comment

ਉਜਾਗਰ ਸਿੰਘ

ਦਿੱਲੀ ਦੀ ਸਰਹੱਦ ’ਤੇ ਚਲ ਰਿਹਾ ਕਿਸਾਨ ਅੰਦੋਲਨ ਅੱਜ ਸਮੁੱਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਜਿਹਾ ਪਹਿਲੀ ਵਾਰ ਹੋਇਆ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ ਚਲ ਰਿਹਾ ਹੈ। ਜੇਕਰ ਇਸ ਅੰਦੋਲਨ ਦੀਆਂ ਵਿਲੱਖਣਤਾਵਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਲੰਬੀ ਸੂਚੀ ਬਣ ਜਾਵੇਗੀ ਪਰ ਕੁਝ ਨਵੀਆਂ ਸਿਰਜਣਾਤਮਕ ਪਹਿਲਾਂ ਹੋਈਆਂ ਹਨ, ਜਿਨ੍ਹਾਂ ਦੀ ਜਾਣਕਾਰੀ ਦਿੱਤੇ ਬਿਨਾ ਰਿਹਾ ਨਹੀਂ ਜਾ ਸਕਦਾ। ਇਸ ਅੰਦੋਲਨ ਤੋਂ ਪਹਿਲਾਂ ਬਹੁਤ ਸਾਰੇ ਅੰਦੋਲਨ ਹੁੰਦੇ ਰਹੇ ਪਰ ਉਨ੍ਹਾਂ ਅੰਦੋਲਨਾਂ ਵਿਚ ਇਸਤਰੀਆਂ ਦੀ ਸ਼ਮੂਲੀਅਤ ਨਾ ਦੇ ਬਰਾਬਰ ਅਰਥਾਤ ਆਟੇ ਵਿਚ ਲੂਣ ਦੀ ਤਰ੍ਹਾਂ ਹੁੰਦੀ ਰਹੀ ਹੈ। ਇਸ ਅੰਦੋਲਨ ਦੀ ਵਿਲੱਖਣਤਾ ਇਹ ਹੈ ਕਿ ਇਸ ਵਿਚ ਇਸਤਰੀਆਂ ਜੇ ਬਰਾਬਰ ਨਹੀਂ ਤਾਂ ਤੀਜਾ ਹਿੱਸਾ ਜ਼ਰੂਰ ਹਨ। ਇਹ ਸ਼ਮੂਲੀਅਤ ਸਿਰਫ਼ ਹਾਜ਼ਰੀ ਤੱਕ ਹੀ ਸੀਮਤ ਨਹੀਂ ਸਗੋਂ ਇਸ ਅੰਦੋਲਨ ’ਚ ਇਸਤਰੀਆਂ ਮੋਹਰੀ ਦੀ ਭੂਮਿਕਾ ਨਿਭਾ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਕੰਮਚੋਰ ਤੇ ਗੱਲਾਂ ਨੂੰ ਲੁਕਾ ਕੇ ਰੱਖਣ ਵਾਲੇ ਹੁੰਦੇ ਨੇ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਹੈਰਾਨੀਜਨਕ ਗੱਲਾਂ

ਕਿਸਾਨ ਅੰਦੋਲਨ ਵਿਚ ਇਸਤਰੀਆਂ ਦੀ ਸਰਗਰਮੀ ਤੇ ਯੋਗਦਾਨ 
ਇਸ ਤੋਂ ਪਹਿਲਾਂ ਇਸਤਰੀਆਂ ਕਿਸੇ ਅੰਦੋਲਨ ਵਿਚ ਦਿਲਚਸਪੀ ਨਾਲ ਹਿੱਸਾ ਨਹੀਂ ਲੈਂਦੀਆਂ ਸਨ। ਇਸ ਅੰਦੋਲਨ ਲਈ ਸ਼ੁਭ ਸੰਕੇਤ ਹਨ, ਜਿਸ ਵਿਚ ਨੌਜਵਾਨ ਅਤੇ ਬਜ਼ੁਰਗ ਇਸਤਰੀਆਂ ਬਰਾਬਰ ਦਾ ਯੋਗਦਾਨ ਪਾ ਰਹੀਆਂ ਹਨ। ਕਈ ਇਸਤਰੀਆਂ ਤਾਂ ਆਪੋ ਆਪਣੇ ਪਿੰਡਾਂ ਤੋਂ ਟਰੈਕਟਰ, ਮੋਟਰ ਸਾਈਕਲ, ਕਾਰਾਂ, ਜੀਪਾਂ, ਸਕੂਟਰੀਆਂ ਅਤੇ ਹੋਰ ਆਪੋ ਆਪਣੇ ਸਾਧਨਾ ਉਪਰ ਇਕੱਲੀਆਂ ਹੀ ਜਾਂ ਕਾਫਲਿਆਂ ਵਿਚ ਆ ਰਹੀਆਂ ਹਨ। ਹੁਣ ਤੱਕ ਇਸਤਰੀ ਨੂੰ ਸੈਕੰਡ ਸੈਕਸ ਕਹਿਕੇ ਮਰਦ ਨਾਲੋਂ ਕਮਜ਼ੋਰ ਕਿਹਾ ਜਾਂਦਾ ਰਿਹਾ ਹੈ। ਜੇਕਰ ਕਿਸਾਨ ਅੰਦੋਲਨ ਵਿਚ ਇਸਤਰੀਆਂ ਦੀ ਸਰਗਰਮੀ ਤੇ ਯੋਗਦਾਨ ਨੂੰ ਵੇਖਿਆ ਜਾਵੇ ਤਾਂ ਸਾਰਾ ਕੁਝ ਝੂਠਾ ਜਾਪਦਾ ਹੈ। ਪਿਛਲੇ ਇਕ ਮਹੀਨੇ ਤੋਂ ਇਹ ਇਸਤਰੀਆਂ ਲਗਾਤਾਰ ਸਰਗਰਮੀ ਨਾਲ ਹਿੱਸਾ ਲੈ ਰਹੀਆਂ ਹਨ। ਉਹ ਇਹ ਵੀ ਕਹਿ ਰਹੀਆਂ ਹਨ ਕਿ ਹਰ ਹਾਲਤ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਜਾਵਾਂਗੀਆਂ। ਭਾਵੇਂ ਸਾਨੂੰ ਵਰ੍ਹਿਆਂ ਬੱਧੀ ਬੈਠਣਾ ਪਵੇ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ ਅਨੁਸਾਰ : ਆਪਣੇ ਘਰ 'ਚ ਜ਼ਰੂਰ ਰੱਖੋ ਇਹ ਚੀਜ਼ਾਂ, ਹਮੇਸ਼ਾ ਹੋਵੇਗਾ ਧਨ ’ਚ ਲਾਭ

ਕਿਸਾਨੀ ਅੰਦੋਲਨ ’ਚ ਦਲੇਰੀ ਨਾਲ ਹਿੱਸਾ ਲੈਣ ਲਈ ਆ ਰਹੀਆਂ ਨੇ ਨੌਜਵਾਨ ਕੁੜੀਆਂ
ਕੁਝ ਨੌਜਵਾਨ ਕੁੜੀਆਂ ਅੰਦੋਲਨਕਾਰੀਆਂ ਇਸਤਰੀਆਂ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਜਾਗ੍ਰਤੀ ਪੈਦਾ ਕਰਨ ਦਾ ਕੰਮ ਕਰ ਰਹੀਆਂ ਹਨ। ਇਹ ਪਹਿਲਾ ਅੰਦੋਲਨ ਹੈ, ਜਿਸ ਵਿਚ ਕੁੜੀਆਂ ਬੇਖੌਫ ਹੋ ਕੇ ਘੁੰਮ ਫਿਰ ਅਤੇ ਸਟੇਜਾਂ ’ਤੇ ਭਾਸ਼ਣ ਦੇ ਰਹੀਆਂ ਹਨ। ਪੰਜਾਬ ਦੇ ਹਰ ਵਰਗ ਦੀਆਂ ਇਸਤਰੀਆਂ ਵੱਡੀ ਗਿਣਤੀ ਵਿਚ ਦਲੇਰੀ ਨਾਲ ਹਿੱਸਾ ਲੈਣ ਲਈ ਆ ਰਹੀਆਂ ਹਨ। ਹਰ ਰੋਜ਼ ਨਵੇਂ ਕਾਫਲੇ ਆ ਰਹੇ ਹਨ। ਭਾਵੇਂ ਗੰਦੀ ਮੀਡੀਆ ਵੱਲੋਂ ਕਿਸਾਨ ਅੰਦੋਲਨ ਵਿਚ ਇਸਤਰੀਆਂ ਦੀ ਸੁਰੱਖਿਆ ਬਾਰੇ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਥੋਂ ਤੱਕ ਕਿ ਪੰਜਾਬ, ਹਰਿਆਣਾ, ਰਾਜਸਥਾਨ, ਮਹਾਰਾਸ਼ਟਰ, ਉਤਰ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼, ਬਿਹਾਰ ਅਤੇ ਦਿੱਲੀ ਤੋਂ ਇਸਤਰੀਆਂ ਵੀ ਆ ਰਹੀਆਂ ਹਨ। ਕੁਝ ਉਹ ਇਸਤਰੀਆਂ ਵੀ ਆ ਰਹੀਆਂ, ਜਿਨ੍ਹਾਂ ਦੇ ਘਰ ਵਾਲੇ ਖੇਤੀਬਾੜੀ ਨਹੀਂ ਸਗੋਂ ਹੋਰ ਕਿੱਤੇ ਕਰ ਰਹੇ ਹਨ। ਉਹ ਮੰਨਦੀਆਂ ਹਨ ਕਿ ਇਹ ਖੇਤੀ ਕਾਨੂੰਨ ਸਮੁਚੇ ਵਰਗ ਦੀ ਆਰਥਿਕ ਤਬਾਹੀ ਦਾ ਕੰਮ ਕਰਨਗੇ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਵੱਡੀਆਂ ਕੰਪਨੀਆਂ ਦੀ ਨੌਕਰੀ ਛੱਡਕੇ ਆਈਆਂ ਮਹਾਰਾਸ਼ਟਰ ਦੀਆਂ ਕੁੜੀਆਂ
ਮਹਾਰਾਸ਼ਟਰ ਤੋਂ ਅਜਿਹੀਆਂ ਕੁੜੀਆਂ ਵੀ ਆਈਆਂ ਨੇ, ਜਿਹੜੀਆਂ ਖੁਦ ਵੱਡੀਆਂ ਕੰਪਨੀਆਂ ਦੀ ਨੌਕਰੀ ਛੱਡਕੇ ਆਈਆਂ ਹਨ। ਹਿੰਦੂ, ਮੁਸਲਿਮ, ਸਿੱਖ, ਇਸਾਈ ਇਕੱਠੇ ਇਨਸਾਨੀਅਤ ਦੇ ਵਗਦੇ ਦਰਿਆ ਦੀ ਤਰ੍ਹਾਂ ਵਿਚਰ ਰਹੇ ਹਨ। ਜਦੋਂ ਸੰਸਾਰ ਦੀ ਜਨਨੀ ਮੈਦਾਨ ਵਿਚ ਉਤਰ ਆਵੇ ਤਾਂ ਸਫ਼ਲਤਾ ਨੂੰ ਕੋਈ ਰੋਕ ਨਹੀਂ ਸਕਦਾ। ਇਸ ਤੋਂ ਪਹਿਲਾਂ ਸਾਡੇ ਦੇਸ ਦੇ ਇਤਿਹਾਸ ਵਿਚ ਪੰਜਾਬੀ ਇਸਤਰੀਆਂ ਦੇ ਯੋਗਦਾਨ ਦਾ ਮਹੱਤਵਪੂਰਨ ਜ਼ਿਕਰ ਆਉਂਦਾ ਹੈ। ਉਹ ਭਾਵੇਂ ਦੇਸ ਦੀ ਆਜ਼ਾਦੀ ਦੀ ਲੜਾਈ ਹੋਵੇ ਜਾਂ ਧਾਰਮਿਕ ਅਤੇ ਸਮਾਜਿਕ ਸਰਗਰਮੀ ਹੋਵੇ ਪਰ ਇਸ ਅੰਦੋਲਨ ਦੀ ਇਹ ਵਿਲੱਖਣਤਾ ਵੀ ਹੈ ਕਿ ਇਸ ਵਿਚ ਇਕ ਵਰਗ ਦੀਆਂ ਇਸਤਰੀਆਂ ਨਹੀਂ ਸਗੋਂ ਹਰ ਵਰਗ ਅਤੇ ਧਰਮ ਦੀ ਨੁਮਾਇੰਦਗੀ ਕਰਨ ਵਾਲੀਆਂ ਇਸਤਰੀਆਂ ਸਰਗਰਮੀ ਨਾਲ ਆਪੋ ਆਪਣਾ ਯੋਗਦਾਨ ਪਾ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਜਨਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

ਜਾਤ ਪਾਤ, ਰੰਗ, ਧਰਮ ਅਤੇ ਮਜ੍ਹਬ ਤੋਂ ਅੱਗੇ ਹੋ ਕੇ ਕੰਮ ਕਰ ਰਹੀਆਂ ਨੇ ਇਸਤਰੀਆਂ
ਜਿਥੇ ਅੰਮ੍ਰਿਤਧਾਰੀ ਇਸਤਰੀਆਂ ਅੰਦੋਲਨ ਵਿਚ ਆਪੋ ਆਪਣਾ ਯੋਗਦਾਨ ਪਾ ਰਹੀਆਂ ਹਨ, ਉਥੇ ਹੀ ਆਮ ਸਾਧਾਰਣ ਇਸਤਰੀਆਂ ਬਿਨਾ ਜ਼ਾਤ ਪਾਤ, ਰੰਗ, ਧਰਮ ਅਤੇ ਮਜ੍ਹਬ ਤੋਂ ਅੱਗੇ ਹੋ ਕੇ ਕੰਮ ਕਰ ਰਹੀਆਂ ਹਨ। ਪੜ੍ਹੀਆਂ ਲਿਖੀਆਂ ਇਸਤਰੀਆਂ ਤਾਂ ਕਈ ਖੇਤਰਾਂ ਵਿਚ ਅੰਦੋਲਨ ਦੀ ਅਗਵਾਈ ਕਰ ਰਹੀਆਂ ਹਨ। ਇਹ ਅੰਦੋਲਨ ਜਨ ਅੰਦੋਲਨ ਬਣ ਗਿਆ ਹੈ। ਵੈਸੇ ਤਾਂ ਇਤਨੀ ਵੱਡੀ ਮਾਤਰਾ ਵਿਚ ਇਸਤਰੀਆਂ ਆਈਆਂ ਹਨ, ਉਨ੍ਹਾਂ ਸਾਰੀਆਂ ਬਾਰੇ ਲਿਖਣਾ ਅਸੰਭਵ ਹੈ ਪਰ ਉਦਾਹਰਣ ਲਈ ਕੁਝ ਕੁ ਇਸ ਤਰ੍ਹਾਂ ਹਨ- ਬੁੱਧੀਜੀਵੀ ਵਰਗ ਵਿਚੋਂ ਕਵਿਤਰੀ ਸੁਖਵਿੰਦਰ ਕੌਰ ਅੰਮ੍ਰਿਰਤ, ਜਸਬੀਰ ਕੌਰ ਪੰਜਾਬ ਕਿਸਾਨ ਯੂਨੀਅਨ, ਫਿਲਮ ਸਨਅਤ ਵਿਚੋਂ ਜੱਸੀ ਸੰਘਾ, ਖਾਲਸਾ ਏਡ ਵਿਚੋਂ ਨਾਜ਼ੀਆ ਧੰਜ, ਕਿਰਤੀਆਂ ਵਿਚੋਂ ਮਲਕੀਤ ਕੌਰ ਮਾਨਸਾ (ਉਹ ਐਕਸੀਡੈਂਟ ਵਿਚ ਸ਼ਹੀਦ ਹੋ ਗਏ), ਡਾਕਟਰਾਂ ਵਿਚੋਂ ਡਾ.ਹਰਸ਼ਿੰਦਰ ਕੌਰ, ਵਿਦਿਆਰਥੀਆਂ ਵਿਚੋਂ ਕਨੂੰਪ੍ਰਿਆ, ਨੀਲ ਕਮਲ, ਕੰਵਲਜੀਤ ਕੌਰ ਆਈਆਂ ਹਨ। 

ਕਿਸਾਨੀ ਅੰਦੋਲਨ ’ਚ ਇਸਤਰੀਆਂ ਦਾ ਵਿਸ਼ੇਸ਼ ਯੋਗਦਾਨ
ਕਿਸਾਨਾ ਵਿਚੋਂ ਮਹਿੰਦਰ ਕੌਰ ਕਿਸਾਨ ਸਭਾ, ਹਰਜਿੰਦਰ ਕੌਰ, ਮਹਿੰਦਰ ਕੌਰ, ਮਨਜੀਤ ਕੌਰ, ਹਰਿੰਦਰ ਬਿੰਦੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਵਕੀਲਾਂ ਵਿਚੋਂ ਹਰਮੀਤ ਕੌਰ ਬਰਾੜ ਅਤੇ ਚੰਡੀਗੜ੍ਹ ਤੋਂ ਇਕ ਕੁੜੀ ਵਕੀਲ, ਜਿਹੜੇ ਸੀ.ਆਰ.ਪੀ.ਐੱਫ ਦੀ ਨੌਕਰੀ ਛੱਡ ਕੇ ਆਈ ਹੈ, ਕਲਾਕਾਰਾਂ ਵਿਚੋਂ ਸੁਖੀ ਬਰਾੜ, ਅਮਨਦੀਪ ਕੌਰ ਦਿਓਲ ਜਾਗ੍ਰਤੀ ਏਕਤਾ ਮੰਚ, ਸਰਵਖੱਪ ਮਹਾਂ ਪੰਚਾਇਤ ਸੰਤੋਸ਼ ਦਾਹੀਆ ਹਰਿਆਣਾ, ਚੰਡੀਗੜ੍ਹ ਤੋਂ ਕੰਵਲਜੀਤ ਕੌਰ ਅਤੇ ਜਸਪ੍ਰੀਤ ਕੌਰ ਅਖੰਡ ਕੀਰਤਨੀ ਜੱਥਾ ਅਤੇ ਮੁਕਤਸਰ ਤੋਂ ਇਕ ਕੁੜੀ ਜਿਹੜੀ ਖੁਦ ਖੇਤੀ ਕਰਦੀ ਹੈ, ਪਹਿਲੇ ਦਿਨ ਤੋਂ ਲਗਾਤਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ, ਜੋ ਬਾਕੀ ਕੁੜੀਆਂ ਲਈ ਪ੍ਰੇਰਨਾ ਸਰੋਤ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਇਸਤਰੀਆਂ ਅੰਦੋਲਨ ਬਾਰੇ ਜਾਗ੍ਰਤੀ ਪੈਦਾ ਕਰਨ ਅਤੇ ਰਾਸ਼ਣ ਇਕੱਤਰ ਕਰਨ ਲਈ ਕੰਮ ਕਰ ਰਹੀਆਂ ਹਨ। ਜਿਹੜੇ ਕਿਸਾਨ ਅੰਦੋਲਨ ਵਿਚ ਆਏ ਹੋਏ ਹਨ, ਉਨ੍ਹਾਂ ਦੀ ਖੇਤੀਬਾੜੀ ਦਾ ਕੰਮ ਵੀ ਇਸਤਰੀਆਂ ਸੰਭਾਲ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਕਿਸਾਨੀ ਅੰਦੋਲਨ ’ਚ ਨਵੀਆਂ ਵਿਆਹੀਆਂ ਇਸਤਰੀਆ ਵੀ ਚੂੜੇ ਪਾ ਕੇ ਹੋ ਰਹੀਆਂ ਨੇ ਸ਼ਾਮਲ 
ਜਿਹੜੀਆਂ ਇਸਤਰੀਆਂ ਅੰਦੋਲਨ ਵਿਚ ਆਈਆਂ ਹੋਈਆਂ ਹਨ, ਉਨ੍ਹਾਂ ਵਿਚੋਂ ਕੁਝ ਆਪਣੇ ਛੋਟੇ ਬੱਚਿਆਂ ਨੂੰ ਵੀ ਨਾਲ ਲੈ ਕੇ ਆਈਆਂ ਹਨ। ਇਸਤਰੀਆਂ ਦੀ ਅੰਦੋਲਨ ਵਿਚ ਦਿਲਚਸਪੀ ਦਾ ਇਸ ਗੱਲ ਤੋਂ ਪਤਾ ਲੱਗਦਾ ਹੈ ਕਿ ਕਈ ਨਵੀਆਂ ਵਿਆਹੀਆਂ ਇਸਤਰੀਆ ਚੂੜੇ ਪਾ ਕੇ ਸ਼ਾਮਲ ਹੋ ਰਹੀਆਂ ਹਨ। ਲੰਗਰਾਂ ਦਾ ਇੰਤਜ਼ਾਮ ਵੀ ਇਸਤਰੀਆਂ ਕਰ ਰਹੀਆਂ ਹਨ। ਭਾਵੇਂ ਸਿਆਸਤਦਾਨਾ ਵਿਚੋਂ ਇਸਤਰੀਆਂ ਆਈਆਂ ਹੋਈਆਂ ਹਨ ਪ੍ਰੰਤੂ ਉਨ੍ਹਾਂ ਦਾ ਜ਼ਿਕਰ ਨਹੀਂ ਕਰਨਾ ਠੀਕ ਨਹੀਂ ਕਿਉਂਕਿ ਇਹ ਅੰਦੋਲਨ ਸਿਆਸੀ ਨਹੀਂ ਹੈ। ਸੁਪਰੀਮ ਕੋਰਟ ਦੀ ਇਕ ਸੀਨੀਅਰ ਵਕੀਲ ਆਪਣੀ ਲੜਕੀ ਨੂੰ ਲੈ ਕੇ ਸ਼ਾਮਲ ਹੋਈ ਹੈ।

ਸਮਾਜਿਕ, ਸਾਹਿਤਕ, ਸਭਿਆਚਾਰਕ, ਬੁੱਧੀਜੀਵੀਆਂ ਅਤੇ ਹੋਰ ਸਵੈ ਇਛਤ ਸੰਸਥਾਵਾਂ ਵਿਚ ਕੰਮ ਕਰ ਰਹੀਆਂ ਇਸਤਰੀਆਂ ਆਪਣੇ ਸੰਗਠਨਾ ਦੇ ਮੈਂਬਰਾਂ ਨੂੰ ਲੈ ਕੇ ਅੰਦੋਲਨ ਵਿਚ ਹਿੱਸਾ ਲੈ ਰਹੀਆਂ ਹਨ। ਕੰਵਲਜੀਤ ਕੌਰ, ਜੋ ਅੰਮ੍ਰਿਤਸਰ ਵਿਖੇ ਇਕ ਸਵੈ ਇਛਤ ਸੰਸਥਾ ਨਾਲ ਕੰਮ ਕਰ ਰਹੀ ਹੈ, ਉਹ ਅੰਦੋਲਨ ਦੇ ਆਲੇ ਦੁਆਲੇ ਰਹਿਣ ਵਾਲੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਪੜ੍ਹਾਉਣ ਦੀ ਜ਼ਿੰਮੇਵਾਰੀ ਨਿਭਾਅ ਰਹੀ ਹੈ, ਕਿਉਂਕਿ ਕੋਵਿਡ ਕਰਕੇ ਸਕੂਲ ਬੰਦ ਹਨ। ਇਸ ਤੋਂ ਇਲਾਵਾ ਦੇਸ਼ ਵਿਦੇਸ਼ ਵਿਚ ਬੈਠੀਆਂ ਕਵਿਤਰੀਆਂ ਸ਼ੋਸਲ ਮੀਡੀਆ ਉਪਰ ਅੰਦੋਲਨ ਦੇ ਹੱਕ ਵਿਚ ਕਵਿਤਾਵਾਂ ਲਿਖਕੇ ਪਾ ਰਹੀਆਂ ਹਨ। ਸ਼ੋਸ਼ਲ ਮੀਡੀਆ ਉਪਰ ਕੂੜ ਪ੍ਰਚਾਰ ਨੂੰ ਕਾਊਂਟਰ ਕਰਨ ਲਈ ਇਸਤਰੀਆਂ ਸਭ ਤੋਂ ਵੱਡਾ ਯੋਗਦਾਨ ਪਾ ਰਹੀਆਂ ਹਨ। ਕਲਾਕਾਰ ਇਸਤਰੀਆਂ ਕਿਸਾਨ ਅੰਦੋਲਨ ਦੇ ਹੱਕ ਵਿਚ ਪੇਂਟਿੰਗ ਕਰਕੇ ਆਪਣਾ ਫਰਜ਼ ਨਿਭਾ ਰਹੀਆਂ ਹਨ। ਨਤੀਜਾ ਭਾਵੇਂ ਅੰਦੋਲਨ ਦਾ ਉਸਾਰੂ ਆਉਣ ਦੀ ਉਮੀਦ ਹੈ ਪਰ ਇਸਤਰੀਆਂ ਦੀ ਹਿੱਸੇਦਾਰੀ ਪੰਜਾਬ ਦਾ ਸੁਨਹਿਰਾ ਭਵਿੱਖ ਬਣਾਉਣ ਵਿਚ ਸਾਰਥਿਕ ਸਾਬਤ ਹੋਵੇਗੀ।

ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ

ਮੋਬਾਈਲ-94178 13072
ujagarsingh48@yahoo.com

  • farmer movement
  • Maidan
  • daughters
  • sisters
  • ਕਿਸਾਨ ਅੰਦੋਲਨ
  • ਮੈਦਾਨ
  • ਧੀਆਂ
  • ਭੈਣਾਂ
  • ਉਜਾਗਰ ਸਿੰਘ

ਸ਼੍ਰੀ ਬਰਾੜ ਦੇ ਹੱਕ ’ਚ ਮਨਜਿੰਦਰ ਸਿੰਘ ਸਿਰਸਾ, ਕੈਪਟਨ ਸਰਕਾਰ ’ਤੇ ਲਾਏ ਵੱਡੇ ਇਲਜ਼ਾਮ

NEXT STORY

Stories You May Like

  • farmers protest rakesh tikait
    ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼ ਟਿਕੈਤ
  • government  sugarcane farmers rakesh tikait
    "ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਅੰਦੋਲਨ ਕਰਾਂਗੇ": ਰਾਕੇਸ਼ ਟਿਕੈਤ
  • jammat e islami
    ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ ਮੰਗੀ ਮਾਫ਼ੀ
  • all farmers protest sites in punjab have been wound up
    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • chief election commissioner cjp opens a front
    'CEC 48 ਘੰਟਿਆਂ ’ਚ ਅਸਤੀਫਾ ਦੇਣ, ਨਹੀਂ ਤਾਂ ਦੇਸ਼ ਭਰ ’ਚ ਅੰਦੋਲਨ ਕਰਾਂਗੇ', CJP ਨੇ ਖੋਲ੍ਹਿਆ ਮੋਰਚਾ
  • shaktipeeth expressway  protest
    ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ
  • drones will play a key role in future warfare rajnath
    ਭਵਿੱਖ ਦੀ ਲੜਾਈ ’ਚ ਡਰੋਨ ਮੁੱਖ ਭੂਮਿਕਾ ਨਿਭਾਉਣਗੇ : ਰਾਜਨਾਥ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • farmers protest rakesh tikait
      ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼...
    • jind  buffalo  new record  26 486 kg milk
      ਜੀਂਦ ਦੀ ਮੱਝ ਨੇ ਕਾਇਮ ਕੀਤਾ ਨਵਾਂ ਰਿਕਾਰਡ, 26.486 ਕਿਲੋ ਦੁੱਧ ਦੇ ਕੇ ਜਿੱਤੀ...
    • sowing sugarcane during the assu season results in higher yields
      ਅੱਸੂ ਰੁੱਤੇ ਗੰਨੇ ਦੀ ਬਿਜਾਈ ਕਿਸਾਨ ਲਈ ਵਧੇਰੇ ਉਪਜ, ਵਧੇਰੇ ਆਮਦਨ ਤੇ ਮਿੱਲ ਲਈ...
    • burst of fireworks  mexico 10 people
      ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
    • farmers  income avocado farming
      ਕਿਸਾਨਾਂ ਲਈ ਆਮਦਨ ਦਾ ਨਵਾਂ ਸਰੋਤ ਬਣ ਰਹੀ ਐਵੋਕਾਡੋ ਦੀ ਖੇਤੀ: PM ਮੋਦੀ
    • the news of 30  spoilage of 1 21 lakh tonnes of onion is false
      1.21 ਲੱਖ ਟਨ ਪਿਆਜ਼ ਦੇ 30% ਖ਼ਰਾਬ ਹੋਣ ਦੀ ਖ਼ਬਰ ਝੂਠੀ; ਅਫਵਾਹਾਂ ਤੇ ਸਰਕਾਰ ਨੇ...
    • sugarcane production increased by 43 5 in 10 years
      10 ਸਾਲਾਂ 'ਚ 43.5% ਵਧਿਆ ਗੰਨੇ ਦੇ ਉਤਪਾਦਨ, 'Ethanol ਨਹੀਂ ਹੈ ਖੰਡ ਦੀਆਂ...
    • make this homemade insecticide at home
      ਘਰ 'ਚ ਬਣਾਓ ਇਹ ਦੇਸੀ ਕੀਟਨਾਸ਼ਕ, ਪੌਦਿਆਂ 'ਚ ਦੀਮਕ ਅਤੇ ਫੰਗਸ ਦਾ ਹੋਵੇਗਾ ਖ਼ਾਤਮਾ
    • delhi  farmers khanori border sealed
      ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਜੀਂਦ ਪ੍ਰਸ਼ਾਸਨ ਵਲੋਂ ਹਰਿਆਣਾ-ਪੰਜਾਬ ਦੀ ਖਨੋਰੀ...
    • growing global demand for mithila makhana opportunities for bihar farmers
      ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +