ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਵਿਚ ਕਈ ਥਾਵਾਂ 'ਤੇ ਝੋਨੇ ਦੀ ਆਮਦ ਮੰਡੀਆਂ ਵਿਚ ਹੋਣੀ ਸ਼ੁਰੂ ਹੋ ਗਈ ਹੈ ਅਤੇ ਕਈ ਥਾਵਾਂ ਉੱਤੇ ਝੋਨੇ ਦੀ ਵਾਢੀ ਵਿਚ ਅਜੇ ਸਮਾਂ ਹੈ। ਕਿਉਂਕਿ ਝੋਨੇ ਦੀ ਵਾਢੀ ਨਵੰਬਰ ਦੇ ਸ਼ੁਰੂਆਤ ਤੱਕ ਚਲਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਪੱਕੇ ਹੋਏ ਝੋਨੇ ਸਮੇਂ ਕਿਸਾਨਾਂ ਨੂੰ ਇੰਨਾਂ ਕੁੱਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਸਿੰਚਾਈ:
ਫ਼ਸਲ ਪੱਕਣ ਤੋਂ ਦੋ ਹਫ਼ਤੇ ਪਹਿਲਾਂ ਪਾਣੀ ਦੇਣਾ ਬੰਦ ਕਰ ਦਿਓ, ਤਾਂ ਕਿ ਕਟਾਈ ਸੌਖੀ ਹੋ ਸਕੇ। ਇਸ ਤਰ੍ਹਾਂ ਕਰਨ ਨਾਲ ਝੋਨੇ ਪਿੱਛੋਂ ਬੀਜਣ ਵਾਲੀ ਹਾੜ੍ਹੀ ਦੀ ਫ਼ਸਲ ਵੀ ਵੇਲੇ ਸਿਰ ਬੀਜੀ ਜਾ ਸਕੇਗੀ। ਸੇਮ ਵਾਲੇ ਖੇਤਾਂ ਵਿੱਚ ਕਣਕ ਦੀ ਬਿਜਾਈ ਪਛੇਤੀ ਹੋਣ ਤੋਂ ਬਚਾਉਣ ਲਈ ਕਣਕ ਦੀ ਰੌਣੀ ਖੜ੍ਹੇ ਝੋਨੇ ਦੀ ਕਟਾਈ ਤੋਂ ਦੋ ਹਫ਼ਤੇ ਪਹਿਲਾ, ਜ਼ਮੀਨ ਦੀ ਕਿਸਮ ਅਨੁਸਾਰ ਕਰੋ।
ਪੜ੍ਹੋ ਇਹ ਵੀ ਖਬਰ - Navratri 2020: 17 ਅਕਤੂਬਰ ਤੋਂ ਸ਼ੁਰੂ ਹੋਣਗੇ ਨਰਾਤੇ, ਜਾਣੋ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ, ਪੂਜਾ ਵਿਧੀ ਤੇ ਮਹੱਤਵ
ਕਟਾਈ ਅਤੇ ਝੜਾਈ:
ਫ਼ਸਲ ਦੀਆਂ ਮੁੰਜਰਾਂ ਜਦ ਪੱਕ ਜਾਣ ਅਤੇ ਪਰਾਲੀ ਦਾ ਰੰਗ ਪੀਲੇਪਨ ਵਿੱਚ ਬਦਲ ਜਾਵੇ ਤਾਂ ਫ਼ਸਲ ਦੀ ਕਟਾਈ ਕਰ ਲੈਣੀ ਚਾਹੀਦੀ ਹੈ। ਜੇਕਰ ਕਟਾਈ ਫ਼ਸਲ ਦੇ ਜ਼ਿਆਦਾ ਪੱਕਣ ’ਤੇ ਕੀਤੀ ਜਾਵੇ ਤਾਂ ਦਾਣੇ ਮੁੰਜਰਾਂ ਨਾਲੋਂ ਕਿਰ ਜਾਂਦੇ ਹਨ, ਜਿਸ ਨਾਲ ਨੁਕਸਾਨ ਹੋ ਜਾਂਦਾ ਹੈ ਅਤੇ ਝਾੜ ਘੱਟਦਾ ਹੈ ।
ਪੜ੍ਹੋ ਇਹ ਵੀ ਖਬਰ - ‘ਖੇਤੀ ਸੰਦ’ ਤੱਕ ਸੀਮਤ ਰਹਿਣ ਦੀ ਬਜਾਏ ਕਿਸਾਨ ਅੰਦੋਲਨ ਦਾ ‘ਕੇਂਦਰ ਬਿੰਦੂ’ ਬਣਿਆ ‘ਟਰੈਕਟਰ’
ਕੰਬਾਈਨਾਂ ਦੇ ਨਾਲ ਝੋਨੇ ਦੀ ਕਟਾਈ ਲਈ ਕੰਬਾਈਨ ਨੂੰ ਸਹੀ ਸਪੀਡ ’ਤੇ ਚਲਾਓ ਤੇ ਉਨ੍ਹਾਂ ਕੰਬਾਇਨਾਂ
ਨੂੰ ਤਰਜ਼ੀਹ ਦਿਓ, ਜਿਨ੍ਹਾਂ ਪਿੱਛੇ ਪੀ.ਏ.ਯੂ. ਸੁਪਰ ਐੱਸ.ਐੱਮ.ਐੱਸ. (ਸੁਪਰ ਸਟਰਾਅ ਮੈਨੇਜਮੈਂਟ ਸਿਸਟਮ) ਲੱਗਾ ਹੋਵੇ। ਸੁਪਰ ਐੱਸ.ਐੱਮ.ਐੱਸ.ਕੰਬਾਇਨ ਦੇ ਪਿੱਛੇ ਡਿੱਗਣ ਵਾਲੀ ਪਰਾਲੀ ਦਾ ਕੁਤਰਾ ਕਰਕੇ ਖੇਤ ਵਿੱਚ ਖਿਲਾਰ ਦਿੰਦਾ ਹੈ। ਇਸ ਤੋਂ ਬਾਅਦ ਹੈਪੀਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਾਏ ਕੀਤੀ ਜਾ ਸਕਦੀ ਹੈ, ਜਿਸ ਨਾਲ ਖੇਤ ਨੂੰ ਤਿਆਰ ਕਰਨ ਦਾ ਖਰਚਾ ਅਤੇ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ। ਟਰੈਕਟਰ ਨਾਲ ਚੱਲਣ ਵਾਲੀ ਵਰਟੀਕਲ ਕਨਵੇਅਰ ਰੀਪਰ ਵਿੰਡਰੋਵਰ ਦੀ ਵਰਤੋਂ ਵੀ ਝੋਨੇ ਦੀ ਵਾਢੀ ਲਈ ਕੀਤੀ ਜਾ ਸਕਦੀ ਹੈ। ਝੋਨਾ ਗਾਹੁਣ ਲਈ ਬਹੁ-ਫ਼ਸਲੀ ਥਰੈਸ਼ਰ ਵੀ ਵਰਤਿਆ ਜਾ ਸਕਦਾ ਹੈ।
ਪੜ੍ਹੋ ਇਹ ਵੀ ਖਬਰ - ਧਨ ’ਚ ਵਾਧਾ ਤੇ ਘਰ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਮੰਗਲਵਾਰ ਨੂੰ ਕਰੋ ਇਹ ਖ਼ਾਸ ਉਪਾਅ
ਖਾਲਸ ਬੀਜ ਪੈਦਾ ਕਰਨਾ:
ਬੀਜ ਰੱਖਣ ਲਈ ਨਰੋਈ ਫ਼ਸਲ ਦੀ ਚੋਣ ਕਰੋ। ਇਸ ਵਿੱਚੋਂ ਬੀਮਾਰੀ ਵਾਲੇ ਮਾੜੇ ਅਤੇ ਹੋਰ ਕਿਸਮਾਂ ਦੇ ਬੂਟੇ ਪੁੱਟ ਸੁੱਟੋ ਅਤੇ ਫਿਰ ਇਸ ਥਾਂ ਦੀ ਫ਼ਸਲ ਵੱਖਰੀ ਕੱਟੋ ਅਤੇ ਵੱਖਰੀ ਹੀ ਝਾੜੋ। ਇਸ ਬੀਜ ਨੂੰ ਚੰਗੀ ਤਰ੍ਹਾਂ ਸੁਕਾ ਕੇ ਸਾਫ਼-ਸੁਥਰੇ ਢੋਲਾਂ ਵਿੱਚ ਭਰ ਦਿਉ।
ਮੰਡੀਕਰਨ ਅਤੇ ਭੰਡਾਰਨ:
ਉਪਜ ਦਾ ਮੰਡੀਕਰਨ ਇੱਕ ਬਹੁਤ ਹੀ ਮਹੱਤਵਪੂਰਨ ਕਾਰਜ ਹੈ ਕਿਉਂਕਿ ਕਿਸਾਨ ਦੀ ਆਮਦਨ ਇਸ ਉੱਪਰ ਬਹੁਤ ਨਿਰਭਰ ਕਰਦੀ ਹੈ। ਮੰਡੀਕਰਨ ਸਮੇਂ ਤੈਅਸ਼ੁਦਾ ਮਾਪਦੰਡਾਂ ਅਨੁਸਾਰ ਝੋਨੇ ਵਿੱਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਮੰਡੀ ਵਿੱਚ ਕਿਸਾਨ ਨੇ ਸਿਰਫ਼ ਫ਼ਸਲ ਦੀ ਉਤਰਾਈ ਅਤੇ ਸਫਾਈ ਦਾ ਹੀ ਖਰਚਾ ਦੇਣਾ ਹੁੰਦਾ ਹੈ। ਫ਼ਸਲ ਵੇਚਣ ਉਪਰੰਤ ਕਿਸਾਨ ਨੂੰ ਆੜਤੀਏ ਕੋਲੋਂ 'ਜੇ' ਫਾਰਮ ਜ਼ਰੂਰ ਲੈ ਲੈਣਾ ਚਾਹੀਦਾ ਹੈ। ਜਿਹੜਾ ਅਨਾਜ ਘਰ ਰੱਖਣਾ ਹੈ, ਉਸਨੂੰ ਇੱਕ ਹਫ਼ਤੇ ਲਈ ਧੁੱਪ ਵਿੱਚ ਚੰਗੀ ਤਰ੍ਹਾਂ ਸੁਕਾ ਕੇ ਗੁਦਾਮ ਵਿੱਚ ਰੱਖਣਾ ਜ਼ਰੂਰੀ ਹੈ। ਦਾਣਿਆਂ ਨੂੰ ਗੁਦਾਮ ਵਿੱਚ ਰੱਖਣ ਸਮੇਂ ਇਨ੍ਹਾਂ ਵਿੱਚ ਨਮੀ ਦੀ ਮਾਤਰਾ 12 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਪੜ੍ਹੋ ਇਹ ਵੀ ਖਬਰ - ਹੈਰਾਨੀਜਨਕ : ਪੰਜਾਬ ''ਚ 2 ਹਫ਼ਤਿਆਂ ''ਚ ਵੇਖੀਆਂ ਗਈਆਂ ਪਰਾਲੀ ਸਾੜਨ ਦੀਆਂ 1200 ਘਟਨਾਵਾਂ
ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ
ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦਾ ਦਬਾ ਰਹੇ ਨੇ ਗਲਤ ਬਟਨ: ਜੌਹਲ
NEXT STORY