ਫਾਜ਼ਿਲਕਾ (ਨਾਗਪਾਲ)— ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਪੰਜਾਬ) ਵੱਲੋਂ ਸੂਬਾ ਪੱਧਰੀ ਤਿੰਨ ਦਿਨਾਂ ਧਰਨੇ ਦੇ ਤਹਿਤ ਅੱਜ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਮਿੱਢਾ ਦੀ ਅਗਾਈ ਵਿਚ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜੀ ਕਰਦੇ ਹਏ ਰੋਸ ਪ੍ਰਦਰਸ਼ਨ ਕੀਤਾ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਰੇਸ਼ਮ ਸਿੰਘ ਮਿੱਢਾ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਚੜ੍ਹੇ ਕਰਜ਼ੇ ਜੋ ਸਹਿਕਾਰੀ ਬੈਂਕਾਂ ਦੇ 72000 ਕਰੋੜ ਰੁਪਏ ਹਨ ਨੂੰ ਜਲਦੀ ਮਾਫ਼ ਕੀਤਾ ਜਾਵੇ। ਤਾਕਿ ਕਿਸਾਨਾਂ ਵੱਲੋਂ ਜੋ ਆਤਮ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਬਿਨਾ ਵਿਆਜ਼ ਦ ਕਰਜ਼ੇ ਮੁਹੱਈਆ ਕਰਵਾਏ ਜਾਣ।
ਯੂਨੀਅਨ ਅਹੁੱਦੇਦਾਰ ਸੁਖਮੰਦਰ ਸਿੰਘ ਅਤੇ ਜੋਗਿੰਦਰ ਸਿੰਘ ਨੇ ਬੇਰੁਜ਼ਗਾਰ ਨੋਜ਼ਵਾਨਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਰੁਜ਼ਗਾਰਾਂ ਦਾ ਪੱਕਾ ਹੱਲ ਕੀਤਾ ਜਾਵੇ ਤਾਕਿ ਬੇਰੁਜ਼ਗਾਰੀ ਖ਼ਤਮ ਹੋ ਸਕੇ ਅਤੇ ਨਸ਼ਿਆਂ ਦੀ ਦਲਦਲ ਵਿਚ ਧਸਦੇ ਜਾ ਰਹੇ ਨੋਜ਼ਵਾਨਾਂ ਨੂੰ ਬਚਾਇਆ ਜਾ ਸਕੇ। ਕਿਸਾਨ ਯੂਨੀਅਨਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਕਰਜ਼ੇ ਮੁਆਫ਼ ਨਹੀਂ ਕੀਤੇ ਜਾਂਦੇ ਤਦ ਤੱਕ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਰਹਿਣਗੇ।
ਸਬਜ਼ੀ ਤੇ ਫ਼ਲ ਉਤਪਾਦਨ ਨੂੰ ਉਤਸ਼ਾਹ ਦੇਣ ਲਈ ਬਣੇਗਾ ਵੈੱਬ ਪੋਰਟਲ
NEXT STORY