ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਵਿੱਚ ਤਕਰੀਬਨ 220 ਲੱਖ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਜਿਸ ਦਾ ਵੱਡਾ ਹਿੱਸਾ ਖੇਤਾਂ ਵਿੱਚ ਹੀ ਅੱਗ ਲਾ ਕੇ ਸਾੜ ਦਿੱਤਾ ਜਾਂਦਾ ਹੈ। ਝੋਨੇ ਦੇ ਨਾੜ ਵਿੱਚ ਵੱਡੀ ਮਾਤਰਾ ਵਿੱਚ ਫ਼ਸਲਾਂ ਲਈ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ। ਨਾੜ ਸਾੜਨ ਨਾਲ ਜਿਥੇ ਇਸ ਵਿੱਚੋਂ ਨਾਈਟ੍ਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ, ਉਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਚਲਦਾ ਹੈ ਕਿ ਝੋਨੇ ਦੀ ਪਰਾਲੀ ਵਿੱਚ ਕਿਹੜੇ ਜ਼ਰੂਰੀ ਤੱਤ ਹਨ ਅਤੇ ਪਰਾਲੀ ਦੀ ਸਾਂਭ ਸੰਭਾਲ ਕਿਵੇਂ ਕੀਤੀ ਜਾਵੇ?
ਪੜ੍ਹੋ ਇਹ ਵੀ ਖਬਰ - ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀਆਂ ਨੇ ਇਹ ਤਸਵੀਰਾਂ, ਜਾਣੋ ਕੀ ਹੈ ਕਹਾਣੀ (ਵੀਡੀਓ)
ਇੱਕ ਟਨ ਪਰਾਲੀ ਸਾੜਨ ਨਾਲ 400 ਕਿੱਲੋ ਜੈਵਿਕ ਕਾਰਬਨ, 5.5 ਕਿਲੋ ਨਾਈਟ੍ਰੋਜਨ, 2.3 ਕਿਲੋ ਫ਼ਾਸਫ਼ੋਰਸ, 25 ਕਿਲੋ ਪੋਟਾਸ਼,1.2 ਕਿਲੋ ਸਲਫ਼ਰ ਦਾ ਨੁਕਸਾਨ ਹੁੰਦਾ ਹੈ। ਝੋਨੇ ਦੇ ਨਾੜ ਨੂੰ ਅੱਗ ਲਾਉਣ ਨਾਲ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟ੍ਰਿਕ ਆਕਸਾਈਡ ਵਰਗੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜਿਹੜੀਆਂ ਵਾਤਾਵਰਣ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਮਨੁੱਖਾਂ ਅਤੇ ਪਸ਼ੂਆਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪਾਉਂਦੀਆਂ ਹਨ। ਪਰਾਲੀ ਦੀ ਸੁਚੱਜੀ ਵਰਤੋ ਲਈ ਤਰੀਕੇ:
1. ਖੇਤ ਵਿੱਚ ਪਰਾਲੀ ਦੀ ਵਰਤੋਂ
ਪੜ੍ਹੋ ਇਹ ਵੀ ਖਬਰ - ਸਰਕਾਰ ਅੰਦੋਲਨ ’ਚ ਮਸਰੂਫ, ਖੇਤਾਂ ’ਚ ਸੜ ਰਹੀ ਪਰਾਲੀ ਨੇ ਤੋੜਿਆ ਪਿਛਲੇ 4 ਸਾਲਾਂ ਦਾ ਰਿਕਾਰਡ
(ੳ) ਹੈਪੀਸੀਡਰ ਨਾਲ ਕਣਕ ਦੀ ਬਿਜਾਈ:
ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਬਿਜਾਈ 'ਹੈਪੀਸੀਡਰ' ਨਾਲ ਬਿਨ੍ਹਾਂ ਅੱਗ ਲਗਾਏ ਕੀਤੀ ਜਾ ਸਕਦੀ ਹੈ। ਪੀ.ਟੀ.ਉ. ਤੋਂ ਚੱਲਣ ਵਾਲੀ ਇਹ ਮਸ਼ੀਨ 45 ਹਾਰਸ ਪਾਵਰ ਦੇ ਟਰੈਕਟਰ ਨਾਲ ਚਲਾਈ ਜਾ ਸਕਦੀ ਹੈ ਅਤੇ ਇਸ ਦੇ ਕੰਮ ਕਰਨ ਦੀ ਸਮਰੱਥਾ 0.75-0.80 ਏਕੜ ਪ੍ਰਤੀ ਘੰਟਾ ਹੈ। ਇਹ ਮਸ਼ੀਨ ਚਲਾਉਣ ਤੋਂ ਪਹਿਲਾਂ ਖੇਤ ਵਿੱਚ ਨਾੜ ਨੂੰ ਇਕਸਾਰ ਖਿਲਾਰਨ ਦੀ ਲੋੜ ਪੈਂਦੀ ਹੈ। ਪਰਾਲੀ ਨੂੰ ਇਕਸਾਰ ਖੇਤ ਵਿੱਚ ਖਿਲਾਰਨ ਵਾਸਤੇ ਕੰਬਾਈਨ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐੱਸ. ਐੱਮ.ਐੱਸ) ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ, ਜੋ ਝੋਨਾ ਵੱਢਦੇ ਸਮੇਂ ਪਰਾਲੀ ਨੂੰ ਕੁਤਰਾ ਕਰਕੇ ਇਕਸਾਰ ਖਿਲਾਰ ਦਿੰਦੀ ਹੈ।
ਇਸ ਤਰ੍ਹਾਂ ਦੀ ਕੰਬਾਈਨ ਨਾਲ ਵਾਢੀ ਤੋਂ ਬਾਅਦ ਹੈਪੀਸੀਡਰ ਅਤੇ ਖੁੱਲ੍ਹੀਆਂ ਕਤਾਰਾਂ (ਸਪੇਸ਼ੀਅਲ) ਵਾਲੀ ਜ਼ੀਰੋ ਟਿੱਲ ਡਰਿੱਲ ਨਾਲ ਕਣਕ ਦੀ ਬਿਜਾਈ ਨਾੜ ਨੂੰ ਬਿਨਾਂ ਅੱਗ ਲਗਾਏ ਹੋ ਸਕਦੀ ਹੈ। ਇਸ ਮਸ਼ੀਨ ਨਾਲ ਬੀਜੇ ਖੇਤਾਂ ਵਿੱਚ ਪਈ ਪਰਾਲੀ ਮਲਚ ਦਾ ਕੰਮ ਕਰਦੀ ਹੈ ਅਤੇ ਨਦੀਨਾਂ ਦਾ ਹਮਲਾ ਘੱਟ ਹੁੰਦਾ ਹੈ। ਜੇਕਰ ਕੰਬਾਈਨ ਪਿੱਛੇ ਸੁਪਰ ਐੱਸ.ਐੱਮ.ਐੱਸ.ਨਾ ਲੱਗਿਆ ਹੋਵੇ ਤਾਂ ਉਸ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਪੀ.ਏ.ਯੂ.ਸਟਰਾਅ ਕਟਰ ਕੰਮ ਸਪਰੈਡਰ ਚਲਾਉਣ ਉਪਰੰਤ ਪੀ.ਏ.ਯੂ.ਹੈਪੀਸੀਡਰ (ਪਹੀਆਂ ਵਾਲਾ) ਨਾਲ ਕਣਕ ਦੀ ਸਿੱਧੀ ਬਿਜਾਈ ਨਾੜ ਨੂੰ ਬਿਨਾਂ ਅੱਗ ਲਾਇਆਂ ਕੀਤੀ ਜਾ ਸਕਦੀ ਹੈ।
ਪੜ੍ਹੋ ਇਹ ਵੀ ਖਬਰ - ICMR ਦਾ ਵੱਡਾ ਖ਼ੁਲਾਸਾ: ਪੰਜਾਬ ਦੇ 9 ਵਿਅਕਤੀਆਂ ’ਚੋਂ ਇੱਕ ਵਿਅਕਤੀ ਹੁੰਦਾ ਹੈ ‘ਕੋਰੋਨਾ ਪੀੜਤ’ (ਵੀਡੀਓ)
(ਅ) ਖੇਤ ਵਿੱਚ ਪਰਾਲੀ ਵਾਹੁਣਾ:
ਪਰਾਲੀ ਕੁਤਰਨ ਵਾਲੀ ਮਸ਼ੀਨ (ਪੈਡੀ ਸਟਰਾਅ ਚੌਪਰ) ਨਾਲ ਪਰਾਲੀ ਕੁਤਰਾ ਕਰਨ ਤੋਂ ਬਾਅਦ ਹਲਕਾ ਪਾਣੀ ਖੇਤ ਵਿੱਚ ਲਗਾ ਕੇ ਰੋਟਰੀ ਟਿੱਲਰ ਚਲਾਓ। ਲਗਭਗ 2-3 ਹਫ਼ਤਿਆਂ ਬਾਅਦ ਵੱਤਰ ਆਉਣ ਤੇ ਕਣਕ ਦੀ ਬਿਜਾਈ ਜ਼ੀਰੋ ਟਿੱਲ ਡਰਿੱਲ ਜਾਂ ਸਧਾਰਨ ਡਰਿੱਲ ਨਾਲ ਕਰ ਦਿਉ। ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰੋ ਤਾਂ ਜੋ ਪਰਾਲੀ ਦੇ ਸੁਚਾਰੂ ਪ੍ਰਬੰਧ ਲਈ ਲੋੜੀਂਦਾ ਸਮਾਂ ਮਿਲ ਸਕੇ।
2. ਪਰਾਲੀ ਨੂੰ ਖੇਤਾਂ ਵਿੱਚੋਂ ਕੱਢ ਕੇ ਵਰਤੋਂ
ਬੇਲਰ ਰਾਹੀਂ ਪਰਾਲੀ ਦੀਆਂ ਗੰਢਾਂ ਬਣਾਈਆਂ ਜਾ ਸਕਦੀਆਂ ਹਨ। ਬੇਲਰ ਦੀ ਵਰਤੋਂ ਕੰਬਾਈਨ ਪਿੱਛੇ ਸੁੱਟੀ ਪਰਾਲੀ ਨੂੰ ਇਕੱਠਾ ਕਰਨ ਲਈ ਜਾਂ ਫੇਰ ਕੰਬਾਈਨ ਤੋਂ ਬਾਅਦ ਸਟੱਬਲ ਸ਼ੇਵਰ (ਕਟਰ) ਰਾਹੀਂ ਖੜ੍ਹੇ ਨਾੜ ਨੂੰ ਕੱਟ ਕੇ ਸਾਰੀ ਪਰਾਲੀ ਨੂੰ ਇੱਕਠਾ ਕਰਨ ਲਈ ਕੀਤੀ ਜਾ ਸਕਦੀ ਹੈ। ਇਕੱਠੀ ਕੀਤੀ ਪਰਾਲੀ ਨੂੰ ਹੇਠ ਲਿਖੇ ਅਨੁਸਾਰ ਵਰਤਿਆ ਜਾ ਸਕਦਾ ਹੈ:
ਪੜ੍ਹੋ ਇਹ ਵੀ ਖਬਰ - Beauty Tips : ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਤਰੀਕਿਆਂ ਨਾਲ ਕਰੋ ਮੁੜ ਤੋਂ ‘ਕਾਲਾ’
ੳ) ਬਿਜਲੀ ਪੈਦਾ ਕਰਨ ਲਈ:
ਬਿਜਲੀ ਤਾਪ ਘਰਾਂ ਵਿੱਚ ਪਰਾਲੀ ਦੀਆਂ ਗੰਢਾਂ ਨੂੰ ਸਾੜ ਕੇ ਸਟੀਮ ਟਰਬਾਈਨ ਨੂੰ ਚਲਾ ਕੇ ਬਿਜਲੀ ਪੈਦਾ ਕੀਤੀ ਜਾਂਦੀ ਹੈ। ਪੰਜਾਬ ਵਿੱਚ ਇਸ ਤਰ੍ਹਾਂ ਦੇ ਪਰਾਲੀ ਦੀ ਵਰਤੋਂ ਨਾਲ ਬਿਜਲੀ ਪੈਦਾ ਕਰਨ ਵਾਲੇ 7 ਪਾਵਰ ਪਲਾਂਟ ਲੱਗੇ ਹੋਏ ਹਨ।
ਅ) ਪਰਾਲੀ ਤੇ ਚੱਲਣ ਵਾਲਾ ਬਾਇਓਗੈਸ ਪਲਾਂਟ:
ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਨਾਲ ਚੱਲਣ ਵਾਲਾ ਬਾਇਓਗੈਸ ਪਲਾਂਟ ਵਿਕਸਿਤ ਕੀਤਾ ਗਿਆ ਹੈ। ਇਸ ਪਲਾਂਟ ਵਿੱਚ ਇੱਕੋ ਵਾਰੀ 16 ਕੁਇੰਟਲ ਪਰਾਲੀ ਅਤੇ 4-5 ਕੁਇੰਟਲ ਗੋਹਾ ਵਰਤਿਆ ਜਾਂਦਾ ਹੈ। ਇਸ ਤੋਂ 6-7 ਘਣ ਮੀਟਰ ਬਾਇਓਗੈਸ, ਪ੍ਰਤੀ ਦਿਨ, 3-4 ਮਹੀਨੇ ਤੱਕ ਪ੍ਰਾਪਤ ਹੁੰਦੀ ਹੈ। ਇਸ ਪਲਾਂਟ ਵਿੱਚ ਹਰ ਰੋਜ਼ ਗੋਹਾ ਅਤੇ ਪਾਣੀ ਪਾਉਣ ਦੀ ਲੋੜ ਨਹੀਂ ਪੈਂਦੀ।
ਪੜ੍ਹੋ ਇਹ ਵੀ ਖਬਰ - UP ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰ੍ਹੋਂ ਸਣੇ ਹਾੜੀ ਦੀਆਂ ਫ਼ਸਲਾਂ ਦੇ ਉੱਨਤ ਬੀਜ ਮੁਹੱਈਆ ਕਰਾਏਗੀ ਸਰਕਾਰ
ੲ) ਪਰਾਲੀ ਨਾਲ ਚੱਲਣ ਵਾਲਾ ਗੀਜ਼ਰ:
ਇਸ ਗੀਜ਼ਰ ਵਿੱਚ ਪਰਾਲੀ ਦੀਆਂ ਗੰਢਾਂ ਨੂੰ ਬਾਲ ਕੇ ਪਾਣੀ ਨੂੰ ਗਰਮ ਕੀਤਾ ਜਾਂਦਾ ਹੈ। ਇਸ ਗੀਜ਼ਰ ਦੀ ਵਰਤੋਂ ਨਾਲ 3-4 ਘੰਟਿਆਂ ਵਿੱਚ 100 ਲੀਟਰ ਪਾਣੀ 45-500 ਸੈਂਟੀਗ੍ਰੇਡ ਤਾਪਮਾਨ ਤੱਕ ਗਰਮ ਹੋ ਜਾਂਦਾ ਹੈ। ਇਕ ਵਾਰ ਗੀਜ਼ਰ ਵਿੱਚ ਭਰਿਆ ਪਾਣੀ 24 ਘੰਟੇ ਜਾਂ ਵੱਧ ਸਮੇਂ ਤੱਕ ਗਰਮ ਰਹਿੰਦਾ ਹੈ। ਪਰਾਲੀ ਵਾਲੇ ਗੀਜ਼ਰ ਦੀ ਉੱਤਮ ਅਤੇ ਸੁਖਾਲੀ ਵਰਤੋਂ ਲਈ ਇਸ ਨੂੰ ਰਾਤ ਨੂੰ ਚਾਲੂ ਕਰਨਾ ਚਾਹੀਦਾ ਹੈ ਤਾਂ ਜੋ ਸਵੇਰ ਦੇ ਸਮੇਂ ਗਰਮ ਪਾਣੀ ਦੀ ਵਰਤੋਂ ਕੀਤੀ ਜਾ ਸਕੇ।
ਸ) ਕੰਪੋਸਟ ਬਣਾਉਣਾ:
ਪਰਾਲੀ ਦੀ ਫਾਸਟੋ ਕੰਪੋਸਟ ਤਿਆਰ ਕੀਤੀ ਜਾ ਸਕਦੀ ਹੈ। ਇਹ ਕੰਪੋਸਟ ਬਨਾਉਣ ਦਾ ਢੰਗ ਜੈਵਿਕ ਖੇਤੀ ਵਾਲੇ ਅਧਿਆਇ ਵਿੱਚ ਦਿੱਤਾ ਗਿਆ ਹੈ।
ਹ) ਝੋਨੇ ਦੀ ਪਰਾਲੀ ਤੋਂ ਪਰਾਲੀਚਾਰ ਬਨਾਉਣਾ:
ਪਰਾਲੀਚਾਰ ਕਾਰਬਨ ਨਾਲ ਭਰਪੂਰ ਇੱਕ ਮੁਸਾਮਦਾਰ ਪਦਾਰਥ ਹੈ ਜੋ ਕਿ ਝੋਨੇ ਦੀ ਪਰਾਲੀ ਨੂੰ ਆਕਸੀਜਨ ਦੀ ਘਾਟ/ਅਣਹੋਂਦ ਵਿੱਚ ਘੱਟ ਤਾਪਮਾਨ ਤੇ ਸਾੜ ਕੇ ਪੈਦਾ ਕੀਤਾ ਜਾਂਦਾ ਹੈ। ਇਸ ਨੂੰ ਪਿਰਾਮਿੱਡ ਜਾਂ ਕੁੱਪ ਵਰਗੇ ਆਕਾਰ ਵਾਲੀ 14 ਫੁੱਟ ਉੱਚੀ ਅਤੇ 10 ਫੁੱਟ ਬਿਆਸ ਵਾਲੀ ਇੱਟਾਂ ਗਾਰੇ ਨਾਲ ਤਿਆਰ ਕੀਤੀ ਭੱਠੀ ਵਿੱਚ ਬਣਾਇਆ ਜਾਂਦਾ ਹੇ। ਇਸ ਭੱਠੀ ਦੀ ਸਮੱਰਥਾ 12 ਕੁਇੰਟਲ ਪਰਾਲੀ ਤੋਂ 8 ਕੁਇੰਟਲ ਪਰਾਲੀਚਾਰ ਬਣਾਉਂਦੀ ਹੈ। ਭੱਠੀ ਵਿੱਚ ਪਰਾਲੀ ਭਰਨ ਵਾਸਤੇ ਉਪਰਲੇ ਸਿਰੇ ਅਤੇ ਨਿਚਲੇ ਹਿੱਸੇ ਵਿੱਚ 2 ਤਾਕੀਆਂ ਰੱਖੀਆਂ ਜਾਂਦੀਆਂ ਹਨ।
ਪੜ੍ਹੋ ਇਹ ਵੀ ਖਬਰ - ਡਰਾਇਵਰਾਂ ਦੀਆਂ ਅੱਖਾਂ ਦੀ ਘੱਟ ਰੌਸ਼ਨੀ ਭਾਰਤ ਦੇ ਸੜਕੀ ਹਾਦਸਿਆਂ ਦਾ ਵੱਡਾ ਕਾਰਨ, ਜਾਣੋ ਕਿਉਂ (ਵੀਡੀਓ)
ਇਸ ਦੇ ਘੇਰੇ ਦੇ ਉਪਰਲੇ ਹਿੱਸੇ ਵਿੱਚ 2 ਇੰਚ ਵਿਆਸ ਵਾਲੇ ਚਾਰ ਸੁਰਾਖ਼ ਅਤੇ ਬਾਕੀ ਦੇ ਘੇਰੇ ਵਿੱਚ ਤਿੰਨ ਥਾਵੀਂ 8-8 ਸੁਰਾਖ਼ ਰੱਖੇ ਜਾਂਦੇ ਹਨ। ਪਰਾਲੀਚਾਰ ਬਨਾਉਣ ਲਈ ਭੱਠੀ ਨੂੰ ਉੱਪਰ ਤੱਕ ਪਰਾਲੀ ਨਾਲ ਭਰਿਆ ਜਾਂਦਾ ਹੈ। ਨਿਚਲੀ ਤਾਕੀ ਜਿਸ ਰਾਹੀਂ ਪਰਾਲੀ ਭਰੀ ਗਈ ਸੀ ਉਸ ਨੂੰ ਇੱਟਾਂ ਅਤੇ ਗਾਰੇ ਨਾਲ ਬੰਦ ਕਰ ਦਿਉ। ਉਪਰਲੀ ਤਾਕੀ ਵਿੱਚੋਂ ਪਰਾਲੀ ਨੂੰ ਅੱਗ ਲਗਾ ਦੇਵੋ ਅਤੇ ਇਸ ਨੂੰ ਵੀ ਗਾਰੇ ਨਾਲ ਬੰਦ ਕਰ ਦਿਉ। ਪਰਾਲੀ ਸੜਨ ਦੀ ਕ੍ਰਿਆ ਉਪਰੋਂ ਸ਼ੁਰੂ ਹੋ ਕੇ ਹੇਠਲੇ ਪਾਸੇ ਨੂੰ ਵੱਧਣ ਲੱਗ ਪੈਂਦੀ ਹੈ। ਗੁੰਬਦ ਦੇ ਉਪਰਲੇ ਹਿੱਸੇ ਵਿੱਚ ਛੱਡੀਆਂ ਮੋਰੀਆਂ ਵਿੱਚੋਂ ਨੀਲੀ ਲਾਟ ਦਾ ਨਿਕਲਣਾ ਇਸ ਗੱਲ ਦਾ ਸੰਕੇਤ ਹੈ ਕਿ ਇਸ ਹਿੱਸੇ ਵਿੱਚ ਪਰਾਲੀ ਤੋਂ ਪਰਾਲੀਚਾਰ ਬਨਣ ਦੀ ਕ੍ਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਹੁਣ ਇਸ ਹਿੱਸੇ ਵਿੱਚ ਛੱੜੀਆਂ ਗਈਆਂ ਮੋਰੀਆਂ ਨੂੰ ਗਾਰੇ ਨਾਲ ਬੰਦ ਕਰ ਦਿਉ ਤਾਂ ਜੋ ਅੱਗ ਵਿਚਕਾਰਲੇ ਹਿੱਸੇ ਵਿੱਚ ਜਾ ਸਕੇ।
ਇਸੇ ਤਰ੍ਹਾਂ ਵਿਚਕਾਰਲੇ ਅਤੇ ਨਿਚਲੇ ਹਿੱਸੇ ਦੀ ਮੋਰੀਆਂ ਵੀ ਉਦੋਂ ਉਂਦੋਂ ਗਾਰੇ ਨਾਲ ਬੰਦ ਕਰਦੇ ਰਹੋ ਜਦੋਂ ਜਦੋਂ ਇਨ੍ਹਾਂ ਵਿੱਚੋਂ ਪਤਲੀ ਨੀਲੀ ਲਾਟ ਵਾਲਾ ਧੂੰਆ ਨਿਕਲਣਾ ਸ਼ੁਰੂ ਹੋ ਜਾਵੇ। ਇਹ ਸਾਰੀ ਕ੍ਰਿਆ ਨੂੰ ਤਕਰੀਬਨ 10-12 ਘੰਟਿਆਂ ਦਾ ਸਮਾਂ ਲਗਦਾ ਹੈ। ਹੁਣ ਭੱਠੀ ਨੂੰ ਠੰਡੀ ਕਰਨ ਅਤੇ ਤਰੇੜਾਂ ਭਰਨ ਲਈ ਪਤਲੇ ਗਾਰੇ ਦਾ ਘੋਲ ਬਣਾ ਕੇ ਭੱਠੀ ਉੱਤੇ ਪਾਉ ਅਤੇ 2 ਦਿਨ ਬਾਅਦ ਪਰਾਲੀਚਾਰ ਬਾਹਰ ਕੱਢ ਲਵੋਂ। ਪਰਾਲੀਚਾਰ ਉਸੇ ਦਿਨ ਵੀ ਪਾਣੀ ਦੀ ਮੱਦਦ ਨਾਲ ਠੰਡਾ ਕਰਕੇ ਬਾਹਰ ਕੱਢੀ ਜਾ ਸਕਦੀ ਹੈ। ਇਸ ਤਰ੍ਹਾਂ ਤਿਆਰ ਹੋਈ ਪਰਾਲੀਚਾਰ ਵਿੱਚ ਔਸਤਨ 30 ਤੋਂ 36% ਕਾਰਬਨ, 0.5 ਤੋਂ 0.6% ਨਾਈਟ੍ਰੋਜਨ, 0.16 ਤੋਂ 0.22% ਫਾਸਫੋਰਸ ਅਤੇ 1.6 ਤੋਂ 2.2% ਪੋਟਾਸ਼ ਹੁੰਦੀ ਹੈ।
ਇਸ ਦੀ ਖੇਤਾਂ ਵਿੱਚ ਵਰਤੋਂ ਕਰਨ ਨਾਲ ਝੋਨੇ ਅਤੇ ਕਣਕ ਦਾ ਝਾੜ ਵੱਧਦਾ ਹੈ, ਨਾਈਟ੍ਰੋਜਨ ਖਾਦ ਦੀ ਬੱਚਤ ਹੁੰਦੀ ਹੈ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਵਾਤਾਵਰਣ ਵਿੱਚ ਪ੍ਰਦੂਸ਼ਣ ਘੱਟਦਾ ਹੈ। ਉੱਪਰ ਦੱਸੇ ਢੰਗਾਂ ਤੋਂ ਇਲਾਵਾ ਇਕੱਠੀ ਕੀਤੀ ਪਰਾਲੀ, ਖੁੰਬਾਂ ਉਗਾਉਣ, ਫ਼ਸਲਾਂ ਵਿੱਚ ਮਲਚ ਵੱਜੋਂ ਅਤੇ ਡੰਗਰਾਂ ਹੇਠ ਸੁੱਕ ਪਾਉਣ ਆਦਿ ਕੰਮਾਂ ਵਿੱਚ ਵੀ ਵਰਤਿਆ ਜਾ ਸਕਦਾ ਹੈ।
RBI ਗਵਰਨਰ ਅੱਜ 10 ਵਜੇ ਕਰਨਗੇ ਅਹਿਮ ਪ੍ਰੈਸ ਕਾਨਫਰੰਸ, ਆਮ ਆਦਮੀ ਨੂੰ ਮਿਲ ਸਕਦੈ ਤੋਹਫਾ
NEXT STORY