ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ ਮਾਲਵੇ ਦੇ ਇਲਾਕੇ ਵਿੱਚ ਇਸ ਸਾਲ ਨਰਮੇ ਦੀ ਫਸਲ ਹੇਠ 5.14165 ਲੱਖ ਹੈਕਟੇਅਰ ਰਿਕਾਰਡ ਰਕਬਾ ਬੀਜਿਆ ਗਿਆ ਹੈ। ਇਸ ਦੇ ਨਾਲ ਹੀ ਪਹਿਲੀ ਵਾਰ ਮੱਕੀ ਹੇਠ ਵੀ ਤਕਰੀਬਨ 45000 ਹੈਕਟੇਅਰ ਰਕਬਾ ਮਾਲਵਾ ਬੈਲਟ ਦੇ ਕਿਸਾਨਾਂ ਵੱਲੋਂ ਬੀਜਿਆ ਗਿਆ ਹੈ, ਜਦਕਿ ਪਿਛਲੇ ਸਾਲ ਇਸ ਇਲਾਕੇ ਦੇ ਕਿਸਾਨਾ ਵੱਲੋਂ ਸਿਰਫ 8000 ਹੈਕਟੇਅਰ ਰਕਬਾ ਹੀ ਬੀਜਿਆ ਗਿਆ ਸੀ।
ਪੜ੍ਹੋ ਇਹ ਵੀ ਖਬਰ - ਪੰਜਾਬ ’ਚ ਵਧੇਰੇ ਵਰਤਿਆ ਜਾਣ ਵਾਲਾ ਨਸ਼ਾ ਬਣਿਆ ‘ਹੈਰੋਇਨ’ (ਵੀਡੀਓ)
ਇਸ ਸਬੰਧ ਵਿੱਚ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿੱਚ ਪਹਿਲੀ ਵਾਰ ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਵਿੱਚ ਵੀ ਇਸ ਸੀਜਨ ਦੌਰਾਨ ਤਕਰੀਬਨ 120 ਏਕੜ ਨਰਮੇ ਦੀ ਬਿਜਾਈ ਕਿਸਾਨਾਂ ਵੱਲੋਂ ਕੀਤੀ ਗਈ ਹੈ। ਡਾ.ਸੁਤੰਤਰ ਕੁਮਾਰ ਐਰੀ, ਡਾਇਰੈਕਟਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਨੀਂ ਦਿਨੀਂ ਨਰਮਾ ਪੱਟੀ ਅਧੀਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਆਪਕ ਦੌਰਾ ਕੀਤਾ ਜਾ ਰਿਹਾ ਹੈ। ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਸਮੇਤ ਅੱਜ ਜ਼ਿਲ੍ਹਾ ਮਾਨਸਾ, ਮੁਕਤਸਰ ਅਤੇ ਬਠਿੰਡਾ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ।
ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ
ਇਨ੍ਹਾਂ ਜ਼ਿਲ੍ਹਿਆਂ ਵਿੱਚ ਚਿੱਟੀ ਮੱਖੀ ਦਾ ਹਮਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਚਿੱਟੀ ਮੱਖੀ ਲਈ ਨਿਰਧਾਰਿਤ ਕੀਤੀ ਗਈ ਆਰਥਿਕ ਕਗਾਰ ਪ੍ਰਤੀ ਪੱਤਾ 6-8 ਤੋਂ ਫਿਲਹਾਲ ਕਾਫੀ ਘੱਟ ਹੈ। ਡਾ.ਐਰੀ ਨੇ ਕਿਹਾ ਹੈ ਕਿ ਮੌਸਮ ਵਿੱਚ ਗਰਮੀ ਹੋਣ ਕਰਕੇ ਇਸ ਕੀੜੇ ਦੇ ਹਮਲੇ ਵਿੱਚ ਵਾਧਾ ਹੋ ਸਕਦਾ ਹੈ। ਜੇਕਰ ਹਮਲਾ ਆਰਥਿਕ ਕਗਾਰ ਤੋਂ ਵਧੇਰੇ ਹੋਵੇ ਤਾਂ ਹੀ ਸਾਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਜ਼ਹਿਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਨਰਮੇ ਦੀ ਫਸਲ ’ਤੇ ਚਿੱਟੀ ਮੱਖੀ ਦੇ ਹਮਲੇ ਤੋਂ ਕਿਸਾਨਾਂ ਨੂੰ ਫਿਲਹਾਲ ਘਬਰਾਉਣ ਦੀ ਜ਼ਰੂਰਤ ਨਹੀਂ।
ਪੜ੍ਹੋ ਇਹ ਵੀ ਖਬਰ - ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ
ਉਨ੍ਹਾਂ ਮਾਲਵੇ ਦੇ ਇਲਾਕੇ ਵਿੱਚ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨ ਵੀਰਾਂ ਲਈ ਸ਼ੁਭ ਇਛਾਵਾਂ ਦਿੰਦੇ ਹੋਏ ਆਖਿਆ ਹੈ ਕਿ ਕਿਸਾਨਾਂ ਵੱਲੋਂ ਵਿਭਾਗ ਦੇ ਕਹਿਣ ’ਤੇ ਮੱਕੀ ਦੀ ਕਾਸ਼ਤ ਕਰਦੇ ਹੋਏ ਖੇਤੀ ਵਿਭਿੰਨਤਾ ਵੱਲ ਕਦਮ ਵਧਾਇਆ ਹੈ। ਇਸੇ ਤਰਾਂ ਨਾਲ ਦੁਆਬੇ ਅਤੇ ਮਾਝੇ ਦੇ ਇਲਾਕੇ ਵਿੱਚ ਨਰਮੇ ਦੀ ਕਾਮਯਾਬ ਕਾਸ਼ਤ ਕਰਕੇ ਕਿਸਾਨਾਂ ਵਿੱਚ ਇਸ ਫਸਲ ਪ੍ਰਤੀ ਵਿਸ਼ਵਾਸ਼ ਵਿੱਚ ਵਾਧਾ ਹੋਣ ਦੀ ਸੰਭਾਵਣਾ ਹੈ। ਡਾ.ਐਰੀ ਨੇ ਕਿਹਾ ਹੈ ਕਿ ਸੂਬੇ ਵਿੱਚ ਪਿਛਲੇ ਸਾਲ ਦੇ 1.60 ਲੱਖ ਹੈਕਟੇਅਰ ਰਕਬੇ ਦੇ ਮੁਕਾਬਲੇ ਇਸ ਸਾਲ ਮੱਕੀ ਹੇਠ ਵੀ 2.45 ਲੱਖ ਹੈਕਟੇਅਰ ਰਕਬਾ ਬੀਜਿਆ ਜਾ ਚੁੱਕਾ ਹੈ।
ਪੜ੍ਹੋ ਇਹ ਵੀ ਖਬਰ - ਜਾਣੋ ਗੁਜਰਾਤ ਦੇ ਜੂਨਾਗੜ੍ਹ ਨੂੰ ਪਾਕਿਸਤਾਨ ਨੇ ਕਿਉਂ ਦਰਸਾਇਆ ਆਪਣੇ ਨਵੇਂ ਨਕਸ਼ੇ ''ਚ (ਵੀਡੀਓ)
ਸੰਪਰਕ ਅਫਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ
ਜਲੰਧਰ
ਝੋਨੇ ਦੀ ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਪ੍ਰਾਪਤ ਕਰਨ ਦਾ ਮੌਕਾ: ਡਾ.ਸੁਰਿੰਦਰ ਸਿੰਘ
NEXT STORY