Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:20:53 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Ludhiana
  • ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ, ਹੁਣ ਫ਼ਸਲੀ ਚੱਕਰ ’ਚੋਂ ਬਾਹਰ ਨਿਕਲਣ ਦੀ ਲੋੜ

AGRICULTURE News Punjabi(ਖੇਤੀਬਾੜੀ)

ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ, ਹੁਣ ਫ਼ਸਲੀ ਚੱਕਰ ’ਚੋਂ ਬਾਹਰ ਨਿਕਲਣ ਦੀ ਲੋੜ

  • Edited By Rajwinder Kaur,
  • Updated: 15 Jun, 2020 06:10 PM
Ludhiana
paddy  direct sowing  farmer  useful
  • Share
    • Facebook
    • Tumblr
    • Linkedin
    • Twitter
  • Comment

ਸਿਮਰਜੀਤ ਕੌਰ ਅਤੇ ਵਿਵੇਕ ਕੁਮਾਰ
ਡਾਇਰੈਕਟੋਰੇਟ ਆਫ ਐਕਸਟੈਂਸਨ ਐਜੂਕੇਸ਼ਨ, ਪੀ.ਏ.ਯੂ. ਲੁਧਿਆਣਾ

ਝੋਨੇ ਦੀ ਫ਼ਸਲ ਪੰਜਾਬ ਵਿੱਚ ਸਾਉਣੀ ਦੀ ਪ੍ਰਮੁੱਖ ਫ਼ਸਲ ਹੈ। ਸਾਲ 2018-19 ਵਿੱਚ ਪੰਜਾਬ ਵਿੱਚ ਲਗਭਗ 31 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਸੀ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਫ਼ਸਲ ਨੇ ਪੰਜਾਬ ਨੂੰ ਹੀ ਨਹੀਂ ਸਗੋਂ ਪੂਰੇ ਭਾਰਤ ਨੂੰ ਅਨਾਜ ਵਿੱਚ ਆਤਮ ਨਿਰਭਰ ਬਨਣ ਵਿੱਚ ਮਦਦ ਕੀਤੀ ਹੈ ਪਰ ਹੁਣ ਇਸ ਫ਼ਸਲ ਦੇ ਕੁਝ ਨਾਕਾਰਾਤਮਕ ਪੱਖ ਵੀ ਸਾਹਮਣੇ ਆ ਰਹੇ ਹਨ। ਝੋਨੇ ਦੀ ਕਾਸ਼ਤ ਕਰਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਡੂੰਘੇ ਹੋਣ ਦੇ ਨਾਲ-ਨਾਲ ਪਰਾਲੀ ਸਾੜਣ ਦੇ ਵਰਤਾਰੇ ਨੇ ਵਾਤਾਵਰਣ ਦੇ ਪ੍ਰਦੂਸ਼ਣ ਵਰਗੀਆਂ ਆਫ਼ਤਾਂ ਨੂੰ ਵੀ ਜਨਮ ਦਿੱਤਾ ਹੈ। ਇਸ ਤੋਂ ਇਲਾਵਾ, ਝੋਨੇ ਦੀ ਰਵਾਇਤੀ ਤਰੀਕੇ ਨਾਲ ਲੁਆਈ ਲਈ ਲੇਬਰ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਨ੍ਹਾਂ ਦੋ-ਢਾਈ ਮਹੀਨਿਆਂ ਦੌਰਾਨ ਲਗਭੱਗ 10-12 ਲੱਖ ਪ੍ਰਵਾਸੀ ਮਜ਼ਦੂਰ ਪੰਜਾਬ ਦੇ ਖੇਤਾਂ ਵਿੱਚ ਕੰਮ ਕਰਦੇ ਹਨ। ਪਰ ਅੱਜ ਦੇ ਸਮੇਂ ਕੋਰੋਨਾ ਮਹਾਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਹੁਣ ਤੱਕ ਤਕਰੀਬਨ 4 ਲੱਖ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਘਰ ਭੇਜ ਦਿੱਤਾ ਹੈ। ਜਿਸ ਕਰਕੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਖੇਤੀ ਕਾਮਿਆਂ ਦੀ ਘਾਟ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। 

ਮੌਕੇ ਦਾ ਫਾਇਦਾ ਉਠਾਉਦਿਆਂ ਹੋਇਆਂ ਬਾਕੀ ਰਹਿੰਦੇ ਹੋਏ ਖੇਤੀ ਕਾਮਿਆਂ ਨੇ ਆਪਣੀ ਲੁਆਈ ਦੀ ਮਜ਼ਦੂਰੀ ਪਿਛਲੇ ਸਾਲ ਦੇ 3000-3500 ਰੁਪਏ ਤੋਂ ਵਧਾ ਕੇ 5000-7000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸ ਮੁਸ਼ਕਿਲ ਸਮੇਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨੀ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਪਰ ਇਹ ਤਕਨੀਕ ਬਹੁਤਾਤ ਕਿਸਾਨਾਂ ਲਈ ਨਵੀਂ ਹੈ, ਇਸ ਲਈ ਹਰ ਕਿਸਾਨ ਨੂੰ ਆਪਣੇ ਝੋਨੇ ਹੇਠ ਕੁੱਲ ਰਕਬੇ ਵਿੱਚੋਂ ਸਿਰਫ 20 ਫੀਸਦੀ ਰਕਬੇ ’ਤੇ ਹੀ ਸਿੱਧੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਵੀ 5 ਲੱਖ ਹੈਕਟੇਅਰ ਰਕਬੇ ਤੇ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਸਾਲ ਮਸ਼ੀਨਾਂ ਨਾਲ ਝੋਨੇ ਦੀ ਲੁਆਈ ਦੇ ਰੁਝਾਣ ਵੱਧਣ ਦੇ ਵੀ ਆਸਾਰ ਹਨ। ਇਸ ਤੋਂ ਇਲਾਵਾ, ਅੱਜ ਦੇ ਸਮੇਂ ਵਿੱਚ ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਝੋਨੇ ਹੇਠੋਂ ਕੁਝ ਰਕਬਾ ਘਟਾਇਆ ਜਾਵੇ ਅਤੇ ਹੋਰ ਫ਼ਸਲਾਂ ਅਧੀਨ ਰਕਬਾ ਵਧਾਇਆ ਜਾਵੇ। 

ਪੜ੍ਹੋ ਇਹ ਵੀ ਖਬਰ - ਚੀਨ ਪਹਿਲਾਂ ਦਿੰਦਾ ਹੈ ਕਰਜ਼ਾ, ਫਿਰ ਕਰਦਾ ਹੈ ਕਬਜ਼ਾ (ਵੀਡੀਓ)

ਸਾਡੇ ਗੁਆਂਢੀ ਸੂਬੇ ਹਰਿਆਣਾ ਨੇ ਝੋਨੇ ਦੀ ਕਾਸ਼ਤ ਦੇ ਨਾਂਹ-ਪੱਖੀ ਨਤੀਜੇ ਦੇਖਦੇ ਹੋਏ ਪਾਣੀ ਦੇ ਪੱਧਰ ਪੱਖੋਂ ਖਤਰਨਾਕ ਐਲਾਨੇ ਜਾ ਚੁੱਕੇ ਅੱਠ ਬਲਾਕਾਂ ਵਿੱਚ ਝੋਨੇ ਦੀ ਕਾਸ਼ਤ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਦੀ ਥਾਂ ’ਤੇ ਹੋਰ ਫ਼ਸਲਾਂ ਬੀਜਣ ਲਈ ਨਕਦ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ਹੈ। ਪੰਜਾਬ ਸਰਕਾਰ ਨੇ ਵੀ 2.5 ਲੱਖ ਹੈਕਟੇਅਰ ਰਕਬੇ ਤੇ ਸਾਉਣੀ ਦੀਆਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਦਾ ਟੀਚਾ ਮਿਥਿਆ ਹੈ। ਝੋਨੇ ਦੇ ਵਿਕਲਪ ਵਜੋਂ ਮੱਕੀ, ਸੋਇਆਬੀਨ, ਮੂੰਗਫਲੀ, ਹਲਦੀ ਅਤੇ ਸਬਜ਼ੀਆਂ ਦੀ ਕਾਸ਼ਤ ਦੀਆਂ ਕਾਫ਼ੀ ਸੰਭਾਵਨਾਵਾਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੇ ਉੱਨਤ ਢੰਗਾਂ ਨੁੰ ਅਪਣਾ ਕੇ ਫ਼ਸਲ਼ੀ ਵਿਭਿੰਨਤਾ ਲਿਆਂਦੀ ਜਾ ਸਕਦੀ ਹੈ।

ਮੱਕੀ : 
ਮੱਕੀ ’ਤੇ ਅਧਾਰਿਤ ਫ਼ਸਲੀ ਚੱਕਰ ਵਿੱਚ ਮੱਕੀ ਦੀ ਬਿਜਾਈ ਮਈ ਦੇ ਅੰਤ ਤੋਂ ਲੈ ਕੇ ਜੂਨ ਦੇ ਅੱਧ ਤੱਕ ਕਰ ਦਿਉ। ਮੱਕੀ ਦੀ ਵਾਢੀ ਤੋਂ ਬਾਅਦ ਸਤੰਬਰ ਦੇ ਅੰਤ ਵਿੱਚ ਆਲੂ ਦੀ ਬਿਜਾਈ ਕਰੋ। ਆਲੂਆਂ ਦੀ ਕੱਚੀ ਪੁਟਾਈ ਤੋਂ ਬਾਅਦ ਪਛੇਤੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਜਾਂ, ਆਲੂਆਂ ਦੀ ਪੱਕੀ ਪੁਟਾਈ ਤੋਂ ਬਾਅਦ ਗਰਮੀ ਰੁੱਤ ਦੀ ਮੂੰਗੀ ਨੂੰ ਮਾਰਚ ਦੇ ਦੂਜੇ ਹਫ਼ਤੇ ਤੋਂ ਤੀਜੇ ਹਫ਼ਤੇ ਤੱਕ ਬੀਜਣਾ ਚਾਹੀਦਾ ਹੈ। ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ (ਮੱਧ ਅਪ੍ਰੈਲ ਤੋਂ ਬਾਅਦ) ਬੀਜੀ ਹੋਈ ਗਰਮ ਰੁੱਤ ਦੀ ਮੂੰਗੀ ਦਾ ਪੱਕਣ ਸਮੇਂ ਅਗੇਤੀ ਬਰਸਾਤ ਦੇ ਅਸਰ ਹੇਠ ਆਉਣ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ, ਆਲੂਆਂ ਤੋਂ ਬਾਅਦ ਬੀਜੀ ਹੋਈ ਗਰਮੀ ਰੁੱਤ ਦੀ ਮੂੰਗੀ ਨੂੰ ਕੋਈ ਵੀ ਖਾਦ ਪਾਉਣ ਦੀ ਲੋੜ ਨਹੀਂ ਹੁੰਦੀ।

ਮੱਕੀ ਤੋਂ ਬਾਅਦ ਆਲੂਆਂ ਦੇ ਬਦਲ ਵਜੋਂ ਤੋਰੀਏ ਜਾਂ ਅਗੇਤੇ ਮਟਰ ਦੀ ਬਿਜਾਈ ਸਤੰਬਰ ਦੇ ਦੂਜੇ ਪੰਦਰਵਾੜੇ ਵੀ ਕੀਤੀ ਜਾ ਸਕਦੀ ਹੈ। ਤੋਰੀਏ ਜਾਂ ਮਟਰਾਂ ਤੋਂ ਬਾਅਦ ਜਨਵਰੀ-ਫਰਵਰੀ ਦੇ ਮਹੀਨਿਆਂ ਦੌਰਾਨ ਖੇਤ ਖਾਲੀ ਹੋ ਜਾਂਦਾ ਹੈ ਜਿਸ ਦੌਰਾਨ ਕਿਸਾਨ ਸੂਰਜਮੁਖੀ, ਪਿਆਜ਼, ਮੈਂਥਾਂ ਜਾਂ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਕਰ ਸਕਦੇ ਹਨ। ਸੂਰਜਮੁਖੀ ਜਾਂ ਪਿਆਜ਼ ਦੀ ਬਿਜਾਈ ਜਨਵਰੀ ਦੇ ਪਹਿਲੇ ਪੰਦਰਵਾੜੇ ਵਿੱਚ ਕਰਨੀ ਚਾਹੀਦੀ ਹੈ। ਇਹਨਾਂ ਫ਼ਸਲਾਂ ਦੇ ਬਦਲ ਵਜੋਂ ਮੈਂਥੇ ਨੂੰ ਜਨਵਰੀ ਦੇ ਦੂਜੇ ਪੰਦਰਵਾੜੇ ਵਿਚ ਲਗਾਇਆ ਜਾ ਸਕਦਾ ਹੈ। ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਫ਼ਰਵਰੀ ਦੇ ਪਹਿਲੇ ਪੰਦਰਵਾੜੇ ਕੀਤੀ ਜਾਂਦੀ ਹੈ ਅਤੇ ਪਾਣੀ ਦੀ ਬੱਚਤ ਲਈ ਬਹਾਰ ਰੁੱਤ ਦੀ ਮੱਕੀ ਨੂੰ ਤੁਪਕਾ ਸਿੰਚਾਈ ਰਾਹੀਂ ਪਾਣੀ ਲਾਉਣਾ ਲਾਹੇਵੰਦ ਹੁੰਦਾ ਹੈ।

ਪੜ੍ਹੋ ਇਹ ਵੀ ਖਬਰ - ਕਹਾਣੀ : ਜਦੋਂ ਮੇਰੀ ਨਾ ਪਸੰਦ, ਪਸੰਦ ਵਿੱਚ ਬਦਲ ਗਈ..!

ਮੂੰਗਫ਼ਲੀ : 
ਭੱਲ ਵਾਲੀਆਂ ਜ਼ਮੀਨਾਂ ਅਤੇ ਬਰਾਨੀ ਇਲਾਕਿਆਂ ਵਿੱਚ ਮੂੰਗਫ਼ਲੀ ਦੀ ਬਿਜਾਈ ਅਪ੍ਰੈਲ ਦੇ ਅਖੀਰ ਜਾਂ ਮਈ ਦੇ ਸ਼ੁਰੂ ਵਿੱਚ ਕਰ ਦਿਉ। ਇਹ ਫ਼ਸਲ 4 ਮਹੀਨਿਆਂ ਵਿੱਚ ਖੇਤ ਵਿਹਲਾ ਕਰ ਦਿੰਦੀ ਹੈ। ਇਸ ਤੋਂ ਬਾਅਦ ਸਤੰਬਰ ਦੇ ਦੂਸਰੇ ਪੰਦਰਵਾੜੇ ਵਿੱਚ ਆਲੂ ਜਾਂ ਅਗੇਤੇ ਮਟਰ ਜਾਂ ਤੋਰੀਏ ਦੀ ਫ਼ਸਲ ਨੂੰ ਬੀਜ ਦੇਣਾ ਚਾਹੀਦਾ ਹੈ। ਇਹ ਫ਼ਸਲਾਂ ਦਸੰਬਰ ਅੰਤ ਤੱਕ ਖੇਤ ਖਾਲੀ ਕਰ ਦਿੰਦੀਆਂ ਹਨ, ਜਿਸ ਦੌਰਾਨ ਕਣਕ ਦੀ ਪਛੇਤੀ ਕਿਸਮ ਜਾਂ ਸੂਰਜਮੁਖੀ ਬੀਜੀ ਜਾ ਸਕਦੀ ਹੈ।

ਸੋਇਆਬੀਨ : ਦਾਲਾਂ ’ਤੇ ਅਧਾਰਿਤ ਫ਼ਸਲੀ ਚੱਕਰ ਵਿੱਚ ਸੋਇਆਬੀਨ ਦੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਵਿੱਚ ਕਰੋ। ਇਸ ਤੋਂ ਬਾਅਦ ਨਵੰਬਰ ਵਿੱਚ ਕਣਕ ਜਾਂ ਮਟਰਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ। ਮਟਰਾਂ ਤੋਂ ਬਾਅਦ ਗਰਮ ਰੁੱਤ ਦੀ ਮੂੰਗੀ ਦੀ ਬਿਜਾਈ ਮਾਰਚ ਦੇ ਦੂਸਰੇ ਪੰਦਰਵਾੜੇ ਵਿੱਚ ਕਰਨੀ ਚਾਹੀਦੀ ਹੈ।

ਪੜ੍ਹੋ ਇਹ ਵੀ ਖਬਰ - ਜਿੰਮ ਜਾਣ ਵਾਲੇ ਨੌਜਵਾਨ ਇਨ੍ਹਾਂ ਪਦਾਰਥਾਂ ਦੀ ਕਰਨ ਵਰਤੋਂ, ਹੋਣਗੇ ਹੈਰਾਨੀਜਨਕ ਲਾਭ

ਹਲਦੀ : 
ਹਲਦੀ ਨੂੰ ਅਪ੍ਰੈਲ ਦੇ ਅੰਤ ਵਿੱਚ ਬੀਜੋ ਅਤੇ ਇਹ ਫ਼ਸਲ ਨਵੰਬਰ ਦੇ ਅਖੀਰ ਵਿੱਚ ਖੇਤ ਖਾਲੀ ਕਰ ਦਿੰਦੀ ਹੈ। ਇਸ ਤੋਂ ਬਾਅਦ ਕਣਕ ਦੀ ਬਿਜਾਈ ਕਰੋ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਤੋਂ ਲੈ ਕੇ ਅੱਧ ਜਨਵਰੀ ਦੌਰਾਨ ਹਾੜ੍ਹੀ ਰੁੱਤ ਦੇ ਪਿਆਜ਼ਾਂ ਦੀ ਪਨੀਰੀ ਨੂੰ ਲਾ ਦੇਣਾ ਚਾਹੀਦਾ ਹੈ।

ਉਪਰੋਕਤ ਲਿਖੇ ਫ਼ਸਲੀ ਚੱਕਰ ਝੋਨੇ-ਕਣਕ ਦੇ ਮੁਕਾਬਲੇ ਬਹੁਤ ਘੱਟ ਕੁਦਰਤੀ ਸਰੋਤਾਂ ਦਾ ਇਸਤੇਮਾਲ ਕਰਦੇ ਹਨ। ਇਹ ਸਾਰੇ ਫ਼ਸਲੀ ਚੱਕਰ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਝੋਨੇ-ਕਣਕ ਨਾਲੋਂ ਵਧੇਰੀ ਆਮਦਨ ਦਿੰਦੇ ਹਨ ਅਤੇ ਇਨ੍ਹਾਂ ਨੂੰ ਅਪਨਾਉਣ ਨਾਲ ਪਾਣੀ ਦੀ ਵੀ ਚੋਖੀ ਬਚਤ ਹੋਵੇਗੀ। ਇਸ ਲਈ ਇਨ੍ਹਾਂ ਫ਼ਸਲੀ ਚੱਕਰਾਂ ਨੂੰ ਆਪਣੇ ਇਲਾਕੇ ਦੇ ਪੌਣ-ਪਾਣੀ, ਜ਼ਮੀਨ ਦੀ ਕਿਸਮ ਅਤੇ ਮੰਡੀਕਰਨ ਦੀਆਂ ਸਹੂਲਤਾਂ ਨੂੰ ਧਿਆਨ ਵਿੱਵ ਰੱਖਦੇ ਹੋਏ ਅਪਣਾਇਆ ਜਾ ਸਕਦਾ ਹੈ। ਇਸ ਦੇ ਲਈ ਸਭ ਤੋਂ ਜ਼ਰੂਰੀ ਹੈ ਕਿ ਇਨ੍ਹਾਂ ਬਦਲਵੀਆਂ ਫ਼ਸਲਾਂ ਲਈ ਲਾਹੇਵੰਦ ਭਾਅ ਅਤੇ ਸੁਚੱਜਾ ਮੰਡੀਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨ ਇਹਨਾਂ ਨੂੰ ਅਪਣਾ ਕੇ ਵੱਧ ਤੋਂ ਵੱਧ ਮੁਨਾਫਾ ਲੈ ਸਕਣ।

ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਹਰ ਮੋਰਚੇ 'ਤੇ ਜੂਝਣ ਵਾਲਾ ਜਰਨੈਲ ‘ਜੁਗਰਾਜ ਸਿੰਘ’

  • Paddy
  • direct sowing
  • farmer
  • useful
  • ਝੋਨੇ
  • ਸਿੱਧੀ ਬਿਜਾਈ
  • ਕਿਸਾਨ
  • ਫਾਇਦੇਮੰਦ

ਸਾਉਣੀ ਰੁੱਤ ਵਿੱਚ ਦਾਲਾਂ ਦੀ ਸਫ਼ਲ ਕਾਸ਼ਤ ਕਿਵੇਂ ਕਰੀਏ ?

NEXT STORY

Stories You May Like

  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • wedding parole
    ਵਿਆਹ ਕਰਵਾਉਣ ਲਈ ਜੇਲ੍ਹ 'ਚੋਂ ਬਾਹਰ ਆਇਆ ਗੈਂਗਸਟਰ ! ਪੁਲਸ ਦੀ ਛਾਉਣੀ 'ਚ ਬਦਲਿਆ ਪੂਰਾ ਇਲਾਕਾ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • paddy  rice  and sheller association
    ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • drought affected farmers input subsidy rs 2500
      ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ ਦੀ ਇਨਪੁੱਟ ਸਬਸਿਡੀ, ਕਰਨਾਟਕ...
    • ban on burning of straw in nawanshahr district
      ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6...
    • paddy procurement gurnam charuni
      ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਕਰਵਾਉਣ ਦੀ ਮੰਗ ਦੇ ਪ੍ਰਦਰਸ਼ਨ 'ਤੇ ਗੁਰਨਾਮ ਚੜੂਨੀ...
    • government implements gobardhan scheme get price support for 10 years
      ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ...
    • government procurement of paddy begins
      1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
    • comprehensive plan prepared to prevent stubble burning in kapurthala district
      ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
    • paddy procurement from october 1
      ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ...
    • farmers protest rakesh tikait
      ਜ਼ਮੀਨ ਪ੍ਰਾਪਤੀ ਵਿਰੁੱਧ ਕਿਸਾਨਾਂ ਨੂੰ ਆਪਣਾ ਅੰਦੋਲਨ ਤੇਜ਼ ਕਰਨਾ ਚਾਹੀਦਾ: ਰਾਕੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +