ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਬਹੁਤ ਪ੍ਰਦੂਸ਼ਣ ਹੁੰਦਾ ਹੈ। ਜਿਸ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਪੰਜਾਬ ਦਾ ਖੇਤੀਬਾੜੀ ਮਹਿਕਮਾ ਲਗਾਤਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਦੇ ਰਹਿੰਦੇ ਹਨ। ਪੰਜਾਬ ਵਿੱਚ 220 ਲੱਖ ਟਨ ਦੇ ਕਰੀਬ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ। ਇਸ ਦੇ ਹੱਲ ਵਜੋਂ ਨਵੀਆਂ ਨਵੀਆਂ ਮਸ਼ੀਨਾਂ ਅਤੇ ਤਕਨੀਕਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਸਫਾਰਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਨ ਨੂੰ ਧੂੰਏਂ ਤੋਂ ਬਚਾਇਆ ਜਾ ਸਕੇ।
ਪੜ੍ਹੋ ਇਹ ਵੀ ਖਬਰ - Navratri 2020: ਨਰਾਤਿਆਂ ’ਚ ਭੁੱਲ ਕੇ ਵੀ ਨਾ ਕਰੋ ਇਹ ਕੰਮ, ਹੋ ਸਕਦਾ ਹੈ ਨੁਕਸਾਨ

ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਝੋਨੇ ਦੀ ਪਰਾਲੀ ਨਾ ਸਾੜਨ ਲਈ ਮੁਹਿੰਮ ਚੱਲ ਰਹੀ ਹੈ। ਜਿਸ ਦਾ ਕਿਸਾਨਾਂ ਨੇ ਵੀ ਬਹੁਤ ਸਾਥ ਦਿੱਤਾ। ਪਰ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਤੋਂ ਮਿਲੀ ਜਾਣਕਾਰੀ ਅਨੁਸਾਰ ਜੇਕਰ ਪਿਛਲੇ ਪੰਜ ਸਾਲਾਂ ਦੀ ਗੱਲ ਕਰੀਏ ਤਾਂ ਸਾਲ 2020 ਵਿੱਚ ਹੁਣ ਤੱਕ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰਿਕਾਰਡ ਤੋੜ ਦਿੱਤੇ ਹਨ। 10 ਅਕਤੂਬਰ ਤੱਕ ਸਾਲ 2016 ਵਿਚ 1965 ਜਗ੍ਹਾ ਅੱਗ ਲੱਗੀ ਅਤੇ ਇਹ ਘੱਟ ਕੇ ਸਾਲ 2018 ਵਿੱਚ 449 ਜਗ੍ਹਾ ਤੇ ਹੀ ਰਹਿ ਗਈ।
ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਮਾਂ ਖੇਡ ਕਬੱਡੀ ਦਾ ਮਾਣ ਆਲਮੀ ਚੈਂਪੀਅਨ ‘ਮਨਪ੍ਰੀਤ ਮਾਨਾ’
ਇਸ ਸਾਲ 2020 ਵਿੱਚ ਹੁਣ ਤੱਕ 2170 ਜਗ੍ਹਾ ਤੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਅੰਕੜਾ ਮਿਲਿਆ ਹੈ। ਪੰਜਾਬ ਵਿੱਚ ਫਿਲਹਾਲ ਪੂਰੀ ਤਰ੍ਹਾਂ ਝੋਨੇ ਦੀ ਵਾਢੀ ਸ਼ੁਰੂ ਨਹੀਂ ਹੋਈ। ਹੁਣ ਤੱਕ ਦੇ ਆਂਕੜੇ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਆਂਕੜੇ ਵਿੱਚ ਵਾਧਾ ਹੋਵੇਗਾ। ਇਸ ਸਾਲ 10 ਅਕਤੂਬਰ ਦੀ ਗੱਲ ਕਰੀਏ ਤਾਂ ਝੋਨੇ ਦੀ ਪਰਾਲੀ ਨੂੰ ਸਭ ਤੋਂ ਜ਼ਿਆਦਾ ਅੱਗ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੱਗੀ ਹੈ।

ਪੜ੍ਹੋ ਇਹ ਵੀ ਖਬਰ - ਗੁੱਸੇ ਅਤੇ ਸ਼ੱਕੀ ਸੁਭਾਅ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ ਹੋਰ ਵੀ ਖਾਸ ਗੱਲਾਂ
ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ
ਪੰਜਾਬ ਵਿਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ
NEXT STORY