ਕਪੂਰਥਲਾ : ਜ਼ਿਲ੍ਹਾ ਕਪੂਰਥਲਾ ਵਿੱਚ ਛੋਟੇ ਤੇ ਸੀਮਾਂਤ ਕਿਸਾਨਾਂ ਦੀ ਗਿਣਤੀ ਤਕਰੀਬਨ 11407 ਹੈ। ਅਜਿਹੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਪ੍ਰਾਇਵੇਟ ਖੇਤੀ ਮਸ਼ੀਨਰੀ ਸੇਵਾ ਸੈਂਟਰਾਂ ਰਾਹੀਂ ਖੇਤੀ ਮਸ਼ੀਨਰੀ ਕਿਰਾਏ 'ਤੇ ਮਿਲ ਸਕਦੀ ਹੈ। ਸਰਕਾਰ ਵੱਲੋਂ ਵੱਖ-ਵੱਖ ਮਸ਼ੀਨਾਂ ਦੇ ਕਿਰਾਏ ਦੇ ਵੱਧ ਤੋਂ ਵੱਧ ਰੇਟ ਵੀ ਤੈਅ ਕੀਤੇ ਗਏ ਹਨ। ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਆਪਣੇ ਇਲਾਕੇ ਵਿੱਚ ਸਹਿਕਾਰੀ ਸਭਾਵਾਂ ਜਾਂ ਪ੍ਰਾਇਵੇਟ ਮਸ਼ੀਨਰੀ ਸੇਵਾ ਸੈਟਰਾਂ ਤੋਂ ਵੱਖ-ਵੱਖ ਖੇਤੀ ਮਸ਼ੀਨਰੀ ਕਿਰਾਏ 'ਤੇ ਹਾਸਿਲ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ - ਅੰਮ੍ਰਿਤਸਰ ਲਈ ਉੱਡਿਆ ਜਹਾਜ਼ ਪਹੁੰਚਿਆ ਪਾਕਿਸਤਾਨ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
ਉਨ੍ਹਾਂ ਨੇ ਕਿਹਾ ਕਿ ਸਾਡੇ ਪਿੰਡਾਂ ਵਿੱਚ ਵੱਡੇ ਜਾਂ ਅਗਾਹਵਧੂ ਕਿਸਾਨਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਅਜਿਹੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਜ਼ਰੂਰ ਮੁੱਹਈਆ ਕਰਵਾਉਣ, ਕਿਉਂਕਿ ਝੋਨੇ ਦੀ ਪਰਾਲੀ ਦੀ ਸੰਭਾਲ ਸਭ ਦਾ ਸਾਂਝਾ ਫਰਜ਼ ਹੈ। ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਸਾਡੇ ਸਭ ਲਈ ਹਾਨੀਕਾਰਕ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਸੁੱਚਜੀ ਸੰਭਾਲ ਕਰਨ ਨਾਲ ਜਿਥੇ ਵਾਤਾਵਰਨ ਸਾਫ਼ ਰਹਿੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਪਾਣੀ ਸੰਭਾਲਣ ਦੀ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ।
ਇਹ ਵੀ ਪੜ੍ਹੋ - 76 ਹਜ਼ਾਰ ਰੁਪਏ 'ਚ ਆਨਲਾਈਨ ਮੰਗਵਾਇਆ ਲੈਪਟਾਪ, ਬਾਕਸ ਖੋਲ੍ਹਿਆ ਤਾਂ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਡਾ. ਨਰੇਸ਼ ਕੁਮਾਰ ਗੁਲਾਟੀ, ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਸੁਪਰ ਸੀਡਰ ਰਾਹੀਂ ਕਣਕ ਦੀ ਬੀਜਾਈ ਲਈ ਟਰੈਕਟਰ ਅਤੇ ਡਰਇਵਰ ਸਮੇਤ ਵੱਧ ਤੋਂ ਵੱਧ 2000 ਰੁਪਏ ਪ੍ਰਤੀ ਏਕੜ ਅਤੇ ਟਰੈਕਟਰ ਤੋਂ ਬਗੈਰ 500 ਰੁਪਏ ਪ੍ਰਤੀ ਏਕੜ, ਹੈਪੀ ਸੀਡਰ ਰਾਹੀਂ ਕਣਕ ਦੀ ਬੀਜਾਈ ਲਈ ਟਰੈਕਟਰ ਅਤੇ ਡਰਾਇਵਰ ਸਮੇਤ ਪ੍ਰਤੀ ਏਕੜ ਵੱਧ ਤੋਂ ਵੱਧ 1400 ਰੁਪਏ ਅਤੇ ਟਰੈਕਟਰ ਤੋਂ ਬਗੈਰ ਪ੍ਰਤੀ ਏਕੜ 200 ਰੁਪਏ ਕਿਰਾਇਆ ਫਿਕਸ ਕੀਤਾ ਹੈ। ਇਸੇ ਤਰਾਂ ਬਾਕੀ ਦੀਆਂ ਪਰਾਲੀ ਸੰਭਾਲ ਮਸ਼ੀਨਾਂ ਲਈ ਵੀ ਵਿਭਾਗ ਵੱਲੋਂ ਜੋ ਰੇਟ ਮਿੱਥੇ ਗਏ ਹਨ, ਉਹਨਾ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਝੋਨੇ ਦੀ ਪਰਾਲੀ ਸੰਭਾਲ ਲਈ ਮਸ਼ੀਨਾਂ ਕਿਰਾਏ 'ਤੇ ਹਾਸਿਲ ਕੀਤੀਆਂ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ
ਮਾਨਯੋਗ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਵੱਲੋਂ ਰਾਜ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸੀ. ਆਰ. ਐੱਮ. ਸਕੀਮ ਤਹਿਤ ਸਥਾਪਿਤ ਕੀਤੇ ਗਏ ਮਸ਼ੀਨਰੀ ਸੇਵਾ ਸੈਂਟਰਾਂ ਰਾਹੀਂ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਬਿਨਾ ਕਿਸੇ ਕਿਰਾਏ ਦੇ ਮੁੱਹਈਆ ਕਰਵਾਉਣ ਲਈ ਕਿਹਾ ਗਿਆ ਹੈ। ਇਸ ਲਈ ਇਸ ਸਕੀਮ ਅਧੀਨ ਸਥਾਪਿਤ ਕੀਤੇ ਗਏ ਮਸ਼ੀਨਰੀ ਸੇਵਾ ਸੈਂਟਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਜਿਹੇ ਪ੍ਰਬੰਧ ਜ਼ਰੂਰ ਕਰਨ। ਜ਼ਿਲ੍ਹੇ 'ਚ ਸਮੂਹ ਬਲਾਕਾਂ ਵਿੱਚ ਵੀ ਪਰਾਲੀ ਦੀ ਸੰਭਾਲ ਲਈ 2-2 ਮਸ਼ੀਨਾਂ ਸਰਕਾਰ ਵੱਲੋਂ ਉਪਲੱਬਧ ਕਰਵਾਈਆਂ ਗਈਆਂ ਹਨ, ਜੋ 'ਪਹਿਲਾਂ ਆਵੇ ਪਹਿਲਾ ਪਾਵੇ' ਦੇ ਸਿਧਾਂਤ 'ਤੇ ਛੋਟੇ ਤੇ ਸੀਮਾਂਤ ਕਿਸਾਨਾਂ ਵੱਲੋਂ ਸਬੰਧਤ ਬਲਾਕ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ
ਕਪੂਰਥਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝੋਨੇ ਦੀ ਖ਼ਰੀਦ ’ਤੇ ਛਾਏ ਸੰਕਟ ਦੇ ਬੱਦਲ, ਲਿਫਟਿੰਗ ਦਾ ਪੇਚ ਫਸਿਆ, ਨਹੀਂ ਮੰਨ ਰਹੀ ਸਰਕਾਰ
NEXT STORY