ਦਿੜ੍ਹਬਾ ਮੰਡੀ (ਸਰਾਓ)- ਨੇੜਲੇ ਪਿੰਡ ਖਡਿਆਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਪੰਜਾਬ ਦੀਆਂ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਮਜ਼ਦੂਰਾਂ, ਕਿਸਾਨਾਂ ਦੀਆਂ ਹੱਕੀ ਮੰਗਾਂ ਦੇ ਸਬੰਧ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਢੋਲ ਮਾਰਚ ਕੱਢਿਆ ਗਿਆ, ਜਿਸਦੀ ਅਗਵਾਈ ਜ਼ਿਲਾ ਆਗੂ ਮਾਣਕ ਸਿੰਘ ਕਣਕਵਾਲ ਭੰਗੂਆ ਨੇ ਕੀਤੀ।ਇਸ ਸਮੇਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਰਥਿਕ ਤੰਗੀਆਂ-ਤੁਰਸ਼ੀਆਂ ਕਾਰਨ ਖੁਦਕੁਸ਼ੀ ਕਰ ਗਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਕ ਮੈਂਬਰਾਂ 'ਚੋ ਇੱਕ ਵਿਅਕਤੀ ਸਰਕਾਰੀ ਨੌਕਰੀ, ਆਵਾਰਾ ਪਸ਼ੂਆਂ ਦਾ ਵਿਸ਼ੇਸ਼ ਪ੍ਰਬੰਧ, ਕਿਸਾਨੀ ਮਜ਼ਦੂਰੀ ਬੈਂਕ ਕਰਜ਼ੇ ਮੁਆਫੀ ਆਦਿ ਦੇ ਸਬੰਧ 'ਚ ਪੰਜਾਬ ਸਰਕਾਰ ਨੂੰ ਸੁਚੇਤ ਕਰਨ ਲਈ 5 ਸਤੰਬਰ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ।ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਢੋਲ ਮਾਰਚ ਕੱਢਿਆ ਗਿਆ ਹੈ।ਇਸ ਸਮੇਂ ਪ੍ਰਧਾਨ ਨੈਬ ਸਿੰਘ, ਹਰਬਾਗ ਸਿੰਘ, ਜਰਨੈਲ ਸਿੰਘ, ਦਲੀਪ ਸਿੰਘ, ਭੋਲਾ ਸਿੰਘ, ਗੁਰਜੰਟ ਸਿੰਘ, ਤਾਰਾ ਸਿੰਘ ਨੰਬਰਦਾਰ, ਆਤਮਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਔਰਤਾਂ ਵੀ ਹਾਜ਼ਰ ਸਨ।
ਕਿਸਾਨਾਂ ਦੀ ਤਰੱਕੀ ਲਈ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਲਾਗੂ ਕੀਤੇ ਜਾਣ ਦੀ ਮੰਗ
NEXT STORY