ਫਰਿਜ਼ਨੋ/ਕੈਲੀਫੋਰਨੀਆ (ਨੀਟਾ ਮਾਛੀਕੇ) : ਗੁਰਦੁਆਰਾ ਸਿੰਘ ਸਭਾ ਫਰਿਜ਼ਨੋ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਆਗੂ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਫਰਿਜ਼ਨੋ 'ਚ ਕਰਵਾਏ ਗਏ, ਜਿੱਥੇ ਪਾਠਾਂ ਦੇ ਭੋਗ ਉਪਰੰਤ ਹਫ਼ਤਾਵਾਰੀ ਧਾਰਮਿਕ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ 'ਚ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਸਰਬਜੀਤ ਸਿੰਘ ਤੇ ਸਾਥੀਆਂ ਨੇ ਸੰਗਤਾਂ ਨੂੰ ਨਿਰੋਲ ਗੁਰਬਾਣੀ ਅਤੇ ਗੁਰਮਤਿ ਨਾਲ ਜੋੜਿਆ।
ਇਹ ਵੀ ਪੜ੍ਹੋ : ਸਿੱਖ ਕੌਂਸਲ ਆਫ਼ ਕੈਲੀਫੋਰਨੀਆ ਨੇ ਗੁਰੂ ਨਾਨਕ ਸਿੱਖ ਟੈਂਪਲ ਸਨਵਾਕੀਨ ਦੇ ਪ੍ਰਬੰਧਕਾਂ ਦਾ ਕੀਤਾ ਸਨਮਾਨ
ਇਸ ਉਪਰੰਤ ਗੁਰੂਘਰ ਦੇ ਹਜ਼ੂਰੀ ਗ੍ਰੰਥੀ ਭਾਈ ਮਲਕੀਤ ਸਿੰਘ ਕਰਨਾਲ ਵਾਲਿਆਂ ਨੇ ਕਥਾ ਵਿਚਾਰਾਂ ਕਰਦਿਆਂ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਵਿਦਵਾਨਾਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰੂਘਰ ਦੇ ਸਟੇਜ ਸਕੱਤਰ ਗੁਰਪ੍ਰੀਤ ਸਿੰਘ ਮਾਨ ਨੇ ਜਿੱਥੇ ਜੱਸਾ ਸਿੰਘ ਰਾਮਗੜ੍ਹੀਆ ਦੀ ਸਿੱਖ ਕੌਮ ਨੂੰ ਬਹਾਦਰ ਬਣਾਉਣ ਦੀ ਗੱਲ ਕੀਤੀ, ਉੱਥੇ ਸਮੂਹ ਪ੍ਰਬੰਧਕਾਂ ਅਤੇ ਸੰਗਤ ਦਾ ਧੰਨਵਾਦ ਵੀ ਕੀਤਾ। ਸਮੁੱਚੇ ਪ੍ਰੋਗਰਾਮ ਦੀ ਸੇਵਾ 'ਵਰਲਡ ਫਾਈਨੈਸਲ ਗਰੁੱਪ (WFG) ਅਤੇ ਸੰਗਤਾਂ ਵੱਲੋਂ ਨਿਭਾਈ ਗਈ। ਗੁਰੂ ਦੇ ਲੰਗਰ ਅਤੁੱਟ ਵਰਤੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਿੱਖ ਕੌਂਸਲ ਆਫ਼ ਕੈਲੀਫੋਰਨੀਆ ਨੇ ਗੁਰੂ ਨਾਨਕ ਸਿੱਖ ਟੈਂਪਲ ਸਨਵਾਕੀਨ ਦੇ ਪ੍ਰਬੰਧਕਾਂ ਦਾ ਕੀਤਾ ਸਨਮਾਨ
NEXT STORY