ਨਿਊਯਾਰਕ (ਰਾਜ ਗੋਗਨਾ) : ਅਮਰੀਕਾ 'ਚ ਗੱਤਕਾ ਖੇਡ ਦੀ ਨੈਸ਼ਨਲ ਪੱਧਰ ਦੀ ਜਥੇਬੰਦੀ ਗੱਤਕਾ ਫੈਡਰੇਸ਼ਨ ਯੂਐੱਸਏ ਜੋ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਹੈ, ਦੀ ਅਗਵਾਈ ਹੇਠ ਨਿਊਯਾਰਕ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਨੈਸ਼ਨਲ ਗੱਤਕਾ ਰਿਫਰੈਸ਼ਰ ਕੋਰਸ-2023 ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਆਯੋਜਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਤੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਨੇ ਦੱਸਿਆ ਕਿ ਫੈਡਰੇਸ਼ਨ ਵੱਲੋਂ ਹਰ ਸਾਲ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿੱਚ ਗੱਤਕਾ ਖੇਡ ਦੀ ਪ੍ਰਫੁੱਲਤਾ ਅਤੇ ਇਸ ਖੇਡ ਨੂੰ ਹਰਮਨ ਪਿਆਰਾ ਬਣਾਉਣ ਲਈ ਟ੍ਰੇਨਿੰਗ ਕੈਂਪ ਅਤੇ ਵਰਕਸ਼ਾਪਾਂ ਦਾ ਇੰਤਜ਼ਾਮ ਕੀਤਾ ਜਾਂਦਾ ਹੈ ਅਤੇ ਫੈਡਰੇਸ਼ਨ ਵੱਲੋਂ ਹਰ ਸੂਬੇ 'ਚ ਗੱਤਕਾ ਐਸੋਸੀਏਸ਼ਨਾਂ ਦਾ ਗਠਨ ਕਰਨ ਦਾ ਟੀਚਾ ਵੀ ਉਲੀਕਿਆ ਗਿਆ ਹੈ, ਜਿਸ ਤਹਿਤ ਚਾਰਾਜੋਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹਿਮਾਚਲ 'ਚ ਤਬਾਹੀ ਦਾ ਮੰਜ਼ਰ: 4 ਦਿਨਾਂ 'ਚ 66 ਲੋਕਾਂ ਦੀ ਮੌਤ, 6.75 ਅਰਬ ਦੀ ਜਾਇਦਾਦ ਦਾ ਨੁਕਸਾਨ
ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਇਹ ਦੂਜਾ ਨੈਸ਼ਨਲ ਗੱਤਕਾ ਰਿਫਰੈਸ਼ਰ ਕੋਰਸ ਲਗਾਇਆ ਗਿਆ ਹੈ ਤਾਂ ਜੋ ਸਮੂਹ ਰੈਫਰੀਆਂ ਅਤੇ ਜੱਜਾਂ ਨੂੰ ਨਾ ਸਿਰਫ ਇਕ ਪਲੇਟਫਾਰਮ 'ਤੇ ਲਿਆਂਦਾ ਜਾਵੇ, ਬਲਕਿ ਭਵਿੱਖ ਵਿੱਚ ਹੋਣ ਵਾਲੇ ਰਾਜ ਪੱਧਰੀ ਅਤੇ ਨੈਸ਼ਨਲ ਪੱਧਰ ਦੇ ਗੱਤਕਾ ਮੁਕਾਬਲਿਆਂ ਲਈ ਅਮਰੀਕਾ ਦੇ ਹਰ ਸੂਬੇ ਵਿੱਚ ਗੱਤਕਾ ਕੋਚ, ਜੱਜ ਅਤੇ ਰੈਫਰੀ ਪੈਦਾ ਕੀਤੇ ਜਾ ਸਕਣ। ਇਸ ਮੌਕੇ ਨਿਊਯਾਰਕ ਗੱਤਕਾ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਦਲੇਰ ਸਿੰਘ, ਸਕੱਤਰ ਜਸਕੀਰਤ ਸਿੰਘ ਅਤੇ ਫਾਈਨਾਂਸ ਸਕੱਤਰ ਬੀਬਾ ਸਰਬਜੀਤ ਕੌਰ ਨੇ ਦੱਸਿਆ ਕਿ ਨੈਸ਼ਨਲ ਪੱਧਰ ਦੇ ਇਸ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਲਗਭਗ 50 ਗੱਤਕਾ ਕੋਚਾਂ ਵੱਲੋਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਦੀ ਪਰਖ ਕਰਨ ਤੋਂ ਬਾਅਦ ਹੀ ਗੱਤਕਾ ਕੋਚਾਂ ਨੂੰ ਰੈਫਰੀ, ਜੱਜ ਜਾਂ ਕੋਚ ਦੀ ਟ੍ਰੇਨਿੰਗ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਇਸ ਦੇਸ਼ ਕੋਲ ਹੈ ਭਾਰਤ ਨਾਲੋਂ 10 ਗੁਣਾ ਵੱਡਾ ਸੋਨੇ ਦਾ ਭੰਡਾਰ, ਦੁਨੀਆ ਦਾ ਕੋਈ ਦੇਸ਼ ਨਹੀਂ ਹੈ ਮੁਕਾਬਲੇ 'ਚ

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਕੈਂਪ ਦੌਰਾਨ ਹੀ ਰੈਫਰੀਆਂ ਅਤੇ ਜੱਜਾਂ ਦੀ ਗ੍ਰੇਡਿੰਗ ਵੀ ਕੀਤੀ ਗਈ ਹੈ, ਜਿਸ ਦੌਰਾਨ ਲਗਭਗ 10 ਕੋਚਾਂ ਨੂੰ ਨੈਸ਼ਨਲ ਪੱਧਰ ਦੇ ਰੈਫਰੀ ਅਤੇ ਜੱਜ ਬਣਨ ਤੇ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ। ਬਾਕੀ ਕੋਚਾਂ ਨੂੰ ਵੀ ਸਿਖਲਾਈ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਨੈਸ਼ਨਲ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਵਿਸ਼ੇਸ਼ ਤੌਰ 'ਤੇ ਕੈਨੇਡਾ ਤੋਂ ਪੁੱਜੇ ਜਨਮਜੀਤ ਸਿੰਘ, ਜੋ ਕਿ ਨਾਰਥ ਅਮਰੀਕਾ ਦੇ ਟੈਕਨੀਕਲ ਕੋਆਰਡੀਨੇਟਰ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਕੈਨੇਡਾ ਦੇ ਸਕੱਤਰ ਹਨ, ਭਾਗ ਲੈਣ ਆਏ ਕੋਚਾਂ, ਰੈਫਰੀਆਂ ਅਤੇ ਜੱਜਾਂ ਨਾਲ ਗੱਤਕੇ ਦੇ ਗੁਰ ਸਾਂਝੇ ਕੀਤੇ। ਉਨ੍ਹਾਂ ਪ੍ਰੈਕਟੀਕਲ ਸੈਸ਼ਨ ਦੌਰਾਨ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ।
ਇਹ ਵੀ ਪੜ੍ਹੋ : ਧੀ-ਜਵਾਈ ਦੀ ਦਿੱਤੀ ਸੀ ਸੁਪਾਰੀ, ਪੈ ਗਈ ਉਲਟੀ, ਸੁਪਾਰੀ ਦੇਣ ਵਾਲਿਆਂ ਦਾ ਹੀ ਹੋ ਗਿਆ ਕਤਲ
ਗੱਤਕਾ ਫੈਡਰੇਸ਼ਨ ਯੂਐੱਸਏ ਦੇ ਫਾਈਨਾਂਸ ਸੈਕਟਰੀ ਕੁਲਵਿੰਦਰ ਸਿੰਘ ਰਾਏ, ਸੀਨੀਅਰ ਕੋਚ ਬਲਜਿੰਦਰ ਸਿੰਘ ਅਤੇ ਸੁਜਾਨ ਸਿੰਘ ਨੇ ਦੱਸਿਆ ਕਿ ਇਸ ਦੂਜੇ ਨੈਸ਼ਨਲ ਕੈਂਪ ਦੌਰਾਨ ਬੀਬੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਭਵਿੱਖ ਵਿੱਚ ਫੈਡਰੇਸ਼ਨ ਵੱਲੋਂ ਇਹੋ ਜਿਹੇ ਹੋਰ ਨੈਸ਼ਨਲ ਕੋਚਿੰਗ ਕੈਂਪਾਂ ਦਾ ਆਯੋਜਨ ਵੀ ਕੀਤਾ ਜਾਵੇਗਾ ਤਾਂ ਜੋ ਅਮਰੀਕਾ ਵਿੱਚ ਹੋਰ ਕੋਚ, ਰੈਫਰੀ ਅਤੇ ਜੱਜ ਤਿਆਰ ਹੋ ਸਕਣ। ਕੈਂਪ ਦੀ ਸਮਾਪਤੀ ਦੌਰਾਨ ਡਾ. ਦੀਪ ਸਿੰਘ ਤੇ ਦਲੇਰ ਸਿੰਘ ਵੱਲੋਂ ਜਨਮਜੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਤੇ ਕੈਂਪ 'ਚ ਭਾਗ ਲੈਣ ਵਾਲੇ ਸਮੂਹ ਕੋਚਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ’ਚ ਬੱਚਿਆਂ ਦੀ ਤਸਕਰੀ ਦੇ ਸ਼ੱਕ ’ਚ 23 ਗ੍ਰਿਫ਼ਤਾਰ, ਪੰਜਾਬੀਆਂ ਦੇ ਨਾਂ ਵੀ ਆਏ ਸਾਹਮਣੇ
NEXT STORY