ਸੈਕਰਾਮੈਂਟੋ (ਰਾਜ ਗੋਗਨਾ)- ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅੱਜਕੱਲ੍ਹ ਕੈਲੀਫੋਰਨੀਆ ਅਮਰੀਕਾ ਦੀ ਫੇਰੀ ‘ਤੇ ਹਨ। ਇਸ ਦੌਰਾਨ ਉਨ੍ਹਾਂ ਐਲਕ ਗਰੋਵ ਦੀ ਮੇਅਰ ਬੌਬੀ ਸਿੰਘ ਐਲਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਸਿਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ - ਇਟਲੀ ਦੀ PM ਮੇਲੋਨੀ ਨੇ ਚੀਨ ਨੂੰ ਦਿੱਤਾ ਵੱਡਾ ਝਟਕਾ, ਜਿਨਪਿੰਗ ਦੇ ਡ੍ਰੀਮ ਪ੍ਰਾਜੈਕਟ ਨੂੰ ਲੱਗੀ ਢਾਹ
ਸੁਖਵਿੰਦਰ ਸਿੰਘ ਬਿੰਦਰਾ ਨੇ ਕੈਲੀਫੋਰਨੀਆ ਵਿਚ ਚੱਲ ਰਹੇ ਕੰਮਾਂ ਲਈ ਵਿਸ਼ੇਸ਼ ਰੁਚੀ ਦਿਖਾਈ ਅਤੇ ਮੇਅਰ ਬੌਬੀ ਸਿੰਘ ਐਲਨ ਤੋਂ ਇਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਬਿੰਦਰਾ ਨੇ ਅਮਰੀਕੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਦੌਰੇ ‘ਤੇ ਇਕ ਵਫਦ ਲੈ ਕੇ ਆਉਣ, ਤਾਂਕਿ ਦੋਵਾਂ ਦੇਸ਼ਾਂ ਵਿਚ ਚੰਗਾ ਮਾਹੌਲ ਸਿਰਜਿਆ ਜਾ ਸਕੇ। ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਬਿੰਦਰਾ ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਰਾਜਨੀਤੀ ਵਿਚ ਸਰਗਰਮ ਹਨ ਅਤੇ ਉਨ੍ਹਾਂ ਨੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵਿਚ ਰਹਿੰਦਿਆਂ ਨੌਜਵਾਨ ਵਰਗ ਲਈ ਬੜੇ ਅਹਿਮ ਉਪਰਾਲੇ ਕੀਤੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਪਤਵੰਤ ਪੰਨੂ ਦੀ ਭਾਰਤ ਨੂੰ ਗਿੱਦੜ ਭਬਕੀ, ਕਿਹਾ-13 ਦਸੰਬਰ ਨੂੰ ਸੰਸਦ 'ਤੇ ਕਰਾਂਗਾ ਹਮਲਾ
NEXT STORY