ਅੰਮ੍ਰਿਤਸਰ (ਰਮਨ) : ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕੁਝ ਮਹੀਨੇ ਪਹਿਲਾਂ ਸਖ਼ਤੀ ਵਰਤੀ ਗਈ ਸੀ, ਜਿਸ ਨੂੰ ਲੈ ਕੇ ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਕਈ ਥਾਵਾਂ ਵਿਚ ਛਾਪੇਮਾਰੀ ਕੀਤੀ ਗਈ ਅਤੇ ਸਿੰਗਲ ਯੂਜ਼ ਪਲਾਸਟਿਕ ਜ਼ਬਤ ਵੀ ਕੀਤੇ ਗਏ ਸਨ। ਉਸ ਦੇ ਨਾਲ ਸਿਹਤ ਵਿਭਾਗ ਵਲੋਂ ਲੋਕਾਂ ਦੇ ਚਲਾਨ ਕੱਟ ਕੇ ਜੁਰਮਾਨੇ ਵੀ ਲਗਾਏ ਗਏ ਸਨ। ਹੁਣ ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਵੇਰਕਾ ਮਿਲਕ ਪਲਾਂਟ ਦੇ ਜਰਨਲ ਮੈਨੇਜਰ ਅੰਮ੍ਰਿਤਸਰ ਨੂੰ ਪਿਛਲੇ ਦਿਨੀਂ 20 ਦਸੰਬਰ ਨੂੰ ਸਿੰਗਲ ਯੂਜ਼ ਪਲਾਸਟਿਕ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਸਬੰਧੀ ਉਨ੍ਹਾਂ ਵਲੋਂ 7 ਦਿਨਾਂ ਦੇ ਅੰਦਰ-ਅੰਦਰ ਜਵਾਬ ਮੰਗਿਆ ਗਿਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਦੀ ਲਿਫਟਿੰਗ ਨਾ ਹੋਣ ਕਾਰਨ ਐਕਸਪੋਟਰਾਂ ’ਚ ਖਲਬਲੀ
ਵੇਰਕਾ ਪਲਾਂਟ ਵਲੋਂ ਨਗਰ ਨਿਗਮ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ, ਜਿਸ ਨੂੰ ਲੈ ਕੇ ਐੱਮ. ਓ. ਐੱਚ. ਡਾ. ਯੋਗੇਸ਼ ਅਰੋੜਾ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ, ਕਿਉਂਕਿ ਸਰਕਾਰ ਵਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਦੇ ਉਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜਵਾਬ ਨਾ ਦੇਣ ਤੋਂ ਬਾਅਦ ਹੁਣ ਵੇਰਕਾ ਪਲਾਂਟ ਨੂੰ ਜੁਰਮਾਨੇ ਦਾ ਨੋਟਿਸ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਹੁਣ ਬਸਪਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡਰਦਿਆਂ ਟਰਾਂਸਫਰ ਵੀ ਕਰ ਦਿੱਤੇ ਪੈਸੇ
ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਵੇਰਕਾ ਮਿਲਕ ਪਲਾਂਟ ਨੂੰ ਨੋਟਿਸ ਭੇਜਣ ਤੋਂ ਬਾਅਦ ਹੁਣ ਕਈ ਵੱਡੇ ਅਦਾਰਿਆਂ ’ਤੇ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ ਕਿਉਂਕਿ ਜਦੋਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਵਿਚ ਸਿੰਗਲ ਯੂਜ਼ ਪਲਾਸਟਿਕ ਨੂੰ ਲੈ ਕੇ ਕਾਰਵਾਈ ਕੀਤੀ ਜਾਂਦੀ ਤਾਂ ਸਭ ਤੋਂ ਪਹਿਲਾਂ ਦੁੱਧ ਦੀ ਪੈਕਿੰਗ, ਚਿਪਸ ਦੀ ਪੈਕਿੰਗ ਆਦਿ ’ਤੇ ਸਵਾਲ ਚੁੱਕੇ ਜਾਂਦੇ ਸਨ ਕਿ ਵੱਡੇ ਘਰਾਣਿਆਂ ’ਤੇ ਕਿਉਂ ਨਹੀਂ ਸਿਕੰਜ਼ਾ ਕੱਸਿਆ ਜਾਂਦਾ। ਇਸ ਲਈ ਹੁਣ ਆਉਣ ਵਾਲੇ ਸਮੇਂ ਦੇ ਵਿਚ ਵੱਡੇ ਘਰਾਣਿਆਂ ’ਤੇ ਕਾਰਵਾਈ ਹੋਣੀ ਤੈਅ ਹੈ।
ਇਹ ਵੀ ਪੜ੍ਹੋ : 27 ਲੱਖ 'ਚ ਕੈਨੇਡਾ ਭੇਜਣ ਦਾ ਹੋਇਆ ਸੀ ਇਕਰਾਰ, ਬਦਲ ਗਈ ਸਾਰੀ ਖੇਡ, ਮਾਮਲਾ ਪਹੁੰਚਿਆ ਥਾਣੇ
ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਦੀ ਲਿਫਟਿੰਗ ਨਾ ਹੋਣ ਕਾਰਨ ਐਕਸਪੋਟਰਾਂ ’ਚ ਖਲਬਲੀ
NEXT STORY