ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਮੌਕਾ ਦੇਣ ਦੀ ਗੱਲ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ।
ਇਹ ਵੀ ਪੜ੍ਹੋ : ਘੁਡਾਣੀ ਕਲਾਂ ਦੇ ਪਰਮੀਤ ਸਿੰਘ ਬੋਪਾਰਾਏ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ
ਉਨ੍ਹਾਂ ਕਿਹਾ ਕਿ ਇਕ ਪਾਸੇ ਘੱਲੂਘਾਰਾ ਹਫ਼ਤੇ ਦੌਰਾਨ ਸਿੱਖ ਕੌਮ ਭਾਵੁਕ ਪਲਾਂ ਵਿੱਚੋਂ ਲੰਘ ਰਹੀ ਹੈ, ਜਦਕਿ ਦੂਜੇ ਪਾਸੇ ਬੀਬੀ ਜਗੀਰ ਕੌਰ ਸਿੱਖ ਨਸਲਕੁਸ਼ੀ ਦੀ ਦੋਸ਼ੀ ਜਮਾਤ ਦਾ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਵਾਗਤ ਕਰ ਰਹੀ ਹੈ। ਇਹ ਸਿੱਖ ਵਿਰੋਧੀ ਵਿਚਾਰਧਾਰਾ ਨੂੰ ਪ੍ਰਫੁੱਲਤ ਕਰਨ ਦੀ ਕੋਝੀ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਬੀ ਜਗੀਰ ਕੌਰ ਆਪਣੇ ਸਿਆਸੀ ਹਿੱਤਾਂ ਲਈ ਕੌਮੀ ਹਿੱਤ ਭੁੱਲ ਰਹੇ ਹਨ। ਜੇਕਰ ਸਿੱਖਾਂ ਦੀ ਕਾਤਲ ਜਮਾਤ ਦੇ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਬੀਬੀ ਜਗੀਰ ਕੌਰ ਮੰਚ ਦੇਣਾ ਚਾਹੁੰਦੇ ਹਨ ਤਾਂ ਇਸ ਦਾ ਸਿੱਧਾ ਅਰਥ ਇਹ ਹੈ ਕਿ ਉਹ ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇ ਰਹੇ ਹਨ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਦੁਨੀਆ ਦੀ ਸਭ ਤੋਂ ਵੱਡੀ ਖ਼ੁਰਾਕ ਭੰਡਾਰਨ ਯੋਜਨਾ ਨੂੰ ਮਨਜ਼ੂਰੀ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ-ਸੰਭਾਲ ਹਮੇਸ਼ਾ ਹੀ ਪੰਥ ਹਤੈਸ਼ੀ ਲੋਕਾਂ ਦੇ ਹੱਥਾਂ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਪੰਥਕ ਸੋਚ ਵਾਲੇ ਲੋਕ ਹੀ ਸੰਗਤਾਂ ਵੱਲੋਂ ਚੁਣੇ ਜਾਣਗੇ। ਕੇਵਲ ਗੁਰਦੁਆਰਾ ਸਾਹਿਬਾਨ ’ਤੇ ਕਾਬਜ਼ ਹੋਣ ਦੀ ਨੀਅਤ ਨਾਲ ਚੋਣਾਂ ਲੜਨ ਵਾਲੇ ਲੋਕਾਂ ਨੂੰ ਸੰਗਤਾਂ ਮੂੰਹ ਨਹੀਂ ਲਗਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ, ਪਰ ਅਜਿਹਾ ਕਰਨ ਵਾਲਿਆਂ ਨੂੰ ਕਦੇ ਸਫ਼ਲਤਾ ਨਹੀਂ ਮਿਲੀ।
ਇਹ ਵੀ ਪੜ੍ਹੋ : ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਤਤਕਾਲੀ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਸਮਿਆਂ ਦੌਰਾਨ ਗੁਰੂ ਘਰਾਂ ’ਤੇ ਕਬਜ਼ੇ ਦਾ ਕੋਝਾ ਯਤਨ ਕੀਤਾ ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ। ਹੁਣ ਬੀਬੀ ਜਗੀਰ ਕੌਰ ਇਸੇ ਰਸਤੇ ’ਤੇ ਚੱਲ ਕੇ ਗੁਰੂ ਘਰਾਂ ਦਾ ਪ੍ਰਬੰਧ ਹਥਿਆਉਣਾ ਚਾਹੁੰਦੇ ਹਨ। ਉਨ੍ਹਾਂ ਦੇ ਬਿਆਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਲਈ ਪੰਥ ਵਿਰੋਧੀਆਂ ਦਾ ਸਹਾਰਾ ਲੈਣ ਤੋਂ ਗੁਰੇਜ ਨਹੀਂ ਕਰਨਗੇ। ਕੀ ਇਹ ਪੰਥਕ ਸੇਵਾ ਵੱਲ ਵਧਦਾ ਕਦਮ ਹੈ ਜਾਂ ਸਿੱਖ ਸੰਸਥਾਵਾਂ ਨੂੰ ਪੰਥ ਵਿਰੋਧੀਆਂ ਦੇ ਹੱਥਾਂ ਵਿਚ ਦੇਣ ਦੀ ਪ੍ਰਕਿਰਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਨੇ ਉਸ ਦੀ ਹਕੀਕਤ ਸੰਗਤ ਸਾਹਮਣੇ ਰੱਖ ਦਿੱਤੀ ਹੈ ਅਤੇ ਹੁਣ ਉਸ ਦੀ ਅਖੌਤੀ ਪੰਥਕ ਵਿਚਾਰਧਾਰਾ ਬਾਰੇ ਕੋਈ ਭੁਲੇਖਾ ਨਹੀਂ ਰਹਿ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਲੀਫੋਰਨੀਆ ਦੀ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਐਡਵੋਕੇਟ ਧਾਮੀ ਨੇ ਕੀਤਾ ਸਵਾਗਤ
NEXT STORY