ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਵਣ ਸਿੰਘ ਕੁਲਾਰ ਖਾਲਸਾ ਪੰਥ ਨੂੰ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਥਕ ਸਰੋਕਾਰਾਂ ਦੀ ਗੱਲ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਕਾਰਜਾਂ ਵਿਚ ਵੀ ਅਹਿਮ ਭੂਮਿਕਾ ਨਿਭਾਈ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਸੇਧਮਈ ਸਲਾਹ ਦਿੰਦੇ ਸਨ।
ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਰਵਣ ਸਿੰਘ ਕੁਲਾਰ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਸ਼ੋਕ ਸਭਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਵਣ ਸਿੰਘ ਕੁਲਾਰ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੁਲਾਰ ਤਿਆਗੀ ਸੁਭਾਅ ਰੱਖਣ ਵਾਲੇ ਨੇਕ ਦਿਲ ਇਨਸਾਨ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਸੰਸਥਾ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਵਣ ਸਿੰਘ ਕੁਲਾਰ ਦੀਆਂ ਪੰਥ ਪ੍ਰਸਤੀ ਨਾਲ ਨਿਭਾਈਆਂ ਸੇਵਾਵਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਸੇ ਦੌਰਾਨ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰੱਖੇ ਗਏ।
ਇਹ ਵੀ ਪੜ੍ਹੋ : 5 ਸਾਲਾ ਪੁੱਤ ਸਣੇ ਮਾਂ ਤੇ ਨਾਨੀ ਲਈ ਗ਼ਰੀਬੀ ਬਣੀ ਕਾਲ, ਸੁੱਤਿਆਂ ਪਿਆਂ ਨੂੰ ਲੈ ਗਈ ਮੌਤ
ਸਰਵਣ ਸਿੰਘ ਕੁਲਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ। ਦੱਸਣਯੋਗ ਹੈ ਕਿ ਸਰਵਣ ਸਿੰਘ ਕੁਲਾਰ ਦਾ ਅੰਤਿਮ ਸੰਸਕਾਰ ਭਲਕੇ 28 ਸਤੰਬਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ’ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਕੁਲਾਰ ਵਿਖੇ ਦੁਪਹਿਰ 3 ਵਜੇ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੀਡੀਓ ਵਾਇਰਲ ਹੋਣ 'ਤੇ ਪੁਲਸ ਆਈ ਹਰਕਤ 'ਚ, ਨਸ਼ਾ ਵੇਚਣ ਦੇ ਦੋਸ਼ 'ਚ 2 ਨੌਜਵਾਨਾਂ ਨੂੰ ਕੀਤਾ ਕਾਬੂ
NEXT STORY