ਅੰਮ੍ਰਿਤਸਰ (ਕੈਪਟਨ) - ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਥਾਣਾ ਮਹਿਤਾ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਅਮਨਦੀਪ ਸਿੰਘ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸਲਾਧਾਰਕਾਂ ਨੂੰ ਆਪਣਾ ਅਸਲਾ ਜਲਦ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲਾ ਜਮ੍ਹਾ ਨਾ ਕਰਵਾਉਣ ਦੀ ਸੂਰਤ ’ਚ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਅਧੀਨ ਅਸਲਾ ਲਾਇਸੈਂਸ ਵੀ ਰੱਦ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਜਿਥੇ ਨਸ਼ੇ ਦਾ ਵਪਾਰ ਕਰਨ ਵਾਲੇ ਮਾਡ਼ੇ ਅਨਸਰਾਂ ਨੂੰ ਕਾਰੋਬਾਰ ਬੰਦ ਕਰਨ ਦੀ ਸਖਤ ਤਾਡ਼ਨਾ ਕੀਤੀ, ਉਥੇ ਕਸਬਾ ਚੌਕ ਮਹਿਤਾ ਦੀਆਂ ਸਡ਼ਕਾਂ ’ਤੇ ਨਾਜਾਇਜ਼ ਕਬਜ਼ਾ ਕਰ ਕੇ ਟ੍ਰੈਫਿਕ ’ਚ ਅਡ਼ਿੱਕਾ ਬਣਨ ਵਾਲੇ ਦੁਕਾਨਦਾਰਾਂ ਤੇ ਰੇਹਡ਼ੀ-ਫਡ਼੍ਹੀ ਵਾਲਿਆਂ ਨੂੰ ਸਰਕਾਰੀ ਜਗ੍ਹਾ ਤੋਂ ਕਬਜ਼ੇ ਹਟਾਉਣ ਦੀ ਤਾਕੀਦ ਵੀ ਕੀਤੀ।
ਅੰਮ੍ਰਿਤਸਰ 'ਚ ਸ਼ਰੇਆਮ ਚੱਲੀਆਂ ਗੋਲੀਆਂ
NEXT STORY