ਅੰਮ੍ਰਿਤਸਰ(ਬੌਬੀ)-ਥਾਣਾ ਗੇਟ ਹਕੀਮਾਂ ਅਧੀਨ ਆਉਂਦੀ ਚੌਕੀ ਅੰਨਗਡ਼੍ਹ ’ਚ ਪੈਂਦੇ ਖੇਤਰ ਗੁਰੂ ਨਾਨਕਪੁਰਾ ਭਰਾਡ਼ੀਵਾਲ ਦੇ ਦਿਲਬਾਗ ਸਿੰਘ ਉਰਫ ਬਾਜ ਪੁੱਤਰ ਪ੍ਰਗਟ ਸਿੰਘ ਨੇ ਆਪਣੇ ਹੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਸਕੂਲ ਬੱਸ ਚਲਾਉਂਦਾ ਸੀ। ਮ੍ਰਿਤਕ ਦੇ ਪੁੱਤਰ ਰਾਜਬੀਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦਾ ਕੰਮ ਠੀਕ ਨਾ ਹੋਣ ਕਾਰਨ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤਣਾਅ ਵਿਚ ਰਹਿੰਦੇ ਸਨ, ਜਿਸ ਕਰ ਕੇ ਉਨ੍ਹਾਂ ਨੇ ਆਪਣੇ ਹੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਪੁਲਸ ਨੇ 174 ਦਾ ਮਾਮਲਾ ਦਰਜ ਕੀਤਾ ਹੈ।
ਟਰੱਕ ਆਉਣ ਨਾਲ ਛੁੱਟੀ ਆਏ ਫੌਜੀ ਦੀ ਮੌਤ
NEXT STORY