ਅੰਮ੍ਰਿਤਸਰ (ਛੀਨਾ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਅੱਜ ਪਿੰਡ ਵਡਾਲਾ ਜੋਹਲ ਤੇ ਬਾਲੀਆ ਮੰਝਪੁਰ ’ਚ ਵਿਕਾਸ ਕੰਮਾਂ ਤੇ ਪਿੰਡ ਭੰਗਵਾਂ ਦੇ ਸਰਕਾਰੀ ਸਕੂਲ ਦੀ ਇਮਾਰਤ ਨਵੀਂ ਬਣਾਉਣ ਦਾ ਉਦਘਾਟਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਹਲਕਾ ਜੰਡਿਆਲਾ ਗੁਰੂ ਦੇ ਸਮੂਹ ਪਿੰਡਾਂ ਨੂੰ ਵਿਕਾਸ ਤੇ ਸਹੂਲਤਾਂ ਪੱਖੋਂ ਲੈਸ ਕਰਨ ਲਈ ਗ੍ਰਾਂਟਾ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਕਿਤੇ ਵੱਧ ਕੰਮ ਕਰਕੇ ਦਿਖਾਵੇਗੀ ਕਿਉਂਕਿ ਪੰਜਾਬ ਨੂੰ ਵਿਕਾਸ ਤੇ ਖੁਸ਼ਹਾਲੀ ਪੱਖੋਂ ਨੰ.1 ਸੂਬਾ ਬਣਾਉਣਾ ਹੀ ਸਰਕਾਰ ਦਾ ਮੁੱਖ ਟੀਚਾ ਹੈ। ਇਸ ਮੌਕੇ ਵਿਧਾਇਕ ਡੈਨੀ ਬੰਡਾਲਾ ਨੇ ਪਿੰਡ ਵਾਸੀਆਂ ਦੀਆਂ ਵਿਸਥਾਰ ਸਹਿਤ ਮੰਗਾਂ ਤੇ ਮੁਸ਼ਕਲਾ ਸੁਣੀਆਂ ਜਿੰਨਾ ’ਚੋਂ ਕੁਝ ਤਾਂ ਉਨ੍ਹਾਂ ਨੇ ਮੌਕੇ ’ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਕੇ ਹੱਲ ਕਰਵਾ ਦਿੱਤੀਆਂ ਤੇ ਬਾਕੀ ਛੇਤੀ ਹੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਪਿੰਡਾਂ ਦੇ ਮੋਹਤਬਰਾਂ ਵਲੋਂ ਸ. ਡੈਨੀ ਬੰਡਾਲਾ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਸਮੇਂ ਸਾਬਕਾ ਸਰਪੰਚ ਦਿਲਬਾਗ ਸਿੰਘ ਜੋਹਲ, ਚੇਅਰਮੈਨ ਰਣਜੀਤ ਸਿੰਘ ਰਾਣਾ ਜੰਡ, ਪੀ. ਏ. ਜਸਇੰਦਰ ਸਿੰਘ, ਜਗਜੀਤ ਸਿੰਘ ਬਾਲੀਆ, ਬਲਕਾਰ ਸਿੰਘ, ਕਸ਼ਮੀਰ ਸਿੰਘ, ਸਰਦੂਲ ਸਿੰਘ, ਅਵਤਾਰ ਸਿੰਘ, ਸਾਹਿਬ ਸਿੰਘ, ਹਰਪ੍ਰੀਤ ਸਿੰਘ ਜੋਹਲ, ਬਖਸ਼ੀਸ਼ ਸਿੰਘ ਚੀਦਾ, ਸਵਿੰਦਰ ਸਿੰਘ ਸੇਠ, ਨਾਮਧਾਰੀ ਅਜਮੇਰ ਸਿੰਘ, ਹਰਭਜਨ ਸਿੰਘ ਛੱਬੇਵਾਲੀਆ, ਪਰਮਿੰਦਰਜੀਤ ਸਿੰਘ, ਮਨਜਿੰਦਰ ਸਿੰਘ, ਮਹਿਰ ਸਿੰਘ, ਸੈਕਟਰੀ ਲਖਵਿੰਦਰ ਸਿੰਘ, ਸੇਵਾ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ, ਨੰਬਰਦਾਰ ਮਨਜੀਤ ਸਿੰਘ, ਹਰਜੀਤ ਸਿੰਘ, ਸਮਸ਼ੇਰ ਸਿੰਘ ਘੋਡ਼ੀਆ ਵਾਲੇ, ਗੁਰਪ੍ਰੀਤ ਸਿੰਘ, ਹਰਦੇਵ ਸਿੰਘ, ਨਿਸ਼ਾਨ ਸਿੰਘ, ਸਵਰਨ ਸਿੰਘ ਭਾਟੀਆ, ਗੁਰਜੰਟ ਸਿੰਘ ਤੇ ਹੋਰ ਵੀ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।
ਏਅਰਪੋਰਟ ਨੇਡ਼ੇ ਸਡ਼ਕ ’ਤੇ ਪਏ ਟੋਏ ਦੇ ਰਹੇ ਹਾਦਸਿਆਂ ਨੂੰ ਸੱਦਾ
NEXT STORY