ਅੰਮ੍ਰਿਤਸਰ (ਜ.ਬ) - ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਵਰਕਰਾਂ ’ਚ ਪਕਡ਼ ਮਜ਼ਬੂਤ ਹੋਈ ਹੈ। ਬ੍ਰਹਮਪੁਰਾ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਾਸ਼ੀਰਵਾਦ ਲੈ ਕੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਆਗਾਜ਼ ਕਰਨ ਦਾ ਕੀਤਾ ਐਲਾਨ ਅਤੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਪ੍ਰਾਈਵੇਟ ਲਿਮਟਿਡ ਕੰਪਨੀ ’ਤੇ ਜੰਮ ਕੇ ਆਪਣੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਮੇਰਾ ਲੰਮੇ ਸਮੇਂ ਦਾ ਰਾਜਨੀਤਕ ਤਜਰਬਾ ਹੈ ਮੈਂ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਇੰਨੀ ਮੰਦੀ ਹਾਲਤ ਨਹੀਂ ਵੇਖੀ। ਇਸ ਲਈ ਸਿਰਫ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਹੀ ਜ਼ਿੰਮੇਵਾਰ ਹਨ, ਜਿਨਾਂ ਲੋਕਾਂ ਵਿਚ ਇਸ ਪਵਿੱਤਰ ਅਕਾਲੀ ਦਲ ਦਾ ਅਕਸ ਖਰਾਬ ਕੀਤਾ ਅਤੇ ਜੋ ਬੱਜ਼ਰ ਗੁਨਾਹ ਇਨ੍ਹਾਂ ਅਕਾਲੀ ਸਰਕਾਰ ਸਮੇਂ ਕੀਤਾ ਉਹ ਬਰਦਾਸ਼ਤ ਕਰਨਯੋਗ ਨਹੀਂ ਹੈ । ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਨੇ ਆਪਣਾ ਸਿਆਸੀ ਲਾਹਾ ਖੱਟਣ ਖਾਤਰ ਸਿੱਖ ਪੰਥ, ਕੌਮ ਅਤੇ ਗੁਰੂ ਸਾਹਿਬ ਦੀ ਬੇਅਦਬੀ ਕਰਵਾਈ ਹੈ, ਜੋ ਸਮਾਂ ਆਉਣ ਤੇ ਲੋਕਾਂ ਵਲੋਂ ਇਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਬਖਸਿਆ ਨਹੀਂ ਜਾਵੇਗਾ।ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚਡ਼੍ਹਦੀਕਲਾ ਲਈ ਉਹ ਹਰ ਇਕ ਉਪਰਾਲਾ ਕੀਤਾ ਜਾਵੇਗਾ ਜਿਸ ਨਾਲ ਸਿੱਖ ਪੰਥ ਦੀ ਚਡ਼੍ਹਦੀਕਲਾ ਹੋ ਸਕੇ ਅਤੇ ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਵਲੋਂ ਨਵੇਂ ਅਕਾਲੀ ਦਲ ਬਣਾਉਣ ਦੇ ਫੈਸਲੇ ਨੂੰ ਪੰਜਾਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਵਿਚ ਵੀ ਵੱਸਦੇ ਪੰਜਾਬੀਆਂ ਨੇ ਖੁੱਲ੍ਹਕੇ ਸਮਰਥਨ ਕੀਤਾ ਹੈ ਅਤੇ ਜਲਦ ਹੀ ਇਸ ਅਕਾਲੀ ਦਲ ਪੁਰਾਣੇ 1920 ਵਾਲੇ ਸਵਿਧਾਨ ਵਾਂਗ ਚਲਾਇਆ ਜਾਵੇਗਾ ਅਤੇ ਜੋ ਵੀ ਇਸ ’ਚ ਤਬਦੀਲੀ ਕਰਨੀ ਬਣਦੀ ਹੈ ਉਹ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ। ਜਿੰਨ੍ਹਾਂ ਟਕਸਾਲੀ ਅਕਾਲੀ ਆਗੂਆਂ ਵੱਲੋਂ ਇਸ ਲਏ ਗਏ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕੀਤਾ।
ਨਗਰ ਨਿਗਮ ਦੇ ਵਿਹਡ਼ੇ ’ਚ ਸਰਬੱਤ ਦੇ ਭਲੇ ਲਈ ਹੋਵੇਗੀ ਅਰਦਾਸ
NEXT STORY